ਹੁਸ਼ਿਆਰਪੁਰ, (ਘੁੰਮਣ)- ਸਰਕਾਰ ਵੱਲੋਂ ਲੋਕਾਂ ਨੂੰ ਦਫ਼ਤਰਾਂ ਦੀ ਖੱਜਲ-ਖੁਆਰੀ ਤੋਂ ਬਚਾਉਣ ਤੇ ਚੰਗੀਆਂ ਸਹੂਲਤਾਂ ਦੇਣ ਲਈ ਸੇਵਾ ਕੇਂਦਰ ਬਣਾਏ ਗਏ ਹਨ ਤਾਂ ਜੋ ਲੋਕ ਇਥੇ ਜਾ ਕੇ ਆਪਣੇ ਕੰਮ ਆਸਾਨੀ ਨਾਲ ਕਰਵਾ ਸਕਣ ਤੇ ਉਨ੍ਹਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਪਰ ਜਦੋਂ ਇਨ੍ਹਾਂ ਸੇਵਾ ਕੇਂਦਰਾਂ 'ਚ ਜਾ ਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੇਖਿਆ ਜਾਵੇ ਤਾਂ ਲੋਕ ਇਨ੍ਹਾਂ ਸੇਵਾ ਕੇਂਦਰਾਂ ਤੋਂ ਕਾਫੀ ਦੁਖੀ ਨਜ਼ਰ ਆ ਰਹੇ ਹਨ।
ਜ਼ਿਆਦਾਤਰ ਲੋਕਾਂ ਦਾ ਤਾਂ ਇਹੀ ਕਹਿਣਾ ਹੈ ਕਿ ਸਰਕਾਰ ਨੇ ਇਨ੍ਹਾਂ ਸੇਵਾ ਕੇਂਦਰਾਂ 'ਚ ਤਜਰਬੇਕਾਰ ਸਟਾਫ਼ ਨਹੀਂ ਰੱਖਿਆ ਤੇ ਉਨ੍ਹਾਂ ਨੂੰ ਆਪਣੇ ਕੰਮ ਸਬੰਧੀ ਜ਼ਿਆਦਾ ਜਾਣਕਾਰੀ ਨਹੀਂ ਹੁੰਦੀ। ਉਹ ਲੋਕਾਂ ਦੇ ਵਾਰ-ਵਾਰ ਚੱਕਰ ਲਾ ਰਹੇ ਹਨ। ਸਮੇਂ-ਸਿਰ ਕੋਈ ਵੀ ਕੰਮ ਪੂਰਾ ਨਹੀਂ ਹੋ ਰਿਹਾ। ਕਈਆਂ ਨੂੰ ਤਾਂ 5-5, 6-6 ਮਹੀਨੇ ਖੱਜਲ-ਖੁਆਰ ਹੋਣਾ ਪੈ ਰਿਹਾ ਹੈ।
9 ਮਹੀਨਿਆਂ ਬਾਅਦ ਵੀ ਰੀਨਿਊ ਨਹੀਂ ਹੋਇਆ ਅਸਲਾ ਲਾਇਸੈਂਸ : ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਇਕ ਕੋਆਪ੍ਰੇਟਿਵ ਬੈਂਕ ਦੇ ਗੰਨਮੈਨ ਧਰਮ ਸਿੰਘ ਪੁੱਤਰ ਕੇਹਰ ਸਿੰਘ ਨੇ 'ਜਗ ਬਾਣੀ' ਨੂੰ ਆਪਣੀ ਵਿੱਥਿਆ ਸੁਣਾਉਂਦਿਆਂ ਦੱਸਿਆ ਕਿ ਉਹ ਜ਼ਿਲਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਸਥਿਤ ਸੇਵਾ ਕੇਂਦਰ ਤੋਂ ਕਾਫੀ ਪ੍ਰੇਸ਼ਾਨ ਹੈ। ਉਸ ਨੇ ਦੱਸਿਆ ਕਿ ਮੈਂ ਆਪਣੀ ਗੰਨ ਦਾ ਲਾਇਸੈਂਸ ਰੀਨਿਊ ਕਰਵਾਉਣ ਲਈ 7 ਦਸੰਬਰ 2016 ਨੂੰ ਜਮ੍ਹਾ ਕਰਵਾਇਆ ਸੀ ਪਰ ਇੰਨੇ ਮਹੀਨੇ ਬੀਤ ਜਾਣ ਤੋਂ ਬਾਅਦ ਵੀ ਉਸ ਦਾ ਲਾਇਸੈਂਸ ਰੀਨਿਊ ਨਹੀਂ ਹੋਇਆ, ਜਿਸ ਲਈ ਉਸ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਹੁਣ ਆਖਰੀ ਵਾਰ ਜਾਣ 'ਤੇ ਉਸ ਨੂੰ ਕਹਿ ਦਿੱਤਾ ਗਿਆ ਕਿ ਤੁਹਾਡਾ ਲਾਇਸੈਂਸ ਮਿਲ ਨਹੀਂ ਰਿਹਾ, ਤੁਸੀਂ ਇਸ ਦੀ ਹੋਰ ਕਾਪੀ ਦੇ ਦੇਵੋ ਤਾਂ ਅਸੀਂ ਸੋਚਦੇ ਹਾਂ।
ਕੀ ਕਹਿੰਦੇ ਹਨ ਏ. ਡੀ. ਸੀ. : ਜਦੋਂ ਇਸ ਸਬੰਧੀ ਏ. ਡੀ. ਸੀ. ਅਨੁਪਮ ਕਲੇਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੇਵਾ ਕੇਂਦਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਜਿਸ ਵਿਚ ਸਪੈਸ਼ਲ ਅਫ਼ਸਰ ਵੀ ਲਾਏ ਗਏ ਹਨ ਤਾਂ ਜੋ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਨਾ ਆਵੇ ਤੇ ਉਨ੍ਹਾਂ ਦਾ ਕੰਮ ਸਮੇਂ-ਸਿਰ ਹੋ ਸਕੇ।
ਕੀ ਕਹਿਣਾ ਹੈ ਸੇਵਾ ਕੇਂਦਰ ਦੇ ਜ਼ਿਲਾ ਇੰਚਾਰਜ ਦਾ : ਇਸ ਸਬੰਧੀ ਜਦੋਂ ਸੇਵਾ ਕੇਂਦਰ ਦੇ ਜ਼ਿਲਾ ਇੰਚਾਰਜ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਮੇਰੇ ਧਿਆ
ਕਰਜ਼ਾ ਮੁਕਤੀ ਮਹਾ ਰੈਲੀ ਸਬੰਧੀ ਤਿਆਰੀਆਂ ਦਾ ਲਿਆ ਅੰਤਿਮ ਜਾਇਜ਼ਾ
NEXT STORY