ਜੈਤੋ (ਰਘੂਨਦੰਨ ਪਰਾਸ਼ਰ) : ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਖੇਤੀ ਕਾਨੂੰਨਾਂ ਦੇ ਸੰਬੰਧ ਵਿਚ ਮੁੜ ਗੱਲਬਾਤ ਲਈ ਸੱਦਾ ਭੇਜਿਆ ਹੈ। ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਅਨੁਸਾਰ ਕੇਂਦਰ ਸਰਕਾਰ ਨੇ ਕਿਸਾਨ ਜੱਥੇਬੰਦੀਆਂ ਨੂੰ 3 ਦਸੰਬਰ ਨੂੰ ਗੱਲਬਾਤ ਲਈ ਸੱਦਾ ਭੇਜਿਆ ਹੈ। ਉਨ੍ਹਾਂ ਨੇ ਇਸ ਹੋ ਰਹੀ ਮੀਟਿੰਗ ਦੇ ਚੰਗੇ ਨਤੀਜੇ ਨਿਕਲਣ ਦੀ ਆਸ ਵੀ ਪ੍ਰਗਟਾਈ ਹੈ। ਕੇਂਦਰ ਸਰਕਾਰ ਵੱਲੋਂ ਸੰਘਰਸ਼ ਕਰ ਰਹੀਆਂ ਜੱਥੇਬੰਦੀਆਂ ਨੂੰ ਇਹ ਤੀਸਰਾ ਸੱਦਾ ਆਇਆ ਹੈ।
ਇਹ ਵੀ ਪੜ੍ਹੋ : ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ ਨੇਤਾ ਰਾਜੇਵਾਲ ਦਾ ਵੱਡਾ ਬਿਆਨ
ਪਹਿਲੇ ਸੱਦੇ ਨੂੰ ਕਿਸਾਨ ਜਥੇਬੰਦੀਆਂ ਨੇ ਨਾਕਾਰ ਦਿੱਤਾ ਸੀ ਜਦਕਿ ਦੂਜੇ ਸੱਦੇ ਵਾਲੀ ਮੀਟਿੰਗ ਵਿਚ ਕਿਸਾਨ ਜੱਥੇਬੰਦੀਆਂ ਸ਼ਾਮਲ ਹੋਈਆਂ ਸਨ ਪਰ ਉਸ ਵਿਚ ਵੀ ਕੋਈ ਸਾਰਥਕ ਨਤੀਜਾ ਨਹੀਂ ਸੀ ਨਿਕਲਿਆ। ਹੁਣ ਕਿਸਾਨ ਜੱਥੇਬੰਦੀਆਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਨੂੰ ਤੇਜ਼ ਕਰਦਿਆਂ 26-27 ਨਵੰਬਰ ਨੂੰ ਦਿੱਲੀ ਚੱਲੋ ਦਾ ਨਾਅਰਾ ਦਿੱਤਾ ਹੈ ਤੇ ਉਸ ਲਈ ਜੱਥੇਬੰਦੀਆਂ ਪੂਰੀ ਤਿਆਰੀ ਵਿਚ ਹਨ।
ਇਹ ਵੀ ਪੜ੍ਹੋ : ਕਾਰ 'ਚ ਜਿਊਂਦੇ ਸੜੇ ਵਕੀਲਾਂ ਦੇ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਸੱਚ
RSS ਦੀ ਪੰਜਾਬ ਇਕਾਈ ਦੇ ਨਵੇਂ ਮੁਖੀ ਚੁਣੇ ਗਏ 'ਇਕਬਾਲ ਸਿੰਘ ਆਹਲੂਵਾਲੀਆ'
NEXT STORY