ਜਲੰਧਰ (ਸੋਨੂੰ)– ਜਲੰਧਰ ਵਿਚ ਬੀਤੀ ਰਾਤ ਸਾਬਕਾ ਮੰਤਰੀ ਮਹਿੰਦਰ ਕੇ. ਪੀ. ਦੇ ਪੁੱਤਰ ਦੀ ਦਰਦਨਾਕ ਹਾਦਸੇ ਵਿਚ ਮੌਤ ਹੋ ਗਈ। ਇਹ ਹਾਦਸਾ ਮਾਡਲ ਟਾਊਨ ਸਥਿਤ ਮਾਤਾ ਰਾਣੀ ਚੌਂਕ ਵਿਚ 3 ਕਾਰਾਂ ਦੇ ਆਪਸ ਵਿਚ ਟਕਰਾਉਣ ਕਾਰਨ ਵਾਪਰਿਆ। ਇਸ ਹਾਦਸੇ ਵਿਚ ਸਾਬਕਾ ਮੰਤਰੀ ਦੇ ਪੁੱਤਰ ਦੀ ਮੌਤ ਹੋ ਗਈ, ਜਦਕਿ ਇਕ ਟੈਕਸੀ ਚਾਲਕ ਜ਼ਖ਼ਮੀ ਹੋ ਗਿਆ ਅਤੇ ਇਕ ਕ੍ਰੇਟਾ ਕਾਰ ਚਾਲਕ ਗੱਡੀ ਸਮੇਤ ਫ਼ਰਾਰ ਹੋ ਗਿਆ। ਮਹਿੰਦਰ ਸਿੰਘ ਕੇ. ਪੀ. ਦੇ ਪੁੱਤਰ ਨਾਲ ਵਾਪਰੇ ਇਸ ਹਾਦਸੇ ਦੀ ਸੀ. ਸੀ. ਟੀ. ਵੀ. ਫੁਟੇਜ਼ ਸਾਹਮਣੇ ਆਈ ਹੈ। ਫੁਟੇਜ਼ ਵਿਚ ਵੇਖਿਆ ਜਾ ਸਕਦਾ ਹੈ ਕਿ ਕਿਵੇਂ ਇਹ ਹਾਦਸਾ ਵਾਪਰਿਆ। ਹਾਦਸੇ ਮਗਰੋਂ ਪਰਿਵਾਰ ਵਿਚ ਸੋਗ ਦੀ ਲਹਿਰ ਦੌੜ ਪਈ ਹੈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਹ ਵੀ ਪੜ੍ਹੋ: ਅਚਾਨਕ ਪੰਜਾਬ ਦੇ ਪਿੰਡਾਂ 'ਚ ਹੋਣ ਲੱਗੀਆਂ ਅਨਾਊਸਮੈਂਟਾਂ! ਸਹਿਮੇ ਲੋਕ, ਘਰੋਂ ਬਾਹਰ ਨਿਕਲਣਾ ਵੀ ਹੋਇਆ ਔਖਾ

ਇੰਝ ਵਾਪਰਿਆ ਹਾਦਸਾ
ਜਾਣਕਾਰੀ ਅਨੁਸਾਰ ਮਾਤਾ ਰਾਣੀ ਚੌਂਕ ਵਿਚ 3 ਕਾਰਾਂ ਦੀ ਆਪਸ ਵਿਚ ਭਿਆਨਕ ਟੱਕਰ ਹੋ ਗਈ, ਜਿਸ ਕਾਰਨ ਆਲੇ-ਦੁਆਲੇ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਲੋਕਾਂ ਨੇ ਤੁਰੰਤ ਜ਼ਖ਼ਮੀਆਂ ਨੂੰ ਬਾਹਰ ਕੱਢਿਆ ਅਤੇ ਇਲਾਜ ਲਈ ਨੇੜਲੇ ਹਸਪਤਾਲਾਂ ਵਿਚ ਲੈ ਕੇ ਗਏ। ਸਾਬਕਾ ਮੰਤਰੀ ਮਹਿੰਦਰ ਸਿੰਘ ਕੇ. ਪੀ. ਦੇ ਬੇਟੇ ਰਿੱਚੀ ਕੇ. ਪੀ. ਆਪਣੇ ਘਰੋਂ ਰਾਤ ਲਗਭਗ 10.30 ਵਜੇ ਬਾਹਰ ਕੁਝ ਸਾਮਾਨ ਲੈਣ ਲਈ ਨਿਕਲੇ ਸਨ ਅਤੇ ਜਦੋਂ ਉਹ ਮਾਤਾ ਰਾਣੀ ਚੌਂਕ ਵਿਚ ਪੁੱਜੇ ਤਾਂ ਉਨ੍ਹਾਂ ਦੀ ਫਾਰਚਿਊਨਰ ਦੀ ਹੋਰ 2 ਕਾਰਾਂ ਨਾਲ ਟੱਕਰ ਹੋ ਗਈ। ਇਸ ਤੋਂ ਬਾਅਦ ਲੋਕਾਂ ਨੇ ਉਨ੍ਹਾਂ ਨੂੰ ਗੱਡੀ ਵਿਚੋਂ ਬਾਹਰ ਕੱਢਿਆ ਅਤੇ ਇਲਾਜ ਲਈ ਪ੍ਰਾਈਵੇਟ ਹਸਪਤਾਲ ਵਿਚ ਲੈ ਗਏ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਥਾਣਾ ਨੰਬਰ 6 ਦੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਗੱਡੀਆਂ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: MLA ਰਮਨ ਅਰੋੜਾ ਨੂੰ ਲੈ ਕੇ ਵੱਡੀ ਖ਼ਬਰ, 14 ਦਿਨਾਂ ਦੀ ਜੁਡੀਸ਼ੀਅਲ ਹਿਰਾਸਤ 'ਚ ਭੇਜਿਆ ਗਿਆ



ਇਹ ਵੀ ਪੜ੍ਹੋ: ਰਾਜਾ ਵੜਿੰਗ ਨੇ PM ਨਰਿੰਦਰ ਮੋਦੀ ਨੂੰ ਲਿਖੀ ਚਿੱਠੀ, 25 ਹਜ਼ਾਰ ਕਰੋੜ ਰੁਪਏ ਰਾਹਤ ਪੈਕੇਜ ਦੀ ਕੀਤੀ ਮੰਗ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਉਜੜ ਗਿਆ ਪਰਿਵਾਰ, ਸੱਪ ਦੇ ਡੰਗਣ ਕਾਰਨ ਨੌਜਵਾਨ ਦੀ ਮੌਤ
NEXT STORY