ਮਾਨਸਾ (ਸੰਦੀਪ ਮਿੱਤਲ)-ਕੇਂਦਰ ਦੀ ਮੋਦੀ ਸਰਕਾਰ ਵੱਲੋਂ ਨੋਟਬੰਦੀ ਅਤੇ ਜੀ.ਐੱਸ.ਟੀ. ਰਾਹੀਂ ਦੇਸ਼ ਨੂੰ ਆਰਥਿਕ ਤੌਰ 'ਤੇ ਤਬਾਹ ਕਰ ਕੇ ਰੱਖ ਦਿੱਤਾ ਗਿਆ ਹੈ ਤੇ ਲੋਕਾਂ ਦਾ ਇਨ੍ਹਾਂ ਮੁੱਦਿਆਂ ਤੋਂ ਧਿਆਨ ਹਟਾਉਣ ਲਈ ਹੁਣ ਫਿਰਕੂ ਮੁੱਦੇ ਉਭਾਰੇ ਜਾ ਰਹੇ ਹਨ। ਇਹ ਦੋਸ਼ ਭਾਰਤੀ ਕਮਿਊਨਿਸਟ ਪਾਰਟੀ ਦੇ ਸੂਬਾਈ ਸਕੱਤਰ ਹਰਦੇਵ ਸਿੰਘ ਅਰਸ਼ੀ ਨੇ ਇਥੇ ਕਾਰਜਕਾਰਨੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਲਾਏ। ਉਨ੍ਹਾਂ ਬੇਰੁਜ਼ਗਾਰੀ, ਮਹਿੰਗਾਈ, ਭ੍ਰਿਸ਼ਟਾਚਾਰ, ਜੀ.ਐੱਸ.ਟੀ. ਨਾਲ ਹੋਈ ਤਬਾਹੀ ਖੇਤੀ ਸੰਕਟ, ਕੈਪਟਨ ਸਰਕਾਰ ਦੀਆਂ ਨਾਕਾਮੀਆਂ ਦੇਸ਼ 'ਚ ਵਧ ਰਹੀ ਫਿਰਕਾਪ੍ਰਸਤ ਆਦਿ ਮੁੱਦਿਆਂ ਨੂੰ ਲੈ ਕੇ 27 ਨਵੰਬਰ ਨੂੰ ਲੁਧਿਆਣਾ ਵਿਖੇ ਵਿਸ਼ਾਲ ਰੈਲੀ ਕਰਨ ਦਾ ਐਲਾਨ ਕਰਦਿਆਂ ਪਾਰਟੀ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਰੈਲੀ 'ਚ ਵਧ-ਚੜ੍ਹ ਕੇ ਹਿੱਸਾ ਲੈਣ ਤਾਂ ਕਿ ਸਰਕਾਰ 'ਤੇ ਦਬਾਅ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਰੈਲੀ ਦੀਆਂ ਤਿਆਰੀਆਂ ਦੇ ਸਬੰਧ 'ਚ ਮਾਨਸਾ, ਬਰਨਾਲਾ ਅਤੇ ਬਠਿੰਡਾ ਜ਼ਿਲਿਆਂ ਦੀ ਜਨਰਲ ਬਾਡੀ ਮੀਟਿੰਗ 14 ਅਕਤੂਬਰ ਨੂੰ ਵਿਸ਼ਵਕਰਮਾ ਭਵਨ ਮਾਨਸਾ ਵਿਖੇ ਕੀਤੀ ਜਾਵੇਗੀ, ਜਿਸ 'ਚ ਉਚੇਚੇ ਤੌਰ ਤੇ ਸੀ.ਪੀ.ਆਈ. ਦੇ ਕੌਮੀ ਸਕੱਤਰ ਕਾਮਰੇਡ ਸੁਮੀਮ ਫੈਜੀ ਵਿਸ਼ੇਸ਼ ਤੌਰ 'ਤੇ ਪਹੁੰਚਣਗੇ।
ਇਸ ਮੌਕੇ ਜ਼ਿਲਾ ਸਕੱਤਰ ਕ੍ਰਿਸ਼ਨ ਚੌਹਾਨ, ਕਾਰਜਕਾਰੀ ਕਮੇਟੀ ਮੈਂਬਰ ਐਡਵੋਕੇਟ ਰੇਖਾ ਸ਼ਰਮਾ ਨੇ ਕਿਹਾ ਕਿ ਰੈਲੀ ਦੌਰਾਨ ਭਗਤ ਸਿੰਘ ਕੌਮੀ ਰੁਜ਼ਗਾਰ ਗਾਰੰਟੀ ਐਕਟ ਬਣਾਉਣ, ਕਿਸਾਨਾਂ, ਮਜ਼ਦੂਰਾਂ ਅਤੇ ਦਸਤਕਾਰਾਂ ਦੀ ਕਰਜ਼ਾ ਮੁਆਫੀ ਹਰ 60 ਸਾਲ ਦੇ ਵਿਅਕਤੀਆਂ ਲਈ 5 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਾ ਕਾਨੂੰਨ ਪਾਰਲੀਮੈਂਟ 'ਚ ਪਾਸ ਕਰਵਾਉਣ, ਮਨਰੇਗਾ ਕਾਨੂੰਨ ਨੂੰ ਲਾਗੂ ਕਰਵਾਉਣ, ਦਲਿਤ ਅਤੇ ਗਰੀਬ ਲੋਕਾਂ ਲਈ 10-10 ਮਰਲੇ ਦੇ ਪਲਾਟ ਦੇਣ ਅਤੇ ਮਕਾਨ ਬਣਾਉਣ ਲਈ ਗ੍ਰਾਂਟ ਜਾਰੀ ਕਰਵਾਉਣ ਆਦਿ ਮੰਗਾਂ ਨੂੰ ਲੈ ਕੇ ਰੈਲੀ ਦੀਆਂ ਮੁੱਖ ਮੰਗਾਂ ਹੋਣਗੀਆਂ।
ਇਸ ਮੌਕੇ ਕਾਮਰੇਡ ਵੇਦ ਪ੍ਰਕਾਸ਼ ਸਕੱਤਰ ਬੁਢਲਾਡਾ, ਰਤਨ ਭੋਲਾ ਸ਼ਹਿਰੀ ਸਕੱਤਰ ਮਾਨਸਾ, ਜਗਰਾਜ ਸਿੰਘ ਹੀਰਕੇ ਸਕੱਤਰ ਸਰਦੂਲਗੜ੍ਹ, ਅਮਰੀਕ ਸਿੰਘ ਬਰੇਟਾ ਆਦਿ ਵੀ ਹਾਜ਼ਰ ਸਨ।
ਪੰਜ ਸੌ ਮੀਟਰ ਦੇ ਘੇਰੇ ਅੰਦਰ ਪੈਂਦੇ ਦੋ ਸੈਲਾ ਪਲਾਂਟ ਕਦੇ ਵੀ ਬਣ ਸਕਦੇ ਨੇ ਬੱਚਿਆਂ ਦੀ ਜਾਨ ਲਈ ਖਤਰਾ
NEXT STORY