ਰੂਪਨਗਰ/ਰੋਪੜ (ਸੱਜਣ ਸੈਣੀ)- ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਕਾਰਨ ਕਿਸਾਨਾਂ ਦੇ ਵਿਰੋਧ ਦਾ ਸ਼ਿਕਾਰ ਜਿੱਥੇ ਭਾਜਪਾ ਦੇ ਲੀਡਰਾਂ ਨੂੰ ਹੋਣਾ ਪੈ ਰਿਹਾ ਹੈ, ਉਥੇ ਹੀ ਹੁਣ ਪੰਜਾਬ ਦੇ ਪਿੰਡਾਂ ਵਿੱਚ ਕਿਸਾਨਾਂ ਅਤੇ ਪਿੰਡ ਵਾਸੀਆਂ ਵੱਲੋਂ ਕਿਸਾਨ ਲੀਡਰਾਂ ਦੇ ਐਲਾਨ ਤੋਂ ਬਾਅਦ ਸਮੂਹ ਸਿਆਸੀ ਪਾਰਟੀਆਂ ਦਾ ਬਾਈਕਾਟ ਕਰਨਾ ਸ਼ੁਰੂ ਕਰ ਦਿੱਤਾ ਹੈ। ਅਜਿਹਾ ਹੀ ਕੁਝ ਵੇਖਣ ਜ਼ਿਲ੍ਹਾ ਰੂਪਨਗਰ ਦੇ ਪਿੰਡ ਬਹਿਡਾਲੀ ਵਿਖੇ ਵੇਖਣ ਨੂੰ ਮਿਲਿਆ, ਜਿੱਥੇ ਪਿੰਡ ਵਾਸੀਆਂ ਅਤੇ ਕਿਸਾਨਾਂ ਵੱਲੋਂ ਬਕਾਇਦਾ ਪਿੰਡ ਦੀ ਐਂਟਰੀ 'ਤੇ ਚਿਤਾਵਨੀ ਦੇ ਵੱਡੇ-ਵੱਡੇ ਬੋਰਡ ਲਗਾ ਕੇ ਪਿੰਡ ਵਿੱਚ ਸਿਆਸੀ ਪਾਰਟੀ ਦੇ ਲੀਡਰਾਂ ਦੀ ਐਂਟਰੀ 'ਤੇ ਰੋਕ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ: ਪਿੰਡ ’ਚ ਹੋਏ ਝਗੜੇ ਦੌਰਾਨ ਪਤੀ ਨੂੰ ਛੁਡਾਉਣਾ ਪਤਨੀ ਨੂੰ ਪਿਆ ਮਹਿੰਗਾ, ਮਿਲੀ ਦਰਦਨਾਕ ਮੌਤ
ਪਿੰਡ ਵਾਸੀਆਂ ਅਤੇ ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਵੱਲੋਂ ਲਾਗੂ ਕੀਤੇ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸੇ ਵੀ ਪੰਜਾਬ ਦੀ ਸਿਆਸੀ ਪਾਰਟੀ ਨੇ ਮੋਹਰੀ ਰੋਲ ਅਦਾ ਨਹੀਂ ਕੀਤਾ, ਬਸ ਸਾਰੀਆਂ ਸਿਆਸੀ ਪਾਰਟੀਆਂ ਆਪਣੀਆਂ ਸਿਆਸੀ ਰੋਟੀਆਂ ਸੇਕਣ 'ਤੇ ਲੱਗੀਆਂ ਹੋਈਆਂ ਹਨ। ਪਿੰਡ ਵਾਸੀ ਅਤੇ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਕਿਸੇ ਵੀ ਸਿਆਸੀ ਪਾਰਟੀ ਦੇ ਲੀਡਰ ਨੂੰ ਪਿੰਡ ਵਿਚ ਵੋਟਾਂ ਮੰਗਣ ਲਈ ਨਹੀਂ ਵੜਨ ਦਿੱਤਾ ਜਾਵੇਗਾ ਜੇਕਰ ਕੋਈ ਵੀ ਸਿਆਸੀ ਪਾਰਟੀ ਦਾ ਲੀਡਰ ਪਿੰਡ ਵਿਚ ਵੋਟਾਂ ਮੰਗਣ ਲਈ ਆਉਂਦਾ ਹੈ ਤਾਂ ਉਹ ਆਪਣੀ ਬੇਇੱਜ਼ਤੀ ਦਾ ਆਪ ਜ਼ਿੰਮੇਵਾਰ ਹੋਵੇਗਾ।
ਇਹ ਵੀ ਪੜ੍ਹੋ: ਜੈਮਾਲਾ ਦੀ ਰਸਮ ਤੋਂ ਬਾਅਦ ਲਾੜੇ ਨੇ ਰੱਖੀ ਅਜਿਹੀ ਮੰਗ ਕਿ ਪੈ ਗਿਆ ਭੜਥੂ, ਫਿਰ ਬਿਨਾਂ ਲਾੜੀ ਦੇ ਪੁੱਜਾ ਘਰ
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਅਤੇ ਦੇਸ਼ ਭਰ ਦੇ ਕਿਸਾਨ ਲਗਭਗ ਇਕ ਸਾਲ ਤੋਂ ਕੇਂਦਰ ਸਰਕਾਰ ਖ਼ਿਲਾਫ਼ ਧਰਨਿਆਂ 'ਤੇ ਬੈਠੇ ਹਨ ਪਰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦਾ ਮਸਲਾ ਨਾ ਹੱਲ ਕਰਨ ਕਰਕੇ ਜਿੱਥੇ ਦੇਸ਼ ਭਰ ਵਿੱਚ ਭਾਜਪਾ ਦੇ ਲੀਡਰਾਂ ਨੂੰ ਕਿਸਾਨਾਂ ਦੇ ਗੁੱਸੇ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ, ਉਥੇ ਹੀ ਹੁਣ ਪੰਜਾਬ ਵਿੱਚ ਦੂਜੀਆਂ ਸਿਆਸੀ ਪਾਰਟੀਆਂ ਦਾ ਵਿਰੋਧ ਸ਼ੁਰੂ ਹੋ ਚੁੱਕਾ ਹੈ ਜੋ ਕਿ 2022 ਦੀਆਂ ਚੋਣਾਂ ਵਿਚ ਸਿਆਸੀ ਪਾਰਟੀਆਂ ਦੇ ਲਈ ਵੱਡੀ ਖ਼ਤਰੇ ਦੀ ਘੰਟੀ ਹੈ।
ਇਹ ਵੀ ਪੜ੍ਹੋ: ਸੁਖਮੀਤ ਡਿਪਟੀ ਕਤਲ ਕਾਂਡ 'ਚ ਸਾਹਮਣੇ ਆਈ ਨਵੀਂ ਗੱਲ, ਕਬੱਡੀ ਖਿਡਾਰੀ ਦੀ ਕਾਰ ਦਾ ਨੰਬਰ ਲਾ ਕੇ ਆਏ ਸਨ ਮੁਲਜ਼ਮ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਮਨੀਸ਼ ਮਲਹੋਤਰਾ ਸਮੇਤ ਚੋਟੀ ਦੇ ਫੈਸ਼ਨ ਡਿਜ਼ਾਈਨਰਾਂ ਨੂੰ ਈ. ਡੀ. ਨੇ ਭੇਜੇ ਸੰਮਨ, ਸੁਖਪਾਲ ਖਹਿਰਾ ਨਾਲ ਜੁੜੀਆਂ ਤਾਰਾਂ
NEXT STORY