ਜਲੰਧਰ ( ਬਿਊਰੋ)- ਵਧੀਕ ਜ਼ਿਲ੍ਹਾ ਮੈਜਿਸਟਰੇਟ ਮੇਜਰ ਡਾ. ਅਮਿਤ ਮਹਾਜਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਪੈਂਦੇ ਪੈਟਰੋਲ ਪੰਪਾਂ ਅਤੇ ਬੈਂਕਾਂ ’ਤੇ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਨ੍ਹਾਂ ਕੈਮਰਿਆਂ ਅੰਦਰ ਘੱਟੋ-ਘੱਟ ਸੱਤ ਦਿਨ ਦੀ ਰਿਕਾਰਡਿੰਗ ਰਹਿਣੀ ਚਾਹੀਦੀ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਪੈਂਦੇ ਹਲਕੇ ਵਿੱਚ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਦੇ ਉਤੇ ਅਤੇ ਜਨਤਕ ਥਾਵਾਂ ’ਤੇ ਨਹੀਂ ਛੱਡੇਗਾ। ਇਸ ਤਰ੍ਹਾਂ ਇਕ ਹੋਰ ਹੁਕਮ ਅਨੁਸਾਰ ਕੋਈ ਵੀ ਵਿਅਕਤੀ ਭਾਰਤੀ ਮਿਲਟਰੀ, ਪੁਲਿਸ ਅਧਿਕਾਰੀਆਂ ਨੂੰ ਛੱਡ ਕੇ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਪੁਲਿਸ, ਆਰਮੀ, ਸੀ. ਆਰ. ਪੀ. ਐੱਫ਼. ਅਤੇ ਬੀ. ਐੱਸ. ਐੱਫ਼. ਆਦਿ ਫੋਰਸਾਂ ਦੀਆਂ ਵਰਦੀਆਂ ਅਤੇ ਓਲਿਵ ਰੰਗ (ਮਿਲਟਰੀ ਰੰਗ) ਦੇ ਵਹੀਕਲ/ਮੋਟਰ ਸਾਈਕਲਜ਼ ਦੀ ਵਰਤੋਂ ਨਹੀਂ ਕਰੇਗਾ। ਇਹ ਸਾਰੇ ਹੁਕਮ 10-09-2024 ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ- ਅਹਿਮ ਖ਼ਬਰ: ਪੰਜਾਬ ਦੇ ਨੌਜਵਾਨਾਂ ਨੂੰ ਮਿਲਣਗੇ 29 ਹਜ਼ਾਰ ਤੋਂ ਵੱਧ ਨੌਕਰੀਆਂ ਦੇ ਮੌਕੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਚੈਕਿੰਗ ਦੌਰਾਨ ਘਰ 'ਚ ਪਾਇਆ ਗਿਆ ਲਾਰਵਾ
NEXT STORY