ਚੰਡੀਗੜ੍ਹ : ਪੰਜਾਬ ਪੁਲਸ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਨਕੋਦਰ ਨੇੜੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ’ਚ ਕੇਂਦਰੀ ਖ਼ੁਫ਼ੀਆ ਏਜੰਸੀਆਂ ਪੰਜਾਬ ਦੇ ਹਾਲਾਤ ’ਤੇ ਲਗਾਤਾਰ ਤਿੱਖੀ ਨਜ਼ਰ ਰੱਖ ਰਹੀਆਂ ਹਨ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸੂਬੇ ਨੇ ਨੀਮ ਫੌਜੀ ਬਲਾਂ ਦੀਆਂ ਕਈ ਕੰਪਨੀਆਂ ਦੀ ਮੰਗ ਕੀਤੀ ਸੀ ਅਤੇ ਇਹ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਮੁਹੱਈਆ ਕਰਵਾਈਆਂ ਗਈਆਂ । ਉਨ੍ਹਾਂ ਕਿਹਾ, "ਅਸੀਂ ਪੰਜਾਬ ਦੇ ਹਾਲਾਤ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ।
ਇਹ ਖ਼ਬਰ ਵੀ ਪੜ੍ਹੋ : ਜੇਲ੍ਹ ’ਚ ਬੰਦ ਲਾਰੈਂਸ ਨੇ ਫਿਰ ਖੋਲ੍ਹੀ ਜ਼ੁਬਾਨ, ਜਿਸ ਦਿਨ ਸਲਮਾਨ ਖਾਨ ਨੂੰ ਮਾਰਾਂਗਾ, ਉਸੇ ਦਿਨ ਬਣ ਜਾਵਾਂਗਾ ਗੁੰਡਾ
ਇੰਟੈਲੀਜੈਂਸ ਬਿਊਰੋ (ਆਈ. ਬੀ.), ਰਿਸਰਚ ਐਂਡ ਐਨਾਲਿਸਿਸ ਵਿੰਗ (ਰਾਅ) ਅਤੇ ਹੋਰ ਏਜੰਸੀਆਂ ਪੰਜਾਬ ਦੇ ਹਾਲਾਤ ਬਾਰੇ ਲਗਾਤਾਰ ਅਪਡੇਟ ਕਰ ਰਹੀਆਂ ਹਨ।" ਇਕ ਹੋਰ ਸੀਨੀਅਰ ਅਧਿਕਾਰੀ ਨੇ ਕਿਹਾ ਕਿ ‘‘ਅਸੀਂ ਘਟਨਾਚੱਕਰ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ ਅਤੇ ਦਿੱਲੀ ਦੇ ਸੀਨੀਅਰਾਂ ਨੂੰ ਇਸ ਦੀ ਰਿਪੋਰਟ ਕਰ ਰਹੇ ਹਾਂ। ਏਜੰਸੀਆਂ ਸੋਸ਼ਲ ਮੀਡੀਆ ਪੋਸਟਾਂ ’ਤੇ ਨਜ਼ਰ ਰੱਖ ਰਹੀਆਂ ਹਨ। ਸਾਨੂੰ ਕਈ ਇਤਰਾਜ਼ਯੋਗ ਪੋਸਟਾਂ ਅਤੇ ਮੀਮਜ਼ ਮਿਲੇ ਹਨ।’’ ਜ਼ਿਕਰਯੋਗ ਹੈ ਕਿ ਪੰਜਾਬ ਪੁਲਸ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵੱਡਾ ਆਪ੍ਰੇਸ਼ਨ ਚਲਾਇਆ ਹੈ। ਇਸ ਆਪ੍ਰੇਸ਼ਨ ਦੌਰਾਨ ਪੁਲਸ ਨੇ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਸ ਨੇ ਨਕੋਦਰ ਤੋਂ ਗ੍ਰਿਫ਼ਤਾਰ ਕਰ ਲਿਆ । ਪੁਲਸ ਦੀਆਂ 60 ਦੇ ਕਰੀਬ ਗੱਡੀਆਂ ਅੰਮ੍ਰਿਤਪਾਲ ਸਿੰਘ ਦੇ ਪਿੱਛੇ ਲੱਗੀਆਂ ਹੋਈਆਂ ਸਨ, ਜਿਨ੍ਹਾਂ ਨੂੰ ਕਾਫ਼ੀ ਮੁਸ਼ੱਕਤ ਤੋਂ ਬਾਅਦ ਕਾਬੂ ਕੀਤਾ ਗਿਆ।
ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਟਿਆਲਾ ’ਚ ਅਲਰਟ, ਵੱਡੀ ਗਿਣਤੀ 'ਚ ਪੁਲਸ ਤੇ ਪੈਰਾ-ਮਿਲਟਰੀ ਫੋਰਸ ਤਾਇਨਾਤ
NEXT STORY