ਚੰਡੀਗੜ੍ਹ : ਕੇਂਦਰ ਨੇ ਪੰਜਾਬ ਸਰਕਾਰ ਨੂੰ ਇਕ ਹੋਰ ਵਿੱਤੀ ਝਟਕਾ ਦਿੱਤਾ ਹੈ। ਕੇਂਦਰ ਨੇ ਪੰਜਾਬ ਦੀ ਕਰਜ਼ਾ ਲੈਣ ਦੀ ਹੱਦ 'ਚ 2300 ਕਰੋੜ ਰੁਪਏ ਦੀ ਕਟੌਤੀ ਕਰ ਦਿੱਤੀ ਹੈ। ਕਟੌਤੀ ਲਈ ਕੇਂਦਰ ਨੇ ਪਾਵਰਕਾਮ ਦੇ ਵਿੱਤੀ ਘਾਟੇ ਦਾ ਹਵਾਲਾ ਦਿੱਤਾ ਹੈ ਅਤੇ ਕਿਹਾ ਹੈ ਕਿ 2023-24 ਦੀ ਸੂਬੇ ਦੀ ਕਰਜ਼ਾ ਲੈਣ ਦੀ ਮਨਜ਼ੂਰਸ਼ੁਦਾ ਹੱਦ 'ਚ 2300 ਕਰੋੜ ਰੁਪਏ ਦੀ ਕਟੌਤੀ ਕੀਤੀ ਜਾਵੇਗੀ। ਕੇਂਦਰੀ ਵਿੱਤ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਇਸ ਬਾਰੇ ਜਾਣੂੰ ਕਰਵਾ ਦਿੱਤਾ ਹੈ ਅਤੇ ਸਾਲ 2023-24 ਲਈ ਸੂਬੇ ਦੀ ਕਰਜ਼ਾ ਲੈਣ ਦੀ ਸੀਮਾ 45,730.35 ਕਰੋੜ ਰੁਪਏ ਹੈ, ਜਿਸ 'ਚ ਹੁਣ 2300 ਕਰੋੜ ਰੁਪਏ ਦੀ ਕਟੌਤੀ ਹੋ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਦੋਂ ਖੁੱਲ੍ਹਣਗੇ
ਪਹਿਲਾਂ ਹੀ ਵਿੱਤੀ ਸੰਕਟ ਨਾਲ ਜੂਝ ਰਹੇ ਸੂਬੇ ਲਈ ਇਹ ਕਟੌਤੀ ਨਵੀਂ ਚੁਣੌਤੀ ਪੇਸ਼ ਕਰਨ ਵਾਲੀ ਹੈ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਦੇ ਹਵਾਲੇ ਸੂਬੇ ਦੀ ਕਰਜ਼ਾ ਸੀਮਾ 'ਤੇ 18 ਹਜ਼ਾਰ ਕਰੋੜ ਰੁਪਏ ਦਾ ਕੱਟ ਲਾਇਆ ਸੀ, ਜਿਸ ਨੂੰ ਮਗਰੋਂ ਬਹਾਲ ਕਰ ਦਿੱਤਾ ਸੀ। ਪੰਜਾਬ ਸਰਕਾਰ ਨੇ ਹੁਣ ਕੇਂਦਰ ਨੂੰ ਕੋਈ ਕਟੌਤੀ ਨਾ ਕੀਤੇ ਜਾਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ਰਮਨਾਕ ਘਟਨਾ, ਸੁੰਨਸਾਨ ਥਾਂ 'ਤੇ ਗੈਂਗਰੇਪ ਕਰਨ ਮਗਰੋਂ ਕੁੜੀ ਨੂੰ ਚੱਲਦੇ ਆਟੋ 'ਚੋਂ ਸੁੱਟਿਆ
ਸੂਬਾ ਸਰਕਾਰ ਨੇ ਦਲੀਲ ਦਿੱਤੀ ਹੈ ਕਿ ਪਿਛਲੇ ਵਿੱਤੀ ਸਾਲ 2022-23 'ਚ ਪਾਵਰਕਾਮ ਨੂੰ ਜੋ ਘਾਟਾ ਹੋਇਆ ਹੈ, ਉਸ ਲਈ ਕਈ ਪੱਖ ਜ਼ਿੰਮੇਵਾਰ ਹਨ, ਜਿਨ੍ਹਾਂ 'ਚ ਕੇਂਦਰ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਵਿਦੇਸ਼ੀ ਕੋਲਾ ਖ਼ਰੀਦ ਕੀਤਾ ਜਾਣਾ ਵੀ ਸ਼ਾਮਲ ਹੈ। ਪਾਵਰਕਾਮ ਦਾ ਵੱਡਾ ਤਰਕ ਇਹ ਹੈ ਕਿ ਤਿੰਨ ਸਾਲਾਂ ਤੋਂ ਸੂਬੇ 'ਚ ਟੈਰਿਫ ਨਹੀਂ ਵਧਿਆ ਹੈ। ਸਾਲ 2022-23 'ਚ 300 ਯੂਨਿਟ ਮੁਫ਼ਤ ਬਿਜਲੀ ਦਾ ਐਲਾਨ ਕੀਤਾ ਗਿਆ ਸੀ ਅਤੇ ਇਸ ਵਰ੍ਹੇ 'ਚ ਬਿਜਲੀ ਸਬਸਿਡੀ ਦਾ ਭੁਗਤਾਨ 20,200 ਕਰੋੜ ਰੁਪਏ ਸੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
20 ਦਿਨ ਪਹਿਲਾਂ ਵਿਆਹੇ ਨੌਜਵਾਨ ਦੀ ਦਰਦਨਾਕ ਮੌਤ, ਦੋ ਦੋਸਤਾਂ ਨੇ ਇਕੱਠਿਆਂ ਤੋੜਿਆ ਦਮ
NEXT STORY