ਨਵੀਂ ਦਿੱਲੀ/ਚੰਡੀਗੜ੍ਹ : ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੇ ਸੂਬੇ ਦੇ ਵਿੱਤੀ ਹਿੱਤਾਂ ਨੂੰ ਢਾਅ ਲਾਉਣ ਲਈ ਮਨਸੂਬੇ ਤਹਿਤ ਕੰਮ ਕਰਨ ਦਾ ਦੋਸ਼ ਲਾਉਂਦਿਆਂ ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਉਹ ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ ਅਤੇ ਮੰਡੀ ਵਿਕਾਸ ਫ਼ੰਡ ਦਾ 7 ਹਜ਼ਾਰ ਕਰੋੜ ਤੇ ਕੌਮੀ ਸਿਹਤ ਮਿਸ਼ਨ, ਸਰਵ ਸਿੱਖਿਆ ਅਭਿਆਨ ਅਤੇ ਹੋਰ ਕੇਂਦਰੀ ਸਕੀਮਾ ਤਹਿਤ ਸੂਬੇ ਦੇ ਫੰਡਾਂ ਨੂੰ ਕੇਂਦਰ ਦੁਆਰਾ ਜਾਣਬੁਝ ਰੋਕਣ ਦਾ ਮੁੱਦਾ ਪਾਰਲੀਮੈਂਟ ਵਿਚ ਜ਼ੋਰਦਾਰ ਤਰੀਕੇ ਉਠਾਉਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, 30 ਏਕੜ ਪੈਲ਼ੀ ਦੇ ਰੌਲੇ 'ਚ ਚੱਲੀਆਂ ਗੋਲ਼ੀਆਂ, ਪਿਓ-ਪੁੱਤ ਸਣੇ ਤਿੰਨ ਦੀ ਮੌਤ
ਅੱਜ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਦੇ ਵਿੱਤੀ ਹੱਕਾਂ ’ਤੇ ਕੇਂਦਰ ਦੇ ਹੋ ਰਹੇ ਇਸ ਹਮਲੇ ਖ਼ਿਲਾਫ ਜ਼ੋਰਦਾਰ ਆਵਾਜ਼ ਉਠਾਉਣਗੇ ਜਦੋਂ ਤੱਕ ਸੂਬੇ ਨੂੰ ਇਨਸਾਫ਼ ਨਹੀਂ ਮਿਲ ਜਾਂਦਾ। ਲੋਕ ਸਭਾ ਦੇ ਸਪੀਕਰ ਦੀ ਚੋਣ ਨੂੰ ਲੈ ਕੇ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਮੀਤ ਹੇਅਰ ਨੇ ਕਿਹਾ ਕਿ ਭਾਰਤੀ ਲੋਕਤੰਤਰ ਵਿਚ ਰਵਾਇਤ ਰਹੀ ਹੈ ਕਿ ਲੋਕ ਸਭਾ ਵਿਚ ਸਪੀਕਰ ਸੱਤਾਧਾਰੀ ਧਿਰ ਦਾ ਰਿਹਾ ਹੈ ਜਦ ਕਿ ਡਿਪਟੀ ਸਪੀਕਰ ਹਮੇਸ਼ਾ ਵਿਰੋਧੀ ਧਿਰ ਨਾਲ ਸਬੰਧਤ ਰਿਹਾ ਹੈ ਪਰ ਭਾਜਪਾ ਇਸ ਲੋਕਤੰਤਰ ਪੱਖੀ ਰਵਾਇਤ ਨੂੰ ਤੋੜ ਰਹੀ ਹੈ।
ਇਹ ਵੀ ਪੜ੍ਹੋ : ਵਾਹਨਾਂ ਦੀ RC ਬਨਵਾਉਣ ਵਾਲਿਆਂ ਲਈ ਚੰਗੀ ਖ਼ਬਰ, ਟਰਾਂਸਪੋਰਟ ਵਿਭਾਗ ਨੇ ਦਿੱਤੀ ਵੱਡੀ ਸਹੂਲਤ
ਉਨ੍ਹਾਂ ਕਿਹਾ ਕਿ ਭਾਜਪਾ ਦੇ ਲੋਕਤੰਤਰ ਵਿਰੋਧੀ ਕਦਮ ਖ਼ਿਲਾਫ਼ ਡਟਣ ਦੀ ਭਾਵਨਾ ਨਾਲ ਵਿਰੋਧੀ ਧਿਰਾਂ ਨੇ ਸਪੀਕਰ ਦੀ ਚੋਣ ਕਰਵਾਏ ਜਾਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਦੀ ਪਾਰਲੀਮਾਨੀ ਚੋਣ ਹੀ ਸੰਵਿਧਾਨ ਤੇ ਲੋਕਤੰਤਰ ਨੂੰ ਬਚਾਉਣ ਦੇ ਮੁੱਦੇ 'ਤੇ ਲੜੀ ਗਈ ਸੀ ਜਿਸ ਨੂੰ ਪੂਰੇ ਮੁਲਕ ਦੇ ਲੋਕਾਂ ਨੇ ਉਸਾਰੂ ਹੁੰਗਾਰਾ ਦਿੱਤਾ ਹੈ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਲੋਕ ਸਭਾ ਵਿਚ ਚੁਣ ਕੇ ਭੇਜਿਆ ਹੈ ਅਤੇ ਉਹ ਸੂਬੇ ਦੇ ਹੱਕਾਂ ਨੂੰ ਹਰ ਪੱਖੋਂ ਮਹਿਫੂਜ਼ ਰੱਖਣ ਲਈ ਕੇਂਦਰ ਦੇ ਪੰਜਾਬ ਵਿਰੋਧੀ ਹਰ ਫੈਸਲੇ ਦਾ ਜ਼ੋਰਦਾਰ ਵਿਰੋਧ ਕਰਨਗੇ।
ਇਹ ਵੀ ਪੜ੍ਹੋ : CBI ਵੱਲੋਂ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਸਾਂਸਦ ਮਲਵਿੰਦਰ ਸਿੰਘ ਕੰਗ ਦਾ ਵੱਡਾ ਬਿਆਨ
ਐੱਮ. ਆਰ. ਐੱਸ. ਏ. ਐੱਫ. ਪੀ. ਆਈ. ਤੋਂ ਪਾਸਆਊਟ ਹੋਣ ਵਾਲੇ ਕੈਡਿਟਾਂ ਦੀ ਯਾਦਗਾਰੀ ਮਿਲਣੀ
NEXT STORY