ਗਿੱਦੜਬਾਹਾ (ਚਾਵਲਾ): ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਸਮੱਰਥਕਾਂ ਨਾਲ ਸਥਾਨਕ ਭੱਠੀ ਵਾਲਾ ਮੋੜ ਤੇ ਧਰਨਾ ਲਗਾਇਆ ਅਤੇ ਹਰਿਆਣਾ ਵਿੱਚ ਕਿਸਾਨਾਂ ਤੇ ਲਾਠੀਚਾਰਜ ਕਰਨ ਵਾਲੇ ਪੁਲਸ ਅਧਿਕਾਰੀਆਂ, ਕਰਮਚਾਰੀਆਂ ਅਤੇ ਲਾਠੀਚਾਰਜ ਦਾ ਹੁਕਮ ਦੇਣ ਵਾਲੇ ਅਫ਼ਸਰਾਂ ’ਤੇ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਲਈ ਸਘੰਰਸ਼ ਕਰ ਰਹੇ ਕਿਸਾਨਾਂ ਤੇ ਲਾਠੀਚਾਰਜ ਕਰਨ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਨ।
ਇਹ ਵੀ ਪੜ੍ਹੋ : ਭਵਾਨੀਗੜ੍ਹ ’ਚ ਦੂਜੇ ਦਿਨ ਵੀ ਸਿੱਖਿਆ ਮੰਤਰੀ ਦਾ ਜ਼ਬਰਦਸਤ ਵਿਰੋਧ, ਪੁਲਸ ਨੇ ਹਿਰਾਸਤ ’ਚ ਲਏ 6 ਅਧਿਆਪਕ
ਉਨ੍ਹਾਂ ਕਿਹਾ ਕਿ ਸ਼ਾਂਤਮਈ ਸਘੰਰਸ਼ ਕਰਨ ਵਾਲੇ ਕਿਸਾਨਾਂ ਤੇ ਤਸ਼ੱਦਦ ਲਈ ਹਰਿਆਣਾ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਤੇ ਲਾਠੀਚਾਰਜ ਕੇਂਦਰ ਸਰਕਾਰ ਦੀ ਸ਼ਹਿ ’ਤੇ ਕੀਤਾ ਗਿਆ ਹੈ ਅਤੇ ਇਸ ਤਰ੍ਹਾਂ ਦੇ ਤਸ਼ੱਦਦ ਨੇ ਅੰਗਰੇਜਾਂ ਦੇ ਸ਼ਾਸਨ ਦੇ ਜੁਲਮਾਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਇਸ ਮੌਕੇ ਸ਼ਹਿਰੀ ਪ੍ਰਧਾਨ ਤੇ ਕੌਂਸਲਰ ਦੀਪਕ ਗਰਗ, ਯੂਥ ਕਾਂਗਰਸ ਗਿੱਦੜਬਾਹਾ ਦੇ ਪ੍ਰਧਾਨ ਸੰਨੀ ਗਰੋਵਰ, ਕੌਂਸਲਰ ਨਰਿੰਦਰ ਭੋਲਾ, ਚੀਕੂ ਮੋਂਗਾ ਅਤੇ ਗੁਰਵਿੰਦਰ ਸਿੰਘ ਮਾਨ ਆਦਿ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਦੁਖ਼ਦਾਇਕ ਖ਼ਬਰ: ਟਿਕਰੀ ਬਾਰਡਰ ਤੋਂ ਪਰਤਦੇ ਕਿਸਾਨ ਦੀ ਰੇਲ ਹਾਦਸੇ ’ਚ ਮੌਤ
ਕਸਟਮ ਵਿਭਾਗ ਦਾ ਮੁਲਾਜ਼ਮ ਬਣ ਕੇ 4 ਲੱਖ ਰੁਪਏ ਠੱਗਣ ਵਾਲੇ ਖ਼ਿਲਾਫ਼ ਪਰਚਾ ਦਰਜ
NEXT STORY