ਗੁਰਦਾਸਪੁਰ (ਬਿਊਰੋ) - ਪੰਜਾਬ ਸਰਕਾਰ ਵੱਲੋਂ ਰੋਕੇ ਗਏ ਮਕੋੜਾ ਪੁਲ ਅਤੇ ਕੀੜੀ ਪੁਲ ਦੀ ਉਸਾਰੀ ਦੇ ਕੰਮਾਂ ਨੂੰ ਕੇਂਦਰ ਸਰਕਾਰ ਦੇ ਦਖ਼ਲ ਤੋਂ ਬਾਅਦ 190 ਕਰੋੜ ਦੇ ਨਿਰਮਾਣ ਕਾਰਜ ਦੇ ਪ੍ਰਬੰਧ ਦੀ ਮਨਜ਼ੂਰੀ ਮਿਲ ਗਈ ਹੈ। ਇਸ ਗੱਲ ਦਾ ਪ੍ਰਗਟਾਵਾ ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਅਦਾਕਾਰ ਸੰਨੀ ਦਿਓਲ ਨੇ ਆਪਣੇ ਫੇਸਬੁੱਕ ਅਕਾਉਂਟ ’ਤੇ ਕੀਤਾ ਹੈ। ਇਸ ਸਬੰਧ ’ਚ ਪੋਸਟ ਪਾ ਸੰਨੀ ਦਿਓਲ ਨੇ ਨਿਤਿਨ ਗਡਕਰੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਦੀ ਮਾਣਯੋਗ ਜਨਤਾ ਨੂੰ ਪੂਰਾ ਭਰੋਸਾ ਦਿਵਾਉਂਦਾ ਹਾਂ ਕਿ ਉਨ੍ਹਾਂ ਦੇ ਹੱਕਾਂ ਲਈ ਇਸੇ ਤਰ੍ਹਾਂ ਲੜਦਾ ਰਹਾਂਗਾ।
ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ: ਪਰਮਾਤਮਾ ਨੇ ਬਖ਼ਸ਼ੀ ਧੀ ਪਰ ਪੁੱਤਰ ਦੀ ਚਾਹਤ ਰੱਖਣ ਵਾਲੇ ਪਿਓ ਨੇ ਮਾਂ-ਧੀ ਨੂੰ ਜ਼ਿੰਦਾ ਦਫ਼ਨਾਇਆ
ਫੇਸਬੁੱਕ ’ਤੇ ਸਾਂਝੀ ਕੀਤੀ ਪੋਸਟ ’ਚ ਸੰਨੀ ਦਿਓਲ ਨੇ ਲਿਖਿਆ ਕਿ ‘‘ਮਕੋੜਾ ਪੁਲ ਦੇ ਨਿਰਮਾਣ ਲਈ 100 ਕਰੋੜ ਰੁਪਏ ਅਤੇ ਕੀੜੀ ਪੁਲ ਦੇ ਨਿਰਮਾਣ ਲਈ 90 ਕਰੋੜ ਰੁਪਏ ਪਾਸ ਕੀਤੇ ਗਏ ਸਨ। ਸੂਬਾ ਸਰਕਾਰ ਵੱਲੋਂ ਸਾਰੇ ਕੰਮਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਸੀ ਪਰ ਸਿਆਸੀ ਮੰਤਵ ਦੇ ਚੱਲਦਿਆਂ ਪ੍ਰਬੰਧਕਾਂ ਵੱਲੋਂ ਉਨ੍ਹਾਂ (ਪ੍ਰਬੰਧਕ ਪ੍ਰਵਾਨਗੀ) ਨੂੰ ਮਨਜ਼ੂਰੀ ਨਹੀਂ ਦਿੱਤੀ ਗਈ। ਇਸ ਸਬੰਧੀ ਮੈਂ ਪਿਛਲੇ ਹਫ਼ਤੇ ਕੇਂਦਰੀ ਸੜਕ ਅਤੇ ਟਰਾਂਸਪੋਰਟ ਮੰਤਰੀ ਸ਼੍ਰੀ ਨਿਤਿਨ ਗਡਕਰੀ ਜੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮੀਟਿੰਗ ਦੌਰਾਨ ਆ ਰਹੀਆਂ ਇਨ੍ਹਾਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਕਿ ਸੂਬਾ ਸਰਕਾਰ ਵੱਲੋਂ ਕੋਈ ਸਹਿਯੋਗ ਨਹੀਂ ਦਿੱਤਾ ਜਾ ਰਿਹਾ ਹੈ।’’
ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ
ਉਨ੍ਹਾਂ ਲਿਖਿਆ ਕਿ ਇਨ੍ਹਾਂ ਸਾਰੀਆਂ ਸਮੱਸਿਆਵਾਂ ਨੂੰ ਸੁਣਨ ਤੋਂ ਬਾਅਦ ਗਡਕਰੀ ਜੀ ਨੇ ਸੂਬਾ ਸਰਕਾਰ ਨੂੰ ਤਲਬ ਕੀਤਾ ਅਤੇ ਇਨ੍ਹਾਂ ਦੋਹਾਂ ਕੰਮਾਂ ਨੂੰ ਰੋਕਣ ਦਾ ਸਪੱਸ਼ਟੀਕਰਨ ਮੰਗਿਆ ਅਤੇ ਉਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਇਸ ਕੰਮ ਦੀ ਪ੍ਰਵਾਨਗੀ ਦਿੱਤੀ ਗਈ। ਪੰਜਾਬ ਸਰਕਾਰ ਵੱਲੋਂ ਰੋਕੇ ਗਏ ਦੋਹਾਂ ਵੱਡੇ ਕੰਮਾਂ ਨੂੰ ਕੇਂਦਰ ਸਰਕਾਰ ਦੇ ਦਖ਼ਲ ਤੋਂ ਬਾਅਦ 190 ਕਰੋੜ ਦੇ ਨਿਰਮਾਣ ਕਾਰਜ ਦੇ ਪ੍ਰਬੰਧ ਦੀ ਮਨਜ਼ੂਰੀ ਮਿਲ ਗਈ ਹੈ।
ਪੜ੍ਹੋ ਇਹ ਵੀ ਖ਼ਬਰ - 6 ਮਹੀਨੇ ਦੀ ਧੀ ਨੂੰ ਛੱਡ ਬਾਥਰੂਮ ਕਰਨ ਗਈ ਮਾਂ ਨਹੀਂ ਪਰਤੀ, ਪੁਲਸ ਨੇ ਖੰਘਾਲੇ ਕੈਮਰੇ ਤਾਂ ਸਾਹਮਣੇ ਆਈ ਇਹ ਗੱਲ
ਜਲੰਧਰ ’ਚ ਬੇਖ਼ੌਫ਼ ਲੁਟੇਰੇ, ਬੈਂਕ ’ਚ ਜਾ ਰਹੇ ਪਤੀ-ਪਤਨੀ ਤੋਂ ਲੁੱਟੀ ਲੱਖਾਂ ਦੀ ਨਕਦੀ
NEXT STORY