ਗੜਦੀਵਾਲਾ (ਜਤਿੰਦਰ)- ਅੱਜ ਮਾਨਗੜ੍ਹ ਟੋਲ ਪਲਾਜ਼ਾ 'ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 148ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ। ਇਸ ਮੌਕੇ ਅਮਰਜੀਤ ਸਿੰਘ ਮਾਹਲ,ਮਨਦੀਪ ਸਿੰਘ ਭਾਨਾ, ਜਤਿੰਦਰ ਸਿੰਘ ਸੱਗਲਾ, ਮਨਜੀਤ ਸਿੰਘ ਖਾਨਪੁਰ, ਅਵਤਾਰ ਸਿੰਘ ਮਾਨਗੜ੍ਹ ਸਮੇਤ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦਿਨ ਪ੍ਰਤੀ ਦਿਨ ਕਿਸਾਨਾਂ ਦੇ ਨਾਲ ਨਾਲ ਦੇਸ਼ ਵਿਰੋਧੀ ਹੁੰਦੀ ਜਾ ਰਹੀ ਹੈ, ਉਨ੍ਹਾਂ ਕਿਹਾ ਕਿ ਕਾਰਪੋਰੇਟ ਘਰਾਣੇ ਅਤੇ ਪੂੰਜੀਪਤੀ ਆਪਣੇ ਨਿੱਜੀ ਹਿੱਤਾਂ ਲਈ ਕੇਂਦਰ ਦੀ ਮੋਦੀ ਸਰਕਾਰ ਦੀ ਸ਼ਹਿ ਤੇ ਦੇਸ਼ ਦੀ ਕਿਸਾਨੀ ਤੇ ਹਰ ਵਰਗ ਦਾ ਘਾਣ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਕਿਸਾਨਾਂ ਨੇ ਕਿਹਾ ਕਿ ਅੱਜ ਦੇਸ਼ ਆਰਥਿਕ ਪੱਖੋਂ ਹੋਰ ਕਮਜ਼ੋਰ ਹੁੰਦਾ ਜਾ ਰਿਹਾ ਹੈ ਜਿਸ ਦੀ ਜ਼ਿੰਮੇਵਾਰੀ ਕੇਂਦਰ ਦੀ ਮੋਦੀ ਸਰਕਾਰ ਹੈ ਕਿਉਂਕਿ ਮੋਦੀ ਸਰਕਾਰ ਆਪਣੇ ਸਵਾਰਥ ਲਈ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥ ਵੇਚ ਦੇਣਾ ਚਾਹੁੰਦੀ ਹੈ, ਇਹੀ ਕਾਰਨ ਹੈ ਕਿ ਅੱਜ ਹਰ ਖੇਤਰ ਵਿਚ ਨਿੱਜੀਕਰਨ ਕਰਕੇ ਹੋਣ ਕਰਕੇ ਕਾਰਪੋਰੇਟ ਘਰਾਣੇ ਖੇਤੀ ਨੂੰ ਹੋਰ ਅਮੀਰ ਕੀਤਾ ਜਾ ਰਿਹਾ ਹੈ ਅਤੇ ਗ਼ਰੀਬ ਹੋਰ ਗ਼ਰੀਬ ਹੁੰਦਾ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਮੱਧ ਵਰਗੀ ਪਰਿਵਾਰ ਵੀ ਕਾਲੇ ਕਾਨੂੰਨਾਂ ਦੀ ਮਾਰ ਹੇਠ ਆ ਕੇ ਉਜੜਨ ਲਈ ਮਜਬੂਰ ਹਨ, ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਅੱਜ ਖੇਤੀ ਦੇ ਨਾਲ ਦੇਸ਼ ਨੂੰ ਬਚਾਉਣ ਲਈ ਦਿੱਲੀ ਵਿਖੇ ਜੋ ਸੰਘਰਸ਼ ਕਰ ਰਿਹਾ ਹੈ, ਉਨ੍ਹਾਂ ਨਾਲ ਪੂਰਾ ਦੇਸ਼ ਇਕਜੁੱਟ ਹੋ ਕੇ ਕਿਸਾਨਾਂ ਨੂੰ ਪੂਰਨ ਸਮਰਥਨ ਦੇ ਰਿਹਾ ਹੈ।
ਕਿਸਾਨਾਂ ਨੇ ਇਕ ਸੁਰ ਵਿਚ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ ਜਦ ਕੇਂਦਰ ਦੀ ਮੋਦੀ ਸਰਕਾਰ ਨੂੰ ਮਜਬੂਰ ਹੋ ਕੇ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨਾਂ ਨੂੰ ਰੱਦ ਕਰਨਾ ਹੀ ਪਵੇਗਾ ਅਤੇ ਕਿਸਾਨ ਆਪਣੇ ਹੱਕਾਂ ਹੱਕ ਲੈ ਕੇ ਹੀ ਵਾਪਸ ਪਰਤਣਗੇ। ਇਸ ਮੌਕੇ ਜਰਨੈਲ ਸਿੰਘ, ਦਾਰਾ ਸਿੰਘ, ਮੰਗਤ ਸਿੰਘ, ਕੇਵਲ ਸਿੰਘ, ਰਣਜੀਤ ਸਿੰਘ, ਜਰਨੈਲ ਸਿੰਘ, ਨੰਬਰਦਾਰ ਸੁਖਬੀਰ ਸਿੰਘ ਭਾਨਾ, ਸੇਵਾ ਸਿੰਘ, ਕੁਲਦੀਪ ਸਿੰਘ, ਹਰਦੀਪ ਸਿੰਘ, ਤਰਸੇਮ ਸਿੰਘ, ਡਾ,ਮੋਹਨ ਸਿੰਘ ਮੱਲ੍ਹੀ, ਮਲਕੀਤ ਸਿੰਘ,ਤਿਲਕ ਰਾਜ, ਰਾਜਿੰਦਰ ਸਿੰਘ,ਪਰਮਿੰਦਰ ਸਿੰਘ,ਅਵਤਾਰ ਸਿੰਘ, ਰਮਾਕਾਤ, ਮਹਿੰਦਰ ਸਿੰਘ, ਪੰਜਾਬ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
ਪਤੀ-ਪਤਨੀ ਦਾ ਚਲਦਾ ਸੀ ਘਰੇਲੂ ਝਗੜਾ, ਕੁੜਮ ਆਪਸ ’ਚ ਹੋਏ ਹੱਥੋਂ-ਪਾਈ
NEXT STORY