ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ,ਬਾਸਲ): ਖੇਤੀ ਬਿੱਲਾਂ ਦੇ ਵਿਰੋਧ 'ਚ ਪਿਛਲੇ ਕਈ ਦਿਨਾਂ ਤੋਂ ਰੇਲਵੇ ਟਰੈਕਾਂ ਨੂੰ ਰੋਕੀ ਬੈਠੇ ਕਿਸਾਨਾਂ ਦਾ ਸੰਘਰਸ਼ ਹੁਣ ਰੰਗ ਲਿਆਉਂਦਾ ਪ੍ਰਤੀਤ ਹੁੰਦਾ ਹੈ।ਭਾਵੇਂ ਕਿ ਕਿਸਾਨਾਂ ਦਾ ਕਹਿਣਾ ਹੈ ਕਿ ਇਹ ਜੰਗ ਲੰਬੀ ਚੱਲ ਸਕਦੀ ਹੈ, ਪਰ ਕੇਂਦਰ ਸਰਕਾਰ ਵਲੋਂ ਭੇਜੇ ਇਕ ਪੱਤਰ ਤੋਂ ਬਾਅਦ ਕਿਸਾਨਾਂ ਨੂੰ ਥੋੜ੍ਹੀ ਉਮੀਦ ਦੀ ਕਿਰਨ ਦਿਖਾਈ ਦਿੱਤੀ ਹੈ।
ਇਹ ਵੀ ਪੜ੍ਹੋ: ਦੁਖ਼ਦ ਖ਼ਬਰ: ਫਿਰੋਜ਼ਪੁਰ ਦੀ ਕੁੜੀ ਦੀ ਕੈਨੇਡਾ 'ਚ ਵਾਪਰੇ ਸੜਕ ਹਾਦਸੇ ਦੌਰਾਨ ਮੌਤ
ਭਾਰਤ ਸਰਕਾਰ ਦੇ ਖੇਤੀ ਤੇ ਕਿਸਾਨ ਕਲਿਆਣ ਮੰਤਰਾਲਿਆ, ਖੇਤੀ ਸਹਿਕਾਰਤਾ ਤੇ ਕਿਸਾਨ ਕਲਿਆਣ ਵਿਭਾਗ ਵਲੋਂ ਭਾਰਤ ਦੀਆਂ 29 ਕਿਸਾਨ ਜਥੇਬੰਦੀਆਂ ਨੂੰ ਭੇਜੇ ਪੱਤਰ 'ਚ ਲਿਖਿਆ ਗਿਆ ਹੈ ਕਿ ਭਾਰਤ ਸਰਕਾਰ ਕਿਸਾਨੀ ਨੂੰ ਲੈ ਕੇ ਹਮੇਸ਼ਾ ਗੰਭੀਰ ਰਹੀ ਹੈ ਤੇ ਹੁਣ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨਾ ਚਾਹੁੰਦੀ ਹੈ।ਪੱਤਰ 'ਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ 14 ਅਕਤੂਬਰ ਵਾਲੇ ਦਿਨ ਨਵੀਂ ਦਿੱਲੀ ਵਿਖੇ ਗੱਲਬਾਤ ਦਾ ਸੱਦਾ ਦਿੱਤਾ ਗਿਆ ਹੈ, ਜੋ ਹੁਣ ਚਰਚਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਲੰਬੀ ਦੇ ਪਿੰਡ ਮਾਨਾਂ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ, ਖੇਤ 'ਚੋਂ ਮਿਲੇ ਅੰਗ
ਡਰੋਨ ਰਾਹੀਂ ਜਾਸੂਸੀ ਦੀ ਤਾਕ 'ਚ ਪਾਕਿ, ਸੁਰੱਖਿਆ ਬਲਾਂ ਨੇ ਪਹਿਲਾਂ ਵੀ ਸਾਜਿਸ਼ ਕੀਤੀ ਸੀ ਨਾਕਾਮ
NEXT STORY