ਚੰਡੀਗੜ੍ਹ : ਪੰਜਾਬ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੂੰ ਕੇਂਦਰ ਸਰਕਾਰ ਨੇ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਹਰਜੀਤ ਸਿੰਘ ਗਰੇਵਾਲ ਨੂੰ ਪੰਜਾਬ ਵਿਚ ਭਾਜਪਾ ਦੇ ਵੱਡੇ ਸਿੱਖ ਚਿਹਰੇ ਵਜੋਂ ਦੇਖਿਆ ਜਾਂਦਾ ਹੈ। ਹਰਜੀਤ ਸਿੰਘ ਗਰੇਵਾਲ ਭਾਜਪਾ ਦੇ ਉਨ੍ਹਾਂ ਆਗੂਆਂ ਵਿਚੋਂ ਹਨ, ਜਿਹੜੇ ਕਿਸਾਨ ਅੰਦੋਲਨ ਸਮੇਂ ਵੀ ਭਾਜਪਾ ਨਾਲ ਡੱਟ ਕੇ ਖੜ੍ਹੇ ਰਹੇ ਸਨ। ਗਰੇਵਾਲ ਭਾਜਪਾ ਦੇ ਕਿਸਾਨ ਵਿੰਗ ਲਈ ਉਹ ਵੱਡੇ ਪੱਧਰ 'ਤੇ ਕੰਮ ਕਰ ਚੁੱਕੇ ਹਨ। ਗਰੇਵਾਲ ਪਿਛਲੇ ਕੁਝ ਸਮੇਂ ਤੋਂ ਹਾਛੀਏ 'ਤੇ ਚੱਲ ਰਹੇ ਸਨ, ਅਤੇ ਇਹ ਖਬਰਾਂ ਵੀ ਆਈਆਂ ਸਨ ਕਿ ਉਨ੍ਹਾਂ ਦੀ ਸਿਹਤ ਕਾਫੀ ਨਾਸਾਜ਼ ਸੀ। ਹੁਣ ਇਹ ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਇਹ ਵੱਕਾਰੀ ਅਹੁਦਾ ਦੇ ਕੇ ਸਿਆਸੀ ਤੌਰ 'ਤੇ 'ਅਡਜਸਟ' ਕੀਤਾ ਗਿਆ ਹੈ।
ਇਹ ਵੀ ਪੜ੍ਹੋ : PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ
ਇਥੇ ਇਹ ਵੀ ਦੱਸਣਯੋਗ ਹੈ ਕਿ ਕੇਂਦਰ ਸਰਕਾਰ ਨੇ ਐੱਸ ਮੁਨਵਰੀ ਬੇਗਮ ਨੂੰ ਮੁਸਲਿਮ ਨੁਮਾਇੰਦੇ ਵਜੋਂ ਕੌਮੀ ਘੱਟ ਗਿਣਤੀ ਕਮਿਸ਼ਨ ਦੀ ਉਪ-ਚੇਅਰਪਰਸਨ ਨਿਯੁਕਤ ਕੀਤਾ ਹੈ ਜਦਕਿ ਗਲੇਨ ਈ ਸੂਜ਼ਾ ਟਿੱਕਲੋ ਨੂੰ ਈਸਾਈ ਭਾਈਚਾਰੇ ਦੇ ਨੁਮਾਇੰਦੇ ਵਜੋਂ ਕਮਿਸ਼ਨ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ : 7 ਰੁਪਏ ਨੇ ਬਦਲੀ ਬੰਦੇ ਦੀ ਕਿਸਮਤ, ਕੁਝ ਘੰਟਿਆਂ 'ਚ ਬਣ ਗਿਆ ਲੱਖ ਪਤੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ
NEXT STORY