ਜੀਰਾ, (ਗੁਰਮੇਲ ਸੇਖਵਾਂ)- ਪਿੱਛਲੇ 2 ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ’ਤੇ ਕੇਂਦਰ ਸਰਕਾਰ ਦੇ ਖ਼ਿਲਾਫ਼ ਕਿਸਾਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਧਰਨਾ ਦੇ ਰਹੇ ਹਨ। ਦੇਸ਼ ਦੇ ਕਿਸਾਨ ਅਤੇ ਮਜਦੂਰ ਆਪਣੇ ਪਰਿਵਾਰਾਂ ਸਮੇਤ ਕੜਾਕੇ ਦੀ ਠੰਡ ਵਿਚ ਸ਼ਾਂਤੀਪੂਰਕ ਅੰਦੋਲਨ ਕਰ ਰਹੇ ਹਨ ਅਤੇ ਹੁਣ ਇਹ ਅੰਦੋਲਨ ਆਰ ਪਾਰ ਦੀ ਲੜਾਈ ਦਾ ਰੂਪ ਧਾਰਨ ਕਰ ਚੁੱਕਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਮੁਤਵਾਜੀ ਜੱਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਕਿਸਾਨਾਂ ਮਜਦੂਰਾਂ ਦੇ ਅੰਦੋਲਨ ਨੂੰ ਤਰ੍ਹਾਂ ਤਰ੍ਹਾਂ ਦੀਆਂ ਸਾਜਿਸ਼ਾਂ ਬਣਾ ਕੇ ਢਾਹ ਲਗਾਉਣ ਦੀ ਕੋਸਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਮੌਕੇ ਦਿੱਲੀ ਵਿਚ ਹੋਈ ਹਿੰਸਾ ਨੂੰ ਲੈ ਕੇ ਮੋਦੀ ਸਰਕਾਰ ਦੇ ਇਸ਼ਾਰਿਆਂ ’ਤੇ ਦਿੱਲੀ ਪੁਲਸ ਨੇ ਕਿਸਾਨ ਆਗੂਆਂ ਖ਼ਿਲਾਫ਼ ਮੁਕੱਦਮੇ ਦਰਜ ਕਰ ਦਿੱਤੇ ਹਨ ਅਤੇ ਧੱਕੇ ਨਾਲ ਬਾਰਡਰ ਖਾਲੀ ਕਰਵਾਉਣ ਲਈ ਕੰਪਨੀਆਂ ਤਾਇਨਾਤ ਕਰ ਦਿੱਤੀਆਂ ਹਨ ਅਤੇ ਬਿਜਲੀ ਪਾਣੀ ਦੀ ਸਪਲਾਈ ਬੰਦ ਕਰ ਦਿੱਤੀ ਹੈ। ਮੋਦੀ ਸਰਕਾਰ ਇਸ ਅੰਦੋਲਨ ਨੂੰ ਦਬਾਅ ਨਹੀਂ ਸਕੇਗੀ ਅਤੇ ਕੇਂਦਰ ਸਰਕਾਰ ਨੂੰ ਅੱਜ ਨਹੀਂ ਤਾਂ ਕੱਲ ਝੁਕਨਾ ਹੀ ਪਵੇਗਾ।
ਅਜੀਤਵਾਲ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਘਟਨਾਵਾਂ, ਇੱਕੋ ਰਾਤ 'ਚ ਟੁੱਟੇ 3 ਦੁਕਾਨਾਂ ਦੇ ਸ਼ਟਰ
NEXT STORY