ਚੰਡੀਗੜ੍ਹ, (ਸ਼ਰਮਾ)- ‘ਆਪ’ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਸਾਨ ਜਥੇਬੰਦੀਆਂ ਵਲੋਂ ਗੱਲਬਾਤ ਸ਼ੁਰੂ ਕਰਨ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਮੋਦੀ ਸਰਕਾਰ ਨੂੰ ਖੇਤੀਬਾੜੀ ਕਾਨੂੰਨਾਂ ’ਤੇ ਜਾਰੀ ਅੰਦੋਲਨ ਨੂੰ ਤੁਰੰਤ ਖ਼ਤਮ ਕਰਦਿਆਂ ਕਿਸਾਨ ਜਥੇਬੰਦੀਆਂ ਨਾਲ 29 ਦਸੰਬਰ ਨੂੰ ਹੋਣ ਵਾਲੀ ਗੱਲਬਾਤ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਇਕ ਬਿਆਨ ਵਿਚ ਮਾਨ ਨੇ ਕਿਹਾ ਕਿ ਕੇਂਦਰ ਨੂੰ ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਲਈ ਤੁਰੰਤ ਠੋਸ ਕਦਮ ਚੁੱਕਦਿਆਂ ਕਿਸਾਨਾਂ ਦੀ ਜਾਇਜ਼ ਮੰਗਾਂ ਤੁਰੰਤ ਮੰਨ ਲੈਣੀਆਂ ਚਾਹੀਦੀਆਂ ਹਨ।
ਉਨ੍ਹਾਂ ਸਵਾਲ ਕਰਦਿਆਂ ਕਿਹਾ ਕਿ ਕਿਸਾਨ ਸੰਗਠਨਾਂ ਨੇ ਤਾਂ ਸਰਕਾਰ ਨਾਲ ਫਿਰ ਗੱਲਬਾਤ ਕਰਨ ਦਾ ਫੈਸਲਾ ਕੀਤਾ ਹੈ ਪਰ ਕੀ ਸਰਕਾਰ ਉਨ੍ਹਾਂ ਦੀਆਂ ਗੱਲ ਸੁਣਨ ਨੂੰ ਤਿਆਰ ਹੈ? ਮੋਦੀ ਸਰਕਾਰ ਨੂੰ ਛੇਤੀ ਹੀ ਇਨ੍ਹਾਂ ਤਿੰਨਾਂ ਕੇਂਦਰੀ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ 4 ਸੂਤਰਧਾਰ ਏਜੰਡਿਆਂ ਨੂੰ ਸਵੀਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਕਿਸਾਨ ਅਤੇ ਸਰਕਾਰ ਵਿਚਾਲੇ ਪੰਜ ਦੌਰ ਦੀ ਬੈਠਕ ਬੇਨਤੀਜਾ ਰਹੀ, ਜਿਸ ਕਾਰਨ ਕਿਸਾਨ ਭਰਾ ਅੱਜ ਕੜਾਕੇ ਦੀ ਠੰਢ ਵਿਚ ਰਾਤਾਂ ਗੁਜ਼ਾਰਨ ਲਈ ਮਜਬੂਰ ਹਨ ਪਰ ਫਿਰ ਵੀ ਇਸ ਬੇਰਹਿਮ ਸਰਕਾਰ ’ਤੇ ਕੋਈ ਅਸ ਨਹੀਂ ਹੋ ਰਿਹਾ। ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਚਾਹੀਦਾ ਹੈ ਕਿ ਉਹ (ਮੋਦੀ) ਖ਼ੁਦ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਉਣ ਅਤੇ ਕਿਸਾਨਾਂ ਦੀ ਮੰਗਾਂ ਮੰਨਣ।
ਗਾਖਲ ਵਿਖੇ ਕਾਲੇ ਕਾਨੂੰਨਾਂ ਦੇ ਵਿਰੋਧ 'ਚ ਕੀਤੀ ਗਈ ਰੋਸ ਰੈਲੀ, ਮੋਦੀ ਸਰਕਾਰ ਖਿਲਾਫ਼ ਜੰਮ ਕੇ ਹੋਈ ਨਾਅਰੇਬਾਜੀ
NEXT STORY