ਭਵਾਨੀਗੜ੍ਹ, (ਵਿਕਾਸ/ ਅੱਤਰੀ, ਸੋਢੀ)— ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਪਿੰਡ ਫੱਗੂਵਾਲਾ ਵਿਖੇ ਯੂਨੀਅਨ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਅਤੇ ਜਨਰਲ ਸਕੱਤਰ ਜਗਤਾਰ ਸਿੰਘ ਕਾਲਾਝਾੜ ਦੀ ਅਗਵਾਈ ਹੇਠ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਪ੍ਰਦਰਸ਼ਨ ਕੀਤਾ। ਇਸ ਮੌਕੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਬਜਟ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਭਾਕਿਯੂ ਆਗੂਆਂ ਨੇ ਕਿਹਾ ਕਿ ਜਦੋਂ ਤੋਂ ਮੋਦੀ ਸਰਕਾਰ ਸੱਤਾ 'ਚ ਆਈ ਹੈ, ਉਦੋਂ ਤੋਂ ਦੇਸ਼ ਦਾ ਅੰਨਦਾਤਾ ਕਿਸਾਨ ਖੁਦਕੁਸ਼ੀਆਂ ਦੇ ਰਾਹ ਪੈ ਚੁੱਕਾ ਹੈ । ਮੋਦੀ ਸਰਕਾਰ ਨੇ ਬਜਟ ਵਿਚ ਸਿਰਫ ਵੱਡੇ ਕਾਰਪੋਰੇਟ ਘਰਾਣਿਆਂ ਦਾ ਹੀ ਖਿਆਲ ਰੱਖਿਆ ਹੈ ।ਇਸ ਤੋਂ ਇਲਾਵਾ ਆਗੂਆਂ ਨੇ ਪੰਜਾਬ ਸਰਕਾਰ ਵਿਰੁੱਧ ਵੀ ਜ਼ਬਰਦਸਤ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜਗਤਾਰ ਸਿੰਘ, ਮਨਜੀਤ ਸਿੰਘ ਘਰਾਚੋਂ, ਲਾਭ ਸਿੰਘ ਖੁਰਾਣਾ, ਜਿੰਦਰ ਸਿੰਘ ਘਰਾਚੋਂ, ਗੁਰਵਿੰਦਰ ਸਿੰਘ ਫੱਗੂਵਾਲਾ ਸਣੇ ਵੱਡੀ ਗਿਣਤੀ 'ਚ ਕਿਸਾਨ ਆਗੂ ਹਾਜ਼ਰ ਸਨ।
ਧੂਰੀ-ਬਰਨਾਲਾ ਸੜਕ ਬਣਵਾਉਣ ਲਈ ਧਰਨੇ 'ਤੇ ਡਟੀ ਸੰਘਰਸ਼ ਕਮੇਟੀ
NEXT STORY