ਅੰਮ੍ਰਿਤਸਰ (ਅਨਜਾਣ) : ਸੋਸ਼ਲ ਮੀਡੀਆ ’ਤੇ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਘਟੀਆ ਲੋਕਾਂ ’ਤੇ ਕੇਂਦਰ ਤੇ ਪੰਜਾਬ ਸਰਕਾਰ ਸਖ਼ਤ ਕਾਨੂੰਨੀ ਕਾਰਵਾਈ ਕਰੇ ਤਾਂ ਜੋ ਪੰਜਾਬ ਦਾ ਮਾਹੌਲ ਸ਼ਾਂਤ ਰਹੇ ਤੇ ਪੰਜਾਬ ਅੰਦਰ ਕੋਈ ਵੀ ਅਣਹੋਣੀ ਘਟਨਾ ਨਾ ਵਾਪਰੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਸੋਸ਼ਲ ਮੀਡੀਆ ’ਤੇ ਬੜੇ ਜ਼ੋਰਾਂ-ਸ਼ੋਰਾਂ ਨਾਲ ਸਿੱਖਾਂ ਖਿਲਾਫ਼ ਨਫ਼ਰਤ ਭਰਿਆ ਪ੍ਰਚਾਰ ਚੱਲ ਰਿਹਾ ਹੈ ਤੇ ਸਿੱਖਾਂ ਖਿਲਾਫ਼ ਜ਼ਹਿਰੀਲਾ ਪ੍ਰਚਾਰ ਕਰਕੇ 2 ਪ੍ਰਤੀਸ਼ਤ ਸਿੱਖ ਦੱਸ ਕੇ ਉਨ੍ਹਾਂ ਨੂੰ ਮਾਰਨ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ। ਅੰਮ੍ਰਿਤਸਰ ’ਚ ਹੋਏ ਕਤਲ ਕੇਸ ’ਚ ਫੜੇ ਗਏ ਸੰਦੀਪ ਸਿੰਘ ਦੀ ਮਾਤਾ, ਉਸ ਦੀ ਪਤਨੀ ਤੇ ਪਰਿਵਾਰ ਬਾਰੇ ਬਹੁਤ ਹੀ ਘਟੀਆ ਸ਼ਬਦਾਵਲੀ ਵਰਤੀ ਜਾ ਰਹੀ ਹੈ ।
ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ‘ਵਾਰ’ ਦਾ ਪੋਸਟਰ ਆਇਆ ਸਾਹਮਣੇ, ਇਸ ਦਿਨ ਹੋਵੇਗਾ ਰਿਲੀਜ਼
ਇਸ ਘਟੀਆ ਵਰਤਾਰੇ ਨੂੰ ਪੰਜਾਬ ਅੰਦਰੋਂ ਤੁਰੰਤ ਰੋਕਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਸਿੱਖਾਂ ਖਿਲਾਫ਼ ਨਫ਼ਰਤੀ ਵਰਤਾਰੇ ਨੂੰ ਰੋਕਣ ’ਚ ਨਾਕਾਮਯਾਬ ਰਹਿੰਦੀਆਂ ਹਨ ਤੇ ਘਟੀਆ ਸ਼ਬਦਾਵਲੀ ਵਰਤਣ ਵਾਲੇ ਲੋਕਾਂ ’ਤੇ ਲਗਾਮ ਨਹੀਂ ਕੱਸਦੀਆ ਤਾਂ ਆਉਣ ਵਾਲੇ ਦਿਨਾਂ ’ਚ ਇਸ ਦੇ ਨਤੀਜੇ ਬਹੁਤ ਭਿਆਨਕ ਨਿਕਲ ਸਕਦੇ ਹਨ ਤੇ ਪੰਜਾਬ ਦਾ ਮਾਹੌਲ ਫਿਰ ਤੋਂ ਖਰਾਬ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕਦੇ ਵੀ ਕਿਸੇ ਕਿਸਮ ਦਾ ਨਫ਼ਰਤੀ ਪ੍ਰਚਾਰ-ਪ੍ਰਸਾਰ ਨਹੀਂ ਕਰਦਾ ਤੇ ਨਾ ਹੀ ਕਿਸੇ ਧਰਮ ਜਾਂ ਕਿਸੇ ਗ੍ਰੰਥ ਦਾ ਨਿਰਾਦਰ ਕਰਦਾ ਹੈ। ਹਾਂ, ਜਦੋਂ ਉਨ੍ਹਾਂ ਦੇ ਧਾਰਮਿਕ ਗ੍ਰੰਥ ਦੀ ਬੇਅਦਬੀ ਹੁੰਦੀ ਹੈ ਜਾਂ ਮਾੜਾ ਬੋਲਿਆ ਜਾਂਦਾ ਹੈ ਜਾਂ ਮਜ਼ਾਕ ਉਡਾਇਆ ਜਾਂਦਾ ਹੈ ਜਾਂ ਜਦੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਦਾ ਯਤਨ ਕੀਤਾ ਜਾਂਦਾ ਹੈ ਤਾਂ ਉਦੋਂ ਜ਼ਰੂਰ ਅਗਰੈਸਿਵ ਹੁੰਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਸਾਹਿਬ ਦਾ ਸੱਚਾ ਸਿੱਖ ਕਦੇ ਵੀ ਕਿਸੇ ਧਾਰਮਿਕ ਗ੍ਰੰਥ, ਕਿਸੇ ਧਰਮ ਜਾਂ ਕੌਮ ਖਿਲਾਫ਼ ਮਾੜੇ ਬੋਲ ਨਹੀਂ ਬੋਲਦਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦਾ ਮਾਹੌਲ ਸ਼ਾਂਤ ਰੱਖਣਾ ਹੈ ਤਾਂ ਸਰਕਾਰਾਂ ਸਿੱਖਾਂ ਖਿਲਾਫ਼ ਜਾਣਬੁੱਝ ਕੇ ਨਫ਼ਰਤ ਫੈਲਾਉਣ ਤੇ ਮਾਹੌਲ ਖਰਾਬ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਕਰਨ।
ਇਹ ਖ਼ਬਰ ਵੀ ਪੜ੍ਹੋ : ਪੰਜਾਬ ਦਾ ਮਾਹੌਲ ਵਿਗਾੜਨ ਦੀ ਕੋਸ਼ਿਸ਼, ਸੁਧੀਰ ਸੂਰੀ ਦੇ ਕਤਲ ਮਗਰੋਂ ਇਸ ਆਗੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਬਲੈਕਲਿਸਟ ਕੀਤੇ ਇਹ ਵਾਹਨ, ਹੋਵੇਗੀ ਸਖ਼ਤ ਕਾਰਵਾਈ
NEXT STORY