ਜਲੰਧਰ (ਚੋਪੜਾ)-ਵਿਧਾਇਕ ਪਰਗਟ ਸਿੰਘ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਨ ਦੀ ਖ਼ੁਸ਼ੀ ਵਿਚ ਉਨ੍ਹਾਂ ਦੀ ਜਲੰਧਰ ਸਥਿਤ ਰਿਹਾਇਸ਼ 'ਤੇ ਜਸ਼ਨ ਦਾ ਮਾਹੌਲ ਰਿਹਾ। ਪਰਗਟ ਸਿੰਘ ਇਸ ਸਮੇਂ ਦਿੱਲੀ ਵਿਚ ਹਨ ਪਰ ਉਨ੍ਹਾਂ ਦੇ ਘਰ ਪਤਨੀ ਬਰਿੰਦਰ ਕੌਰ, ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਨੇ ਢੋਲ ਦੀ ਥਾਪ 'ਤੇ ਖ਼ੁਸ਼ੀ ਮਨਾਈ ਅਤੇ ਇਕ-ਦੂਜੇ ਨੂੰ ਮਠਿਆਈਆਂ ਖੁਆ ਕੇ ਵਧਾਈ ਦਿੱਤੀ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
ਇਸ ਮੌਕੇ ਨਕੋਦਰ ਦੇ ਹਲਕਾ ਇੰਚਾਰਜ ਡਾ. ਨਵਜੋਤ ਸਿੰਘ ਦਹੀਆ, ਕੌਂਸਲਰ ਪਵਨ ਕੁਮਾਰ ਸਮੇਤ ਹੋਰ ਸਮਰਥਕ ਵੀ ਉਨ੍ਹਾਂ ਦੀ ਰਿਹਾਇਸ਼ ’ਤੇ ਪੁੱਜੇ ਅਤੇ ਪਰਿਵਾਰ ਨੂੰ ਵਧਾਈ ਦਿੱਤੀ। ਸਮਰਥਕਾਂ ਨੇ ਢੋਲ ਦੀ ਥਾਪ ’ਤੇ ਨੱਚਦਿਆਂ ਪਰਗਟ ਸਿੰਘ ਦੀ ਅਗਵਾਈ ਵਿਚ ਕਾਂਗਰਸ ਨੂੰ ਮਜ਼ਬੂਤ ਕਰਨ ਦਾ ਸੰਕਲਪ ਲਿਆ।
ਬਰਿੰਦਰ ਕੌਰ ਨੇ ਕਿਹਾ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣਾ ਪਰਿਵਾਰ ਲਈ ਮਾਣ ਅਤੇ ਖ਼ੁਸ਼ੀ ਦਾ ਮੌਕਾ ਹੈ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੇ ਪਹਿਲੇ ਪੋਤੇ ਤੇਗ ਦਾ ਜਨਮ ਹੋਇਆ ਸੀ, ਉਸ ਸਮੇਂ ਪਰਗਟ ਸਿੰਘ ਵਿਧਾਇਕ ਬਣੇ ਸਨ ਅਤੇ ਹੁਣ ਦੂਜੇ ਪੋਤੇ ਦੇ ਜਨਮ ਨਾਲ ਉਨ੍ਹਾਂ ਨੂੰ ਪ੍ਰਦੇਸ਼ ਕਾਂਗਰਸ ਪ੍ਰਧਾਨ ਦੀ ਜ਼ਿੰਮੇਵਾਰੀ ਮਿਲੀ ਹੈ। ਉਨ੍ਹਾਂ ਇਸ ਨੂੰ ਪਰਿਵਾਰ ਲਈ ਸੁਖਦ ਸੰਜੋਗ ਦੱਸਿਆ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਖਿਡਾਰੀ ਰਹੇ ਹਨ ਅਤੇ ਚੁਣੌਤੀਆਂ ਦਾ ਸਾਹਮਣਾ ਕਰਨਾ ਚੰਗੀ ਤਰ੍ਹਾਂ ਜਾਣਦੇ ਹਨ। ਉਨ੍ਹਾਂ ਨੂੰ ਭਰੋਸਾ ਹੈ ਕਿ ਉਹ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੂਰੀ ਮਿਹਨਤ ਕਰਨਗੇ।
ਇਹ ਵੀ ਪੜ੍ਹੋ: 'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ, ਵੀਡੀਓ ਵਾਇਰਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪ੍ਰਧਾਨ ਬਣਨ ਮਗਰੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪਰਗਟ ਸਿੰਘ (ਤਸਵੀਰਾਂ)
NEXT STORY