ਬਿਜ਼ਨਸ ਡੈਸਕ : ਕੇਂਦਰ ਸਰਕਾਰ ਨੇ ਜਨਤਕ ਖੇਤਰ ਦੇ ਬੈਂਕਾਂ, ਬੀਮਾ ਕੰਪਨੀਆਂ ਅਤੇ ਹੋਰ ਵਿੱਤੀ ਸੰਸਥਾਵਾਂ ਨੂੰ ਆਪਣੇ ਖ਼ਰਚਿਆਂ ਵਿੱਚ ਕਟੌਤੀ ਕਰਨ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਵਿੱਤ ਮੰਤਰਾਲੇ ਨੇ ਰੋਜ਼ਾਨਾ ਦੇ ਕੰਮਕਾਜ ਵਿੱਚ ਸੰਜਮ ਵਰਤਣ, ਯਾਤਰਾ ਖ਼ਰਚਿਆਂ ਨੂੰ ਘਟਾਉਣ ਅਤੇ ਇਲੈਕਟ੍ਰਿਕ ਵਾਹਨਾਂ (EVs) ਦੀ ਵਰਤੋਂ ਨੂੰ ਉਤਸ਼ਾਹਿਤ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਹੈ।
ਇਹ ਵੀ ਪੜ੍ਹੋ : ਮੂਧੇ ਮੂੰਹ ਡਿੱਗੇ Gold-Silver ਦੇ ਭਾਅ, 21,600 ਰੁਪਏ ਟੁੱਟੀ ਚਾਂਦੀ, ਜਾਣੋ ਕੀਮਤੀ ਧਾਤਾਂ ਦੇ ਰੇਟ
ਇਨ੍ਹਾਂ ਵੱਡੀਆਂ ਸੰਸਥਾਵਾਂ 'ਤੇ ਪਵੇਗਾ ਅਸਰ
ਸਰਕਾਰ ਦੇ ਇਸ ਫੈਸਲੇ ਦਾ ਸਿੱਧਾ ਅਸਰ ਭਾਰਤੀ ਸਟੇਟ ਬੈਂਕ (SBI), ਪੰਜਾਬ ਨੈਸ਼ਨਲ ਬੈਂਕ (PNB), ਬੈਂਕ ਆਫ ਬੜੌਦਾ (BoB) ਅਤੇ ਭਾਰਤੀ ਜੀਵਨ ਬੀਮਾ ਨਿਗਮ (LIC) ਵਰਗੀਆਂ ਪ੍ਰਮੁੱਖ ਸਰਕਾਰੀ ਸੰਸਥਾਵਾਂ 'ਤੇ ਪਵੇਗਾ, ਜਿੱਥੇ ਲੱਖਾਂ ਕਰਮਚਾਰੀ ਕੰਮ ਕਰਦੇ ਹਨ।
ਇਹ ਵੀ ਪੜ੍ਹੋ : ਪਿਆਜ਼ ਕਿਸਾਨਾਂ ਲਈ ਵੱਡੀ ਰਾਹਤ, ਕੇਂਦਰ ਸਰਕਾਰ ਨੇ ਤੈਅ ਕੀਤਾ ਖਰੀਦ ਮੁੱਲ
ਮੀਟਿੰਗਾਂ ਅਤੇ ਯਾਤਰਾਵਾਂ ਲਈ ਨਵੇਂ ਨਿਯਮ
ਵਿੱਤ ਮੰਤਰਾਲੇ ਦੇ ਵਿੱਤੀ ਸੇਵਾਵਾਂ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਹੁਣ ਜ਼ਿਆਦਾਤਰ ਮੀਟਿੰਗਾਂ, ਸਮੀਖਿਆਵਾਂ ਅਤੇ ਸਲਾਹ-ਮਸ਼ਵਰੇ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੇ ਜਾਣਗੇ।
ਅਧਿਕਾਰੀਆਂ ਨੂੰ ਸਿਰਫ ਬਹੁਤ ਜ਼ਰੂਰੀ ਹਾਲਤਾਂ ਵਿੱਚ ਹੀ ਨਿੱਜੀ ਤੌਰ 'ਤੇ ਹਾਜ਼ਰ ਹੋਣ ਦੀ ਇਜਾਜ਼ਤ ਮਿਲੇਗੀ। ਚੇਅਰਮੈਨ, ਐਮ.ਡੀ. ਅਤੇ ਸੀ.ਈ.ਓ. ਪੱਧਰ ਦੇ ਅਧਿਕਾਰੀਆਂ ਦੀਆਂ ਵਿਦੇਸ਼ੀ ਯਾਤਰਾਵਾਂ 'ਤੇ ਵੀ ਸਖ਼ਤੀ ਕੀਤੀ ਗਈ ਹੈ ਅਤੇ ਇਨ੍ਹਾਂ ਨੂੰ ਇੱਕ ਤੈਅ ਸੀਮਾ ਦੇ ਅੰਦਰ ਰੱਖਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਨਵੇਂ ਰਿਕਾਰਡ ਬਣਾਉਣ ਦੀ ਤਿਆਰੀ 'ਚ ਸੋਨਾ, ਜਾਣੋ ਕਿੱਥੋਂ ਤੱਕ ਪਹੁੰਚ ਸਕਦੇ ਹਨ ਭਾਅ
ਇਲੈਕਟ੍ਰਿਕ ਵਾਹਨਾਂ ਨੂੰ ਅਪਣਾਉਣ 'ਤੇ ਜ਼ੋਰ
ਮੰਤਰਾਲੇ ਨੇ ਪੈਟਰੋਲ ਅਤੇ ਡੀਜ਼ਲ ਵਾਹਨਾਂ ਦੀ ਵਰਤੋਂ ਘਟਾਉਣ ਲਈ ਪੜਾਅਵਾਰ ਤਰੀਕੇ ਨਾਲ ਇਲੈਕਟ੍ਰਿਕ ਵਾਹਨਾਂ ਨੂੰ ਅਪਣਾਉਣ ਦਾ ਨਿਰਦੇਸ਼ ਦਿੱਤਾ ਹੈ। ਬੈਂਕਾਂ ਅਤੇ ਸੰਸਥਾਵਾਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਮੁੱਖ ਦਫਤਰਾਂ ਅਤੇ ਸ਼ਾਖਾਵਾਂ ਵਿੱਚ ਕਿਰਾਏ 'ਤੇ ਲਈਆਂ ਗਈਆਂ ਪੁਰਾਣੀਆਂ ਗੱਡੀਆਂ ਦੀ ਥਾਂ ਇਲੈਕਟ੍ਰਿਕ ਕਾਰਾਂ ਦੀ ਵਰਤੋਂ ਵਧਾਉਣ।
ਇਹ ਵੀ ਪੜ੍ਹੋ : EPFO ਦਾ ਕਰੋੜਾਂ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ: ਹੁਣ ਕਿਸੇ ਵੀ ਸਮੇਂ ਕਢਵਾ ਸਕੋਗੇ PF ਦੇ ਪੈਸੇ, ਜਾਣੋ ਨਵਾਂ ਸਿਸਟਮ
ਇਸ ਕਾਰਨ ਲਿਆ ਗਿਆ ਇਹ ਵੱਡਾ ਫੈਸਲਾ
ਇਹ ਕਦਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਉਸ ਅਪੀਲ ਤੋਂ ਬਾਅਦ ਚੁੱਕਿਆ ਗਿਆ ਹੈ, ਜਿਸ ਵਿੱਚ ਉਨ੍ਹਾਂ ਨੇ ਸਰਕਾਰੀ ਸੰਸਥਾਵਾਂ ਨੂੰ ਖ਼ਰਚੇ ਘਟਾਉਣ ਅਤੇ ਸੰਜਮ ਵਰਤਣ ਲਈ ਕਿਹਾ ਸੀ। ਪੱਛਮੀ ਏਸ਼ੀਆ ਵਿੱਚ ਜਾਰੀ ਤਣਾਅ, ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਮਹਿੰਗਾਈ ਦੇ ਮੱਦੇਨਜ਼ਰ ਸਰਕਾਰ ਹੁਣ ਖ਼ਰਚਾ ਕੰਟਰੋਲ ਕਰਨ ਦੀ ਨੀਤੀ 'ਤੇ ਫੋਕਸ ਕਰ ਰਹੀ ਹੈ।
ਇਹ ਵੀ ਪੜ੍ਹੋ : ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ ਬੈਂਕਿੰਗ ਸੇਵਾਵਾਂ
ਇਹ ਵੀ ਪੜ੍ਹੋ : 8ਵੇਂ ਤਨਖਾਹ ਕਮਿਸ਼ਨ ਤਹਿਤ ਸੈਲਰੀ 'ਚ ਇਤਿਹਾਸਕ ਵਾਧੇ ਦੀ ਤਿਆਰੀ! ਇਨ੍ਹਾਂ ਸੂਬਿਆਂ 'ਚ ਮੁਕੰਮਲ ਹੋਏ ਮੀਟਿੰਗਾਂ ਦੇ ਦੌਰ
ਇਹ ਵੀ ਪੜ੍ਹੋ : ਗੈਸ ਸਿਲੰਡਰ ਦੀ ਡਿਲੀਵਰੀ ਲਈ DAC ਸਿਸਟਮ ਹੈ ਲਾਜ਼ਮੀ, ਕੰਪਨੀਆਂ ਨੇ ਜਾਰੀ ਕੀਤੇ ਸਖ਼ਤ ਨਿਰਦੇਸ਼
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ਇਸ 'ਘੜੀ' ਦੇ ਦੀਵਾਨੇ ਹੋਏ ਲੋਕ: ਯੂਰਪ ਤੋਂ ਅਮਰੀਕਾ ਤੱਕ ਮਚਿਆ ਹੰਗਾਮਾ, ਭੀੜ 'ਤੇ ਪੁਲਸ ਨੇ ਛੱਡੀ ਅੱਥਰੂ ਗੈਸ
NEXT STORY