ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ): ਕੇਂਦਰ ਸਰਕਾਰ ਵਲੋਂ ਜਾਰੀ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਪਹਿਲਾਂ ਤੋਂ ਹੀ ਅਸਤੀਫ਼ਾ ਦੇਣ ਦਾ ਐਲਾਨ ਕਰ ਚੁੱਕੇ ਹੁਸ਼ਿਆਰਪੁਰ ਬਲਾਕ-1 ਮੁਰਾਦਪੁਰ ਨਰਿਆਲ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਬਲਾਕ ਸੰਮਤੀ ਮੈਂਬਰ ਹੁਸ਼ਿਆਰ ਸਿੰਘ ਥਿਆੜਾ ਨੇ ਆਪਣਾ ਅਸਤੀਫ਼ਾ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਅਪਨੀਤ ਰਿਆਤ ਨੂੰ ਸੌਂਪਆ।
ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਦਰਮਿਆਨ ਇਨਕਮ ਟੈਕਸ ਦੀ ਰੇਡ ਤੋਂ ਬਾਅਦ ਆੜ੍ਹਤੀਆਂ ਨੇ ਕੀਤਾ ਵੱਡਾ ਐਲਾਨ
ਉਨ੍ਹਾਂ ਇਸ ਮੌਕੇ ਕੇਂਦਰ ਸਰਕਾਰ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਹੱਕ ਅਤੇ ਸੱਚ ਦੀ ਲੜਾਈ ਲੜ ਰਹੇ ਕਿਸਾਨਾ ਦੀ ਕੇਂਦਰ ਸਰਕਾਰ ਨੇ ਅੱਜ ਤਕ ਇਕ ਵੀ ਨਹੀ ਸੁਣੀ ਅਤੇ ਸੱਤਾ ਦੇ ਨਸ਼ੇ ’ਚ ਚੂਰ ਹੋਈ ਸਰਕਾਰ ਦੀ ਬੇਰੁਖ਼ੀ ਕਾਰਨ ਕਿਸਾਨਾਂ ਨੂੰ ਮਜਬੂਰਨ ਹੱਡ ਚੀਰਵੀਆਂ ਬਰਫ਼ੀਲੀਆਂ ਰਾਤਾਂ ਬਿਤਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਇਹ ਵੀ ਪੜ੍ਹੋ: ਦੁਖ਼ਦ ਖ਼ਬਰ: ਕੈਨੇਡਾ ਪੜ੍ਹਨ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ, ਸਿਹਰਾ ਸਜਾ ਦਿੱਤੀ ਅੰਤਿਮ ਵਿਦਾਈ
ਉਨ੍ਹਾਂ ਇਸ ਮੌਕੇ ਕਿਸਾਨਾਂ ਦੇ ਦ੍ਰਿੜ ਇਰਾਦੇ ਅਤੇ ਜਜ਼ਬੇ ਨੂੰ ਸਲਾਮ ਕਰਦਿਆਂ ਕਿਹਾ ਕਿ ਸੂਬਾ ਪੰਜਾਬ ਦੇ ਕਿਸਾਨ ਹੁਣ ਖੇਤੀ ਕਾਨੂੰਨ ਵਾਪਸ ਕਰਵਾਏ ਤੋਂ ਬਿਨਾਂ ਆਪਣਾ ਅੰਦੋਲਨ ਖਤਮ ਨਹੀ ਕਰਨਗੇ ਚਾਹੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੁਰਬਾਨੀ ਕਰਨੀ ਪਵੇ।ਉਨ੍ਹਾਂ ਹੋਰ ਦੱਸਿਆ ਕਿ ਆਉਣ ਵਾਲੇ ਦਿਨਾਂ ’ਚ ਕਿਸਾਨਾਂ ਦਾ ਇੱਕ ਵੱਡਾ ਜੱਥਾ ਸਰਕਾਰ ਦਾ ਹੰਕਾਰ ਤੋੜਨ ਲਈ ਦਿੱਲੀ ਵੱਲ ਕੂਚ ਕਰੇਗਾ।ਇਸ ਮੌਕੇ ਗੁਰਕਮਲ ਸਿੰਘ ਸੋਢੀ, ਨੰਬਰਦਾਰ ਸਤਨਾਮ ਸਿੰਘ ਢਿੱਲੋਂ, ਨੰਬਰਦਾਰ ਸੁਖਵਿੰਦਰ ਸਿੰਘ ਢਿੱਲੋਂ, ਮਹਿੰਗਾ ਸਿੰਘ ਥਿਆੜਾ, ਦਿਲਬਾਗ ਸਿੰਘ ਥਿਆੜਾ, ਰਾਮ ਸਿੰਘ ਧੁੱਗਾ,ਤਜਿੰਦਰ ਸਿੰਘ ਹੇਜਮਾ, ਸਾਬਕਾ ਸਰਪੰਚ ਨਗਿੰਦਰ ਸਿੰਘ, ਕਮਲਜੀਤ ਸਿੰਘ ਧੂਤ ਖੁਰਦ,ਪਵਨ ਨਰਿਆਲ, ਨਰੇਸ਼ ਕੁਮਾਰ,ਸਤਨਾਮ ਸਿੰਘ ਆਦਿ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਇਨ੍ਹਾਂ ਪਰਿਵਾਰਾਂ ਨੂੰ ਕਦੇ ਨਾ ਭੁੱਲਣ ਵਾਲਾ ਦੁੱਖ ਦੇ ਗਿਆ 2020, ਵਿਦੇਸ਼ੀ ਧਰਤੀ ਨੇ ਉਜਾੜੇ ਕਈ ਪਰਿਵਾਰ
ਪਿੰਡ ਰੁਖਾਲਾ ਦੀ ਧੀ ਵਿਰਨਜੀਤ ਕੌਰ ਨੇ ਗੱਡੇ ਝੰਡੇ, ਦਿੱਲੀ ’ਚ ਬਣੀ ਜੱਜ
NEXT STORY