ਸੋਨੀਪਤ (ਸੰਨੀ ਮਲਿਕ): ਕਿਸਾਨ ਅੰਦੋਲਨ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ 'ਦਿੱਲੀ ਕੂਚ' ਦੇ ਸੱਦੇ ਨੂੰ ਵੇਖਦਿਆਂ ਗੱਲਬਾਤ ਰਾਹੀਂ ਮਸਲਾ ਹੱਲ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਇਕ ਵਾਰ ਫ਼ਿਰ ਮੀਟਿੰਗ ਲਈ ਸੱਦਾ ਦਿੱਤਾ ਹੈ। ਇਹ ਮੀਟਿੰਗ 12 ਫਰਵਰੀ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਚ ਸੱਦੀ ਗਈ ਹੈ। ਇਸ ਸਬੰਧੀ ਭਾਰਤ ਸਰਕਾਰ ਦੇ ਖੇਤੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਪੱਤਰ ਜਾਰੀ ਕਰ ਕੇ ਮੀਟਿੰਗ ਵਿਚ ਆਉਣ ਦਾ ਸੱਦਾ ਦਿੱਤਾ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ 8 ਫ਼ਰਵਰੀ ਨੂੰ ਵੀ ਕੇਂਦਰੀ ਮੰਤਰੀਆਂ ਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਗਈ ਸੀ।
ਇਹ ਖ਼ਬਰ ਵੀ ਪੜ੍ਹੋ - ਜਲੰਧਰ ਦੇ ਮਸ਼ਹੂਰ ਨਿੱਜੀ ਸਕੂਲ ਨੂੰ ਸਿੱਖਿਆ ਵਿਭਾਗ ਦਾ ਨੋਟਿਸ, 'ਪੰਜਾਬ ਐਕਟ' ਦੀ ਹੋ ਰਹੀ ਉਲੰਘਣਾ
ਜਾਣਕਾਰੀ ਮੁਤਾਬਕ ਦੂਜੇ ਗੇੜ ਦੀ ਮੀਟਿੰਗ ਮਹਾਤਮਾ ਗਾਂਧੀ ਇੰਸਟੀਚਿਊਟ ਆਫ਼ ਪਬਲਿਕ ਐਡਮੀਨਿਸਟ੍ਰੇਸ਼ਨ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਇਹ ਮੀਟਿੰਗ 12 ਫਰਵਰੀ ਨੂੰ ਸ਼ਾਮ 5 ਵਜੇ ਸ਼ੁਰੂ ਹੋਵੇਗੀ, ਜਿਸ ਵਿਚ ਕੇਂਦਰੀ ਮੰਤਰੀਆਂ ਪਿਊਸ਼ ਗੋਇਲ, ਅਰਜੁਨ ਮੁੰਡਾ ਅਤੇ ਨਿਤਿਆਨੰਦ ਕਿਸਾਨ ਆਗੂਆਂ ਨਾਲ ਗੱਲਬਾਤ ਕਰਨਗੇ। ਕੇਂਦਰ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸਰਵਨ ਸਿੰਘ ਪੰਧੇਰ ਨੂੰ ਪੱਤਰ ਲਿਖ ਕੇ ਮੀਟਿੰਗ ਵਿਚ ਆਉਣ ਦਾ ਸੱਦਾ ਦਿੱਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਦੇ ਮਸ਼ਹੂਰ ਨਿੱਜੀ ਸਕੂਲ ਨੂੰ ਸਿੱਖਿਆ ਵਿਭਾਗ ਦਾ ਨੋਟਿਸ, 'ਪੰਜਾਬ ਐਕਟ' ਦੀ ਹੋ ਰਹੀ ਉਲੰਘਣਾ
NEXT STORY