ਨਵੀਂ ਦਿੱਲੀ/ਚੰਡੀਗੜ੍ਹ : ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਦਿੱਲੀ ਵਿਚ ਮੀਟਿੰਗ ਕਰਕੇ ਅਗਲੇ ਐਕਸ਼ਨ ਦਾ ਐਲਾਨ ਕਰ ਦਿੱਤਾ ਹੈ। ਇਸ ਤਹਿਤ ਹੁਣ 5 ਨਵੰਬਰ ਨੂੰ ਸਾਰੇ ਦੇਸ਼ ਭਰ ਵਿਚ 4 ਘੰਟੇ ਲਈ ਚੱਕਾ ਜਾਮ ਕੀਤਾ ਜਾਵੇਗਾ। ਇਸ ਦੌਰਾਨ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਪੂਰੇ ਦੇਸ਼ 'ਚ ਚੱਕਾ ਜਾਮ ਕੀਤਾ ਜਾਵੇਗਾ। ਇਸ ਤੋਂ ਇਲਾਵਾ ਦੇਸ਼ ਦੀਆਂ ਸਾਰੀਆਂ ਕਿਸਾਨ ਜਥੇਬੰਦੀਆ ਵਲੋਂ 26-27 ਨਵੰਬਰ ਨੂੰ ਦਿੱਲੀ ਚੱਲੋ ਮੁਹਿੰਮ ਸ਼ੁਰੂ ਹੋਵੇਗੀ। ਇਸ ਦੌਰਾਨ ਦੇਸ਼ ਦੀ ਰਾਜਧਾਨੀ ਵਿਚ ਵੱਡਾ ਪ੍ਰਦਰਸ਼ਨ ਕਰਦੇ ਹੋਏ ਦੋਵੇਂ ਦਿਨ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਜਲੰਧਰ ਦੇ ਵਿਧਾਇਕ ਸੁਸ਼ੀਲ ਰਿੰਕੂ ਨਾਲ ਨਵਾਂਸ਼ਹਿਰ 'ਚ ਵਾਪਰਿਆ ਹਾਦਸਾ, ਫਾਰਚੂਨਰ ਦੇ ਉੱਡੇ ਪਰਖੱਚੇ
ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਨੇ ਮੀਟਿੰਗ ਕਰਕੇ ਮੰਥਨ ਕੀਤਾ ਹੈ। ਕਰੀਬ 250 ਕਿਸਾਨ ਜਥੇਬੰਦੀਆਂ ਮੀਟਿੰਗ 'ਚ ਸ਼ਾਮਲ ਸਨ। ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਪੱਧਰੀ ਅੰਦੋਲਨ 'ਤੇ ਚਰਚਾ ਹੋਈ। ਇਸ ਮੀਟਿੰਗ ਵਿਚ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਹੋਰਨਾਂ ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਏ ਸਨ।
ਇਹ ਵੀ ਪੜ੍ਹੋ : ਦੁਸਹਿਰੇ ਮੌਕੇ ਮੋਦੀ ਦੇ ਪੁਤਲੇ ਫੂਕਣ 'ਤੇ ਭਾਜਪਾ ਨੇਤਾ ਦਾ ਚੜ੍ਹਿਆ ਪਾਰਾ, ਕੈਪਟਨ 'ਤੇ ਦਿੱਤਾ ਵੱਡਾ ਬਿਆਨ
ਥੰਮਣ ਦੀ ਬਜਾਏ ਤੂਲ ਫੜਦਾ ਜਾ ਰਿਹੈ ਗੁੰਮ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦਾ ਮਾਮਲਾ
NEXT STORY