ਜਲੰਧਰ, (ਚੋਪੜਾ)- ਵੈਸਟ ਵਿਧਾਨ ਸਭਾ ਹਲਕੇ ਦੇ ਵਿਧਾਇਕ ਤੇ ਨੌਜਵਾਨ ਦਲਿਤ ਆਗੂ ਸੁਸ਼ੀਲ ਰਿੰਕੂ ਨੇ ਅੱਜ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਐੱਸ. ਸੀ./ਐੱਸ. ਟੀ. ਐਕਟ ਵਿਚ ਦੋਸ਼ੀ ਦੀ ਤੁਰੰਤ ਗ੍ਰਿਫਤਾਰੀ ਦੀ ਰੋਕ ਤੋਂ ਦੁਖੀ ਦਲਿਤ ਸਮਾਜ ਵਲੋਂ ਭਾਰਤ ਬੰਦ ਦੀ ਕਾਲ ਨੂੰ ਸਮਾਜ ਦੇ ਹਰੇਕ ਵਰਗ ਨੇ ਭਰਪੂਰ ਸਹਿਯੋਗ ਦਿੱਤਾ ਹੈ। ਬੰਦ ਨੂੰ ਸਫਲ ਬਣਾਉਣ ਵਿਚ ਸਾਰੀਆਂ ਮਾਰਕੀਟ ਐਸੋਸੀਏਸ਼ਨਾਂ, ਜ਼ਿਲਾ ਬਾਰ ਐਸੋਸੀਏਸ਼ਨਾਂ, ਦੁਕਾਨਦਾਰਾਂ, ਵਪਾਰਕ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਨੇ ਦਲਿਤ ਸਮਾਜ ਦੇ ਇਸ ਸੰਘਰਸ਼ ਵਿਚ ਜਿਸ ਤਰ੍ਹਾਂ ਆਪਣਾ ਸਹਿਯੋਗ ਦੇ ਕੇ ਬੰਦ ਨੂੰ ਸਫਲ ਬਣਾਇਆ ਹੈ, ਉਸ ਨਾਲ ਸਮਾਜ ਵਿਚ ਆਪਸੀ ਭਾਈਚਾਰੇ ਤੇ ਸੁਹਿਦਰਤਾ ਦੀ ਭਾਵਨਾ ਨੂੰ ਹੋਰ ਬਲ ਮਿਲਿਆ ਹੈ।
ਵਿਧਾਇਕ ਰਿੰਕੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਜ਼ਿਲਾ ਤੇ ਪੁਲਸ ਪ੍ਰਸ਼ਾਸਨ ਨੂੰ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾ ਹੋਣ ਦੇਣ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਸਨ। ਉਨ੍ਹਾਂ ਕਿਹਾ ਕਿ 20 ਮਾਰਚ ਨੂੰ ਸੁਪਰੀਮ ਕੋਰਟ ਨੇ ਇਹ ਫੈਸਲਾ ਦਿੱਤਾ ਸੀ। ਜੇਕਰ ਉਸ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਲਿਤ ਸਮਾਜ ਦੀਆਂ ਭਾਵਨਾਵਾਂ ਨੂੰ ਸਮਝਿਆ ਹੁੰਦਾ ਅਤੇ ਫੈਸਲੇ 'ਤੇ ਮੁੜ ਵਿਚਾਰ ਦਾ ਭਰੋਸਾ ਦਿੱਤਾ ਹੁੰਦਾ ਤਾਂ ਅੱਜ ਸ਼ਾਇਦ ਬੰਦ ਦੀ ਕਾਲ ਨਾ ਹੁੰਦੀ।
ਵਿਧਾਇਕ ਰਿੰਕੂ ਨੇ ਕਿਹਾ ਕਿ ਇਸ ਮਾਮਲੇ ਵਿਚ ਮੋਦੀ ਸਰਕਾਰ ਦੀ ਦਲਿਤ ਵਿਰੋਧੀ ਸੋਚ ਜਗ ਜ਼ਾਹਿਰ ਹੋਈ ਹੈ। ਉਨ੍ਹਾਂ ਕਿਹਾ ਕਿ ਬੰਦ ਦੌਰਾਨ ਜਿਨ੍ਹਾਂ ਸੂਬਿਆਂ ਵਿਚ ਹਿੰਸਕ ਘਟਨਾਵਾਂ ਹੋਈਆਂ, ਉਨ੍ਹਾਂ ਵਿਚੋਂ ਜ਼ਿਆਦਾਤਰ ਸੂਬਿਆਂ ਵਿਚ ਭਾਜਪਾ ਸਰਕਾਰ ਦਾ ਰਾਜ ਹੈ।
ਕਿਸ਼ਨਗੜ੍ਹ-ਸੰਘਵਾਲ ਨਹਿਰੀ ਪੁਲ 'ਤੇ ਕਰੋੜਾਂ ਦੀ ਕੀਮਤ ਵਾਲੀ ਹੈਰੋਇਨ ਸਮੇਤ ਇਕ ਕਾਬੂ
NEXT STORY