ਲੁਧਿਆਣਾ (ਵਿੱਕੀ) : ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐੱਸ.ਈ.) ਨੇ ਸੈਸ਼ਨ 2024-25 ਲਈ 10ਵੀਂ ਅਤੇ 12ਵੀਂ ਜਮਾਤਾਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ, ਅੰਦਰੂਨੀ ਮੁਲਾਂਕਣ ਅਤੇ ਪ੍ਰਾਜੈਕਟ ਵਰਕਸ ਕਰਵਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਹ ਪ੍ਰੀਖਿਆਵਾਂ ਪਹਿਲੀ ਜਨਵਰੀ ਤੋਂ ਸ਼ੁਰੂ ਹੋਣਗੀਆਂ।
ਸੀ.ਬੀ.ਐੱਸ.ਈ. ਨੇ ਸਾਰੇ ਸਕੂਲਾਂ ਨੂੰ ਪ੍ਰੈਕਟੀਕਲ ਸਿਲੇਬਸ ਨੂੰ ਸਮੇਂ ਸਿਰ ਪੂਰਾ ਕਰਨ ਅਤੇ ਪ੍ਰਯੋਗਸ਼ਾਲਾਵਾਂ ਦੀ ਤਿਆਰੀ ਯਕੀਨੀ ਬਣਾਉਣ ਲਈ ਕਿਹਾ ਹੈ। ਇਸ ਦੇ ਨਾਲ ਹੀ ਇੰਟਰਨਲ ਪ੍ਰੀਖਿਆਰਥੀਆਂ ਦੀ ਨਿਯੁਕਤੀ ਵੀ ਸਮੇਂ ਸਿਰ ਕੀਤੀ ਜਾਵੇ। ਬੋਰਡ ਨੇ ਇਹ ਵੀ ਕਿਹਾ ਕਿ ਪ੍ਰੀਖਿਆ ਦੀਆਂ ਤਰੀਕਾਂ ਦੀ ਜਾਣਕਾਰੀ ਮਾਪਿਆਂ ਨੂੰ ਸਮੇਂ ਸਿਰ ਦਿੱਤੀ ਜਾਵੇ।
ਇਹ ਵੀ ਪੜ੍ਹੋ- ਨੌਜਵਾਨ ਨੇ ਖਾਣ ਨੂੰ ਦਿੱਤਾ 'ਬਿਸਕੁਟ', ਜਦੋਂ ਅੱਖ ਖੁੱਲ੍ਹੀ ਤਾਂ ਆਪਣੇ-ਆਪ ਨੂੰ ਇਸ ਹਾਲ 'ਚ ਦੇਖ ਕੁੜੀ ਦੇ ਉੱਡ ਗਏ ਹੋਸ਼...
ਸੀ.ਬੀ.ਐੱਸ.ਈ. ਨੇ ਕਿਹਾ ਕਿ ਉਮੀਦਵਾਰਾਂ ਦੀ ਸੂਚੀ ਆਨਲਾਈਨ ਪ੍ਰਣਾਲੀ ਰਾਹੀਂ ਤਸਦੀਕ ਕੀਤੀ ਜਾਣੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਵਿਸ਼ਾ ਅਤੇ ਸ਼੍ਰੇਣੀ (ਰੈਗੂਲਰ/ਕੰਪਾਰਟਮੈਂਟ/ਸੁਧਾਰ) ਸਹੀ ਹੈ। ਸਕੂਲਾਂ ’ਚ ਲੋੜੀਂਦੀ ਗਿਣਤੀ ’ਚ ਪ੍ਰੈਕਟੀਕਲ ਉੱਤਰ ਪੱਤਰੀਆਂ ਦੀ ਉਪਲੱਬਧਤਾ ਨੂੰ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ- 'ਸਾਡਾ ਪੁੱਤ ਨਸ਼ੇ ਨਾਲ ਨਹੀਂ ਮਰਿਆ, ਕਤਲ ਹੋਇਆ ਓਹਦਾ...' ਨੌਜਵਾਨ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੁਲਸ ਪ੍ਰਸ਼ਾਸਨ ਸਖ਼ਤ, ਸਕੂਲਾਂ ਦੇ ਬਾਹਰ ਲਗਾਏ ਨਾਕੇ, ਬਿਨਾਂ ਗੱਲੋਂ ਘੁੰਮਣ ਵਾਲਿਆਂ ਦੇ ਕੱਟੇ ਚਲਾਨ
NEXT STORY