ਬਟਾਲਾ/ਕਲਾਨੌਰ, (ਬੇਰੀ, ਮਨਮੋਹਨ, ਵਤਨ)- ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਅੱਜ ਕੌਮਾਂਤਰੀ ਮਹਿਲਾ ਦਿਵਸ ਨੂੰ ਕਾਲੇ ਦਿਵਸ ਵਜੋਂ ਮਨਾਇਆ ਗਿਆ। ਇਸ ਮੌਕੇ ਪ੍ਰਧਾਨ ਸੁਰਿੰਦਰ ਕੌਰ ਦੀ ਰਹਿਨੁਮਾਈ ਹੇਠ ਇਕੱਠੀਆਂ ਹੋਈਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਕਾਲੀਆਂ ਚੁੰਨੀਆਂ ਲੈ ਕੇ ਅਤੇ ਹੱਥਾਂ ਵਿਚ ਕਾਲੀਆਂ ਝੰਡੀਆਂ ਫੜ ਕੇ ਪੰਜਾਬ ਸਰਕਾਰ ਖਿਲਾਫ ਰੋਸ ਮਾਰਚ ਕੱਢਿਆ ਗਿਆ ਅਤੇ ਟੀ-ਪੁਆਇੰਟ ਡਿਫੈਂਸ ਮਾਰਗ ਕਲਾਨੌਰ ਵਿਖੇ ਪਹੁੰਚ ਕੇ ਨਾਅਰੇਬਾਜ਼ੀ ਕਰਦੇ ਹੋਏ ਕੁਲ ਹਿੰਦ ਕਾਂਗਰਸ ਪਾਰਟੀ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁਤਲੇ ਫੂਕੇ ਗਏ।
ਇਸ ਮੌਕੇ ਸੰਬੋਧਨ ਕਰਦੇ ਹੋਏ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਸਵਾ ਮਹੀਨੇ ਤੋਂ ਸਾਡੀ ਜਥੇਬੰਦੀ ਵੱਲੋਂ ਵਿੱਤ ਮੰਤਰੀ ਪੰਜਾਬ ਦੇ ਦਫਤਰ ਬਠਿੰਡਾ ਅੱਗੇ ਰੋਸ ਧਰਨਾ ਲਾਇਆ ਹੋਇਆ ਹੈ ਅਤੇ ਪੂਰੇ ਪੰਜਾਬ ਵਿਚ ਸੰਘਰਸ਼ ਕੀਤਾ ਜਾ ਰਿਹਾ ਹੈ ਪ੍ਰੰਤੂ ਸਰਕਾਰ ਵੱਲੋਂ ਸਾਡੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਹਰਿਆਣਾ ਅਤੇ ਦਿੱਲੀ ਦੀ ਤਰ੍ਹਾਂ ਮਾਣ ਭੱਤਾ ਦਿੱਤਾ ਜਾਵੇ, ਸਰਕਾਰੀ ਸਕੂਲਾਂ ਵਿਚ ਦਾਖਲ ਕੀਤੇ ਗਏ ਬੱਚੇ ਆਂਗਣਵਾੜੀ ਸੈਂਟਰਾਂ ਨੂੰ ਵਾਪਸ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸਰਬਜੀਤ ਕੌਰ, ਬਲਬੀਰ ਕੌਰ, ਅਮਰੀਕ ਕੌਰ, ਸਰਬਜੀਤ ਕੌਰ, ਸੋਨੂੰ, ਕਰਮਜੀਤ ਕੌਰ, ਦਵਿੰਦਰ ਕੌਰ, ਮਨਪ੍ਰੀਤ ਕੌਰ, ਜੋਤੀ ਸ਼ਰਮਾ, ਕਸ਼ਮੀਰੋ, ਬਲਵਿੰਦਰ ਕੌਰ ਆਦਿ ਹਾਜ਼ਰ ਸਨ।
ਬੜੀ ਹਵੇਲੀ ਦੇ ਮੁੱਖ ਮਾਰਗ 'ਤੇ ਲੱਗੇ ਗੰਦਗੀ ਦੇ ਢੇਰ, ਲੋਕਾਂ ਜਤਾਇਆ ਰੋਸ
NEXT STORY