ਸੰਗਰੂਰ (ਸਿੰਗਲਾ) - ਕੇਂਦਰ ਸਰਕਾਰ ਵਲੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਗੀਤ ‘ਐੱਸ.ਵਾਈ.ਐੱਲ.’ ਅਤੇ ਕਨਵਰ ਗਰੇਵਾਲ ਦੇ ਗੀਤ ‘ਰਿਹਾਈ’ ਗਾਣਿਆਂ ’ਤੇ ਪਾਬੰਦੀ ਲਗਾ ਕੇ ਪੰਜਾਬ ਦੇ ਲੋਕਾਂ ਦੇ ਜਮਹੂਰੀ ਹੱਕਾਂ ਦਾ ਕੁਚਲਣ ਦੀ ਕੋਸ਼ਿਸ਼ ਕੀਤੀ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਐੱਸ. ਜੀ. ਪੀ. ਸੀ. ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਮਰਹੂਮ ਗੀਤਕਾਰ ਸਿੱਧੂ ਮੂਸੇਵਾਲਾ ਨੇ ਆਪਣੇ ਆਖਰੀ ਗੀਤ ’ਚ ਪੰਜਾਬ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਦੀ ਗੱਲ ਕੀਤੀ ਹੈ। ਕੇਂਦਰ ਸਰਕਾਰ ਨੇ ਪੰਜਾਬ ਦੇ ਹੱਕ ਦੀ ਗੱਲ ਕਰਨ ਵਾਲੇ ਗੀਤ ਐੱਸ.ਵਾਈ.ਐੱਲ. ਨੂੰ ਬੈਨ ਕਰ ਕੇ ਗਲਤ ਕੀਤਾ ਹੈ।
ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਜੀਜੇ ਦੀ ਮਦਦ ਲਈ ਘਰੋਂ ਗਏ 2 ਸਕੇ ਭਰਾਵਾਂ ਦੀ ਸ਼ੱਕੀ ਹਾਲਤ ’ਚ ਮੌਤ, ਖੇਤਾਂ ’ਚੋਂ ਮਿਲੀਆਂ ਲਾਸ਼ਾਂ
ਉਨ੍ਹਾਂ ਕਨਵਰ ਦੇ ਗੀਤ ‘ਰਿਹਾਈ’ ਬਾਰੇ ਕਿਹਾ ਕਿ ਅੱਜ ਹਰ ਪੰਜਾਬੀ ਬੰਦੀ ਸਿੱਖਾਂ ਦੀ ਰਿਹਾਈ ਦੀ ਗੱਲ ਕਰ ਰਿਹਾ ਹੈ। ਕੇਂਦਰ ਸਰਕਾਰ ਕਿਸ-ਕਿਸ ਦਾ ਮੂੰਹ ਬੰਦ ਕਰੇਗੀ। ਉਨ੍ਹਾਂ ਕਿਹਾ ਕਿ ਬੰਦੀ ਸਿੱਖ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਪਰ ਉਨ੍ਹਾਂ ਦੇ ਹੱਕਾਂ ਨੂੰ ਦਬਾਉਂਦੇ ਹੋਏ ਉਨ੍ਹਾਂ ਨੂੰ ਫਿਰ ਵੀ ਜੇਲ੍ਹਾਂ ’ਚ ਡੱਕਿਆ ਹੋਇਆ ਹੈ, ਜੋ ਲੋਕਤੰਤਰ ਤੇ ਮਨੁੱਖਤਾ ਦੇ ਖਿਲਾਫ਼ ਵਤੀਰਾ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਦੋਵੇਂ ਗਾਣਿਆਂ ਤੋਂ ਬੈਨ ਹਟਾਵੇ ਅਤੇ ਬੰਦੀ ਸਿੱਖਾਂ ਨੂੰ ਆਜ਼ਾਦ ਕਰਨ ਦਾ ਉਪਰਾਲਾ ਕਰੇ।
ਪੜ੍ਹੋ ਇਹ ਵੀ ਖ਼ਬਰ: ਉਪ ਰਾਸ਼ਟਰਪਤੀ ਦੀ ਦੌੜ ’ਚੋਂ ਕੈਪਟਨ ਅਮਰਿੰਦਰ ਸਿੰਘ ਬਾਹਰ, ‘ਨਹਾਤੀ -ਧੋਤੀ ਰਹਿ ਗਈ ਤੇ...’
ਅਸੀਂ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਨਮਾਨਿਤ ਕਰਨ ਵਾਲਿਆਂ ਨਾਲ ਸਾਂਝ ਪਾਉਣ ਤੋਂ ਨਾਂਹ ਕੀਤੀ: ਕਾਲਕਾ
NEXT STORY