ਭਵਾਨੀਗੜ੍ਹ (ਕਾਂਸਲ) : ਕੇਂਦਰ ਸਰਕਾਰ ਵੱਲੋਂ ਮੌਸਮ ਦੀ ਖ਼ਰਾਬੀ ਕਾਰਨ ਖ਼ਰਾਬ ਹੋਣ ਤੇ ਕੇਂਦਰੀ ਮਾਪਦੰਡਾਂ ਉਪਰ ਖ਼ਰੀ ਨਾ ਉਤਰਨ ਵਾਲੀ ਕਣਕ ਦੀ ਫ਼ਸਲ ਉਪਰ ਕੁਆਲਟੀ ਕੱਟ ਲਗਾ ਕੇ ਫ਼ਸਲ ਦੇ ਮੁੱਲ ’ਚ ਕਟੌਤੀ ਕੀਤੇ ਜਾਣ ਦੇ ਫਾਰਮੂਲੇ ਦਾ ਕਿਸਾਨਾਂ ਤੇ ਆੜ੍ਹਤੀਆਂ ਵੱਲੋਂ ਡੱਟ ਕੇ ਵਿਰੋਧ ਕੀਤਾ ਜਾ ਰਿਹਾ ਹੈ। ਕੇਂਦਰ ਦੇ ਇਸ ਕੁਆਲਟੀ ਕੱਟ ਵਾਲੇ ਫ਼ੈਸਲੇ ਦੇ ਵਿਰੋਧ ’ਚ ਅੱਜ ਘਰਾਚੋਂ ਦੀ ਅਨਾਜ ਮੰਡੀ ਵਿਖੇ ਬੀ.ਕੇ.ਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਇਕੱਠੇ ਹੋਏ ਕਿਸਾਨਾਂ ਨੇ ਫ਼ਸਲ ਦੀ ਖ੍ਰੀਦ ਕਰਨ ਗਏ ਖ੍ਰੀਦ ਏਜੰਸੀਆਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਬੰਦੀ ਬਣਾ ਕੇ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਆਪਣੇ ਸੰਬੋਧਨ ’ਚ ਬੀ.ਕੇ.ਯੂ ਏਕਤਾ ਉਗਰਾਹਾਂ ਦੇ ਬਲਾਕ ਆਗੂ ਮਨਜੀਤ ਸਿੰਘ ਘਰਾਚੋਂ, ਜਗਤਾਰ ਸਿੰਘ ਕਾਲਾਝਾੜ ਸੂਬਾ ਆਗੂ, ਪਿੰਡ ਇਕਾਈ ਦੇ ਪ੍ਰਧਾਨ ਰਘਵੀਰ ਸਿੰਘ, ਮੀਤ ਪ੍ਰਧਾਨ ਰਘਵੀਰ ਸਿੰਘ, ਮੇਜਰ ਸਿੰਘ, ਨਾਹਰ ਸਿੰਘ, ਕਰਮਾ ਸਿੰਘ, ਹਰਜਿੰਦਰ ਸਿੰਘ ਘਰਾਚੋਂ, ਹਰਜੀਤ ਸਿੰਘ ਮਹਿਲਾ ਚੌਂਕ, ਜਸਵੀਰ ਸਿੰਘ ਗਗੜਪੁਰ, ਬਲਵਿੰਦਰ ਸਿੰਘ ਘਨੌੜ, ਗਰਜਾ ਸਿੰਘ ਤੇ ਕਰਮ ਚੰਦ ਪੰਨਵਾ ਨੇ ਕਿਹਾ ਕਿ ਅਸੀਂ ਕੇਂਦਰ ਦੇ ਇਸ ਫ਼ੈਸਲੇ ਦਾ ਸਖ਼ਤ ਵਿਰੋਧ ਕਰਦੇ ਹਾਂ ਤੇ ਜਦੋਂ ਤੱਕ ਕੇਂਦਰ ਸਰਕਾਰ ਆਪਣਾ ਇਹ ਫੈਸਲਾ ਵਾਪਸ ਨਹੀਂ ਲੈਂਦੀ ਕਿਸਾਨਾਂ ਵੱਲੋਂ ਇਕ ਵੀ ਦਾਣਾ ਕਣਕ ਦਾ ਵੇਚਿਆ ਨਹੀਂ ਜਾਵੇਗਾ।
ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਅੰਦਰ 90 ਫੀਸਦੀ ਫ਼ਸਲ ਠੀਕ ਹੈ ਤੇ ਇਥੇ ਕਣਕ ਦੀ ਫ਼ਸਲ ’ਚ ਕੋਈ ਵੀ ਖਾਮੀ ਨਾ ਹੋਣ ਦੇ ਬਾਵਜੂਦ ਵੀ ਸਰਕਾਰ ਵੱਲੋਂ 10.62 ਪੈਸੇ ਦਾ ਕੱਟ ਲਗਾ ਕੇ ਕਿਸਾਨਾਂ ਦੀ ਅੰਨ੍ਹੀ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਫੈਸਲੇ ਦੇ ਵਿਰੋਧ ’ਚ ਜਥੇਬੰਦੀ ਵੱਲੋਂ 13 ਅਪ੍ਰੈਲ ਤੋਂ ਲਗਾਤਾਰ ਡੀ.ਸੀ. ਦਫ਼ਤਰਾਂ ਅੱਗੇ ਵੱਡੇ ਧਰਨੇ ਲਗਾ ਕੇ ਰੋਸ ਪ੍ਰਰਦਸ਼ਨ ਕੀਤਾ ਜਾਵੇਗਾ।
ਤਰਨਤਾਰਨ ਦੇ ਸਰਕਾਰੀ ਸਕੂਲਾਂ ’ਚ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਬੈਂਸ, ਸ਼ੁਰੂ ਕੀਤੀ ਇਹ ਮੁਹਿੰਮ
NEXT STORY