ਸੰਗਤ ਮੰਡੀ (ਮਨਜੀਤ)-ਨਜ਼ਦੀਕੀ ਪਿੰਡ ਕੋਟਗੁਰੂ ਵਿਖੇ ਭਾਰਤੀ ਕਿਸਾਨ ਯੂਨੀਅਨ ਤੇ ਨੌਜਵਾਨ ਭਾਰਤ ਸਭਾ ਦੀ ਅਗਵਾਈ 'ਚ ਕੇਂਦਰੀ ਬਜਟ ਵਿਰੁੱਧ ਰੋਸ ਪ੍ਰਗਟ ਕਰਦਿਆਂ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਰਾਮ ਸਿੰਘ ਨੇ ਕਿਹਾ ਕਿ ਵਿੱਤ ਮੰਤਰੀ ਅਰੁਣ ਜੇਤਲੀ ਵੱਲੋਂ ਪੇਸ਼ ਕੀਤਾ ਗਿਆ ਬਜਟ ਕਿਸਾਨ-ਮਜ਼ਦੂਰ ਤੇ ਲੋਕ ਵਿਰੋਧੀ ਹੈ ਕਿਉਂਕਿ ਇਸ ਵਿਚ ਕਿਸਾਨਾਂ-ਮਜ਼ਦੂਰਾਂ ਨੂੰ ਰਾਹਤ ਦੇਣ ਵਾਲਾ ਕੁਝ ਵੀ ਨਹੀਂ ਹੈ। ਨੌਜਵਾਨ ਭਾਰਤ ਸਭਾ ਤੋਂ ਜਸਕਰਨ ਸਿੰਘ ਕੋਟਗੁਰੂ ਨੇ ਕਿਹਾ ਕਿ ਖੁਦਕੁਸ਼ੀਆਂ ਦੇ ਰਾਹ ਪਈ ਕਿਸਾਨੀ ਨੂੰ ਬਚਾਉਣ ਲਈ ਸਰਕਾਰ ਦੀ ਕੋਈ ਯੋਜਨਾ ਨਹੀਂ ਹੈ। ਉਨ੍ਹਾਂ ਕਿਹਾ ਕਿ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਵਾਅਦੇ ਬੇਕਾਰ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਤੋਂ ਅੱਕੇ ਲੋਕ ਖੇਤੀ ਤੋਂ ਕਿਨਾਰਾ ਕਰ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਹੱਕੀ ਮੰਗਾਂ ਲਈ ਸੰਘਰਸ਼ ਕਰਨ ਲਈ ਪ੍ਰੇਰਿਆ। ਉਨ੍ਹਾਂ 16 ਫਰਵਰੀ ਨੂੰ ਕਾਲੇ ਕਾਨੂੰਨਾਂ ਖਿਲਾਫ਼ ਰੈਲੀ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।
ਇਸ ਦੌਰਾਨ ਜਸਪਾਲ ਕੋਟਗੁਰੂ, ਹਰਵਿੰਦਰ ਗਾਗੀ, ਕੁਲਵਿੰਦਰ ਨੈਣ, ਕੁਲਵਿੰਦਰ ਸਿੰਘ, ਕੌਰ ਸਿੰਘ, ਕਾਕਾ ਸਿੰਘ, ਗੁਰਪ੍ਰੀਤ ਸਿੰਘ, ਕੁਲਦੀਪ ਢਿੱਲਵਾਂ, ਗੁਰਮੀਤ ਸਿੰਘ ਆਦਿ ਮੌਜੂਦ ਸਨ।
ਸਿੱਖਿਆ ਵਿਭਾਗ ਦੀ ਮਿਸ਼ਾਲ ਯਾਤਰਾ ਪਿੰਡ ਭੁੱਲਰ ਤੇ ਦੋਦਾ ਪੁੱਜੀ
NEXT STORY