ਜਲੰਧਰ (ਧਵਨ) : ਕੇਂਦਰ ਸਰਕਾਰ ਨੇ ਕੋਵਿਡ ਵੈਕਸੀਨ ਦੀ ਨਵੀਂ ਡੋਜ਼ ਪੰਜਾਬ ਨੂੰ ਨਹੀਂ ਭੇਜੀ, ਜਿਸ ਕਾਰਨ ਸੂਬੇ ਵਿਚ ਟੀਕਾਕਰਨ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ। ਬੀਤੇ ਦਿਨੀਂ ਵੀ ਸੂਬੇ ਵਿਚ ਕਈ ਸਰਕਾਰੀ ਸਿਹਤ ਕੇਦਰਾਂ ਵਿਚ ਟੀਕਾਕਰਨ ਦਾ ਕੰਮ ਨਹੀਂ ਚੱਲ ਸਕਿਆ ਸੀ ਅਤੇ ਅੱਜ ਵੀ ਹਾਲਾਤ ਅਜਿਹੇ ਹੀ ਰਹੇ। ਮੁੱਖ ਮੰਤਰੀ ਨੇ ਕੇਂਦਰੀ ਸਿਹਤ ਮੰਤਰੀ ਨੂੰ ਚਿੱਠੀ ਲਿਖ ਕੇ ਪੰਜਾਬ ਨੂੰ ਰੋਜ਼ਾਨਾ ਕੋਵਿਡ ਵੈਕਸੀਨ ਦੀਆਂ 4 ਲੱਖ ਡੋਜ਼ ਦੇਣ ਦੀ ਮੰਗ ਕੀਤੀ ਸੀ। ਇਸ ਦੇ ਬਾਵਜੂਦ ਪੰਜਾਬ ਨੂੰ ਬਹੁਤ ਘੱਟ ਨਵੀਂ ਵੈਕਸੀਨ ਅਲਾਟ ਕੀਤੀ ਜਾ ਰਹੀ ਹੈ। ਪੰਜਾਬ ਦੀ ਮੁੱਖ ਸਕੱਤਰ ਵਿੰਨੀ ਮਹਾਜਨ ਨੇ ਬੀਤੇ ਦਿਨੀਂ ਦੱਸਿਆ ਸੀ ਕਿ ਭਾਰਤ ਸਰਕਾਰ ਤੋਂ ਇਸ ਮਹੀਨੇ ਸਿਰਫ 2.7 ਲੱਖ ਡੋਜ਼ ਮਿਲੀਆਂ ਹਨ। ਫਿਲਹਾਲ ਪੰਜਾਬ ਨੂੰ ਨਵੀਂ ਡੋਜ਼ ਨਹੀਂ ਮਿਲੀ।
ਇਹ ਵੀ ਪੜ੍ਹੋ : ਕੋਰੋਨਾ ਦੇ ਲਗਾਤਾਰ ਵੱਧ ਰਹੇ ਪ੍ਰਕੋਪ ਦਰਮਿਆਨ ਪੰਜਾਬ ਸਰਕਾਰ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਪੰਜਾਬ ਨਾਲ ਮਤਰੇਆ ਵਤੀਰਾ ਬੰਦ ਹੋਵੇ : ਅਮਰਿੰਦਰ
ਮੁੱਖ ਮੰਤਰੀ ਨੇ ਮੁੜ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਵਲੋਂ ਵੈਕਸੀਨ ਦੀ ਸਪਲਾਈ ਸਬੰਧੀ ਪੰਜਾਬ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਇਸ ਨੂੰ ਦੇਖਦਿਆਂ ਵੈਕਸੀਨ ਸਰਕਾਰੀ ਸਿਹਤ ਕੇਂਦਰਾਂ ਵਿਚ ਪਹੁੰਚ ਨਹੀਂ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਤਾਂ ਵੈਸ਼ਵਿਕ ਪੱਧਰ ’ਤੇ ਕੋਵਿਡ ਵੈਕਸੀਨ ਖਰੀਦਣ ਦਾ ਫੈਸਲਾ ਕੀਤਾ ਹੈ ਤਾਂ ਜੋ ਸੂਬੇ ਦੇ ਲੋਕਾਂ ਦੀ ਜਾਨ ਬਚਾਈ ਜਾ ਸਕੇ।
ਇਹ ਵੀ ਪੜ੍ਹੋ : ਜੇ ਦਿੱਲੀ ’ਚ ਸਿੱਖ ਨਸਲਕੁਸ਼ੀ ਲਈ ਅਮਿਤਾਭ ਬੱਚਨ ਜ਼ਿੰਮੇਵਾਰ ਤਾਂ ਦਿੱਲੀ ਕਮੇਟੀ ਨੇ ਦਾਨ ਕਿਉਂ ਲਿਆ : ਪੀਰ ਮੁਹੰਮਦ
ਜ਼ਿਕਰਯੋਗ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਨੇ ਪੂਰੀ ਤਰ੍ਹਾਂ ਤੜਥੱਲੀ ਮਚਾਈ ਹੋਈ ਹੈ ਅਤੇ ਵੱਡੀ ਗਿਣਤੀ 'ਚ ਰੋਜ਼ਾਨਾ ਕੋਰੋਨਾ ਮਰੀਜ਼ ਸਾਹਮਣੇ ਆ ਰਹੇ ਹਨ। ਅਜਿਹੇ 'ਚ ਪੰਜਾਬ ਲਗਾਤਾਰ ਖ਼ਤਰੇ ਵੱਲ ਵੱਧ ਰਿਹਾ ਹੈ ਕਿਉਂਕਿ ਸੂਬੇ ਦੇ 70 ਫ਼ੀਸਦੀ ਦੇ ਕਰੀਬ ਵੈਕਸੀਨ ਸੈਂਟਰ ਬੰਦ ਹੋ ਗਏ ਹਨ। ਕਰੀਬ ਸਾਰੇ ਜ਼ਿਲ੍ਹਿਆਂ 'ਚ ਜ਼ਿਆਦਾਤਰ ਵੈਕਸੀਨੇਸ਼ਨ ਸੈਂਟਰ ਬੰਦ ਕਰ ਦਿੱਤੇ ਗਏ ਹਨ। ਇਸ ਬਾਰੇ ਸਿਹਤ ਵਿਭਾਗ ਦੇ ਸਕੱਤਰ ਤੇ ਵੈਕਸੀਨੇਸ਼ਨ ਦੇ ਇੰਚਾਰਜ ਸੰਜੇ ਕੁਮਾਰ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੇ ਨਵੀਂ ਨੀਤੀ ਬਾਰੇ ਦੱਸਣ ਲਈ ਕਿਹਾ ਸੀ ਅਤੇ ਕੇਂਦਰ ਸਰਕਾਰ ਵੱਲੋਂ ਜਾਣਕਾਰੀ ਮਿਲਣ ਤੋਂ ਬਾਅਦ ਇਸ ਬਾਰੇ ਕੁੱਝ ਕਿਹਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼ੁੱਕਰਵਾਰ ਨੂੰ ਕੁੱਝ ਕੇਂਦਰਾਂ 'ਤੇ 45 ਸਾਲ ਤੋਂ ਜ਼ਿਆਦਾ ਦੇ ਲੋਕਾਂ ਨੂੰ ਟੀਕੇ ਲੱਗੇ ਹਨ। ਲੁਧਿਆਣਾ 'ਚ ਵੀ ਵੈਕਸੀਨ ਦੀ ਘਾਟ ਕਾਰਨ ਕਈ ਸੈਂਟਰਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਬਠਿੰਡਾ 'ਚ ਵੱਡੀ ਗਿਣਤੀ 'ਚ ਵੈਕਸੀਨ ਸੈਂਟਰ ਬੰਦ ਹੋ ਚੁੱਕੇ ਹਨ। ਇਸੇ ਤਰ੍ਹਾਂ ਜਲੰਧਰ ਦੇ ਵੀ ਕੁੱਝ ਹੀ ਸੈਂਟਰਾਂ 'ਚ ਵੈਕਸੀਨ ਲਾਈ ਗਈ ਹੈ।
ਇਹ ਵੀ ਪੜ੍ਹੋ : ਗ਼ਰੀਬ ਦੀ ਕੁੱਲੀ ਚੜ੍ਹੀ ਅੱਗ ਦੀ ਭੇਂਟ, ਲੱਖਾਂ ਰੁਪਏ ਦਾ ਸਮਾਨ ਸੜ ਕੇ ਹੋਇਆ ਰਾਖ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਘਰਾਂ ’ਚ ਇਕਾਂਤਵਾਸ ਦੌਰਾਨ ਖਾਣੇ ਦੀ ਸਮੱਸਿਆ ਨਾਲ ਜੂਝ ਰਹੇ ਕੋਵਿਡ ਰੋਗੀਆਂ ਤਕ ਪੁਲਸ ਨੇ ਪਹੁੰਚਾਇਆ ਖਾਣਾ
NEXT STORY