ਚੰਡੀਗੜ੍ਹ/ਨਵੀਂ ਦਿੱਲੀ,(ਰਮਨਜੀਤ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਅਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਸ਼ਕਤੀ ਕੇਂਦਰ ਦੀ ਮੋਦੀ ਸਰਕਾਰ ਕੋਲ ਹੈ, ਕੋਈ ਪੈਨਲ ਇਸ ਨੂੰ ਵਾਪਸ ਨਹੀਂ ਕਰਵਾ ਸਕਦਾ। ਆਮ ਆਦਮੀ ਪਾਰਟੀ ਕੇਂਦਰ ਸਰਕਾਰ ਦੇ ਇਨ੍ਹਾਂ ਤਿੰਨੇ ਕਾਨੂੰਨ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸੰਗਠਨਾਂ ਨਾਲ ਸਰਕਾਰ ਹੁਣ ਤਕ 8 ਮੀਟਿੰਗਾਂ ਕਰ ਚੁੱਕੀ ਹੈ, ਪਰ ਕੋਈ ਨਤੀਜਾ ਨਹੀਂ ਨਿੱਕਲ ਸਕਿਆ ਹੈ। ਮੋਦੀ ਸਰਕਾਰ ਦੀ ਨੀਅਤ ਠੀਕ ਨਹੀਂ ਹੈ। ਉਹ ਤਿੰਨੇ ਕਾਨੂੰਨ ਵਾਪਸ ਨਹੀਂ ਕਰਨਾ ਚਾਹੁੰਦੀ। ਕਿਸਾਨਾਂ ਨੂੰ ਨਿਆਂ ਦਿਵਾਉਣ ਲਈ ਸੁਪਰੀਮ ਕੋਰਟ ਵਲੋਂ ਬਣਾਈ ਗਈ ਕਮੇਟੀ ਵਿਚ ਸ਼ਾਮਲ ਚਾਰੇ ਮੈਂਬਰ ਖੇਤੀ ਕਾਨੂੰਨਾਂ ਦੇ ਸਮਰਥਕ ਹਨ। ਉਹ ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਦੇ ਸਮਰਥਕ ਤੇ ਕਰੀਬੀ ਵੀ ਹਨ। ਚੱਢਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਰਦੇ ਦੇ ਪਿੱਛੇ ਰਹਿ ਕੇ ਕੰਮ ਨਾ ਕਰਨ। ਸਾਡੀ ਮੰਗ ਹੈ ਕਿ ਪ੍ਰਧਾਨ ਮੰਤਰੀ ਕਿਸਾਨਾਂ ਨਾਲ 15 ਜਨਵਰੀ ਨੂੰ ਹੋਣ ਵਾਲੀ ਅਗਲੀ ਬੈਠਕ ਵਿਚ ਖੁਦ ਆਉਣ ਤੇ ਤਿੰਨੇ ਕਾਨੂਨਾਂ ਨੂੰ ਰੱਦ ਕਰਨ।
ਨਗਰ ਨਿਗਮ ਚੋਣਾਂ 'ਚ ਕਾਂਗਰਸੀ ਉਮੀਦਵਾਰ ਹੂੰਝਾ ਫੇਰ ਜਿੱਤ ਪ੍ਰਾਪਤ ਕਰਨਗੇ : ਰੰਧਾਵਾ
NEXT STORY