ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੇਂਦਰੀ ਮੰਤਰੀ ਪੀਊਸ਼ ਗੋਇਲ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ (ਹਰੀਸ਼ਚੰਦਰ): ਗੁਰਦਾਸਪੁਰ ਦੇ ਕਸਬੇ ਧਾਰੀਵਾਲ ’ਚ ਸਥਿਤ ਨਿਊ ਏਗਰਟਨ ਵੂਲਨ ਮਿਲਜ਼ ਦੇ ਮੌਜੂਦਾ ਅਤੇ ਰਿਟਾਇਰਡ ਕਰਮਚਾਰੀਆਂ ਨੂੰ ਛੇਤੀ ਕੇਂਦਰ ਸਰਕਾਰ ਬਕਾਇਆ ਰਾਸ਼ੀ ਸੌਂਪਣ ਜਾ ਰਹੀ ਹੈ। ਇਸ ਗੱਲ ਦੀ ਜਾਣਕਾਰੀ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਾਰੀ ਆਪਣੀ ਪ੍ਰੈੱਸ ਬਿਆਨ ’ਚ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਮਿਲ ਦੇ ਕਰਮਚਾਰੀਆਂ ਵਲੋਂ ਕਾਫ਼ੀ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੇਤਾਵਾਂ ਨਾਲ ਸੰਪਰਕ ਕੀਤਾ ਗਿਆ ਪਰ ਕਿਸੇ ਨੇ ਵੀ ਉਨ੍ਹਾਂ ਦੀ ਗੱਲ ਨਹੀਂ ਸੁਣੀ। ਆਖਿਰਕਾਰ ਏ. ਪੀ. ਆਈ. ਮੰਗ ਨੂੰ ਲੈ ਕੇ ਮਿੱਲ ਕਰਮਚਾਰੀਆਂ ਦੇ ਇੱਕ ਵਫ਼ਦ ਨੇ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਜੋ ਕਿ ਪਠਾਨਕੋਟ ਤੋਂ ਵਿਧਾਇਕ ਵੀ ਹਨ, ਨਾਲ ਸੰਪਰਕ ਕੀਤਾ। ਉਨ੍ਹਾਂ ਨੂੰ ਆਪਣੀਆਂ ਮੰਗਾਂ ਤੋਂ ਜਾਣੂੰ ਕਰਵਾਉਂਦੇ ਹੋਏ ਆਪਣਾ ਮੰਗ ਪੱਤਰ ਸੌਂਪਿਆ।
ਇਹ ਵੀ ਪੜ੍ਹੋ : ਇੰਡਸਟਰੀਲਿਸਟ ਨੂੰ ਵਿਦੇਸ਼ ਤੋਂ ਆਈ 5 ਕਰੋੜ ਦੀ ਫਿਰੌਤੀ ਲਈ ਕਾਲ, ਪੈਸੇ ਨਾ ਦੇਣ ’ਤੇ ਗੋਲੀਆਂ ਮਾਰਨ ਦੀ ਦਿੱਤੀ ਧਮਕੀ
ਇਸ ’ਤੇ ਅਸ਼ਵਨੀ ਸ਼ਰਮਾ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸੰਨੀ ਦਿਓਲ ਨੂੰ ਨਾਲ ਲੈ ਕੇ ਦਿੱਲੀ ਵਿਚ ਕੇਂਦਰੀ ਟੈਕਸਟਾਇਲ ਮੰਤਰੀ ਪੀਊਸ਼ ਗੋਇਲ ਨਾਲ ਭਾਜਪਾ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁਘ, ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਨਾਲ ਲੈ ਕੇ ਮੁਲਾਕਾਤ ਕੀਤੀ। ਉਨ੍ਹਾਂ ਨੂੰ ਮਿੱਲ ਕਰਮੀਆਂ ਵਲੋਂ ਕੀਤੀ ਗਈ ਮੰਗ ਬਾਰੇ ਜਾਣਕਾਰੀ ਦਿੰਦੇ ਹੋਏ ਮਿਲ ਕਰਮੀਆਂ ਦਾ ਮੰਗ ਪੱਤਰ ਵੀ ਸੌਂਪਿਆ। ਕੇਂਦਰੀ ਮੰਤਰੀ ਪੀਊਸ਼ ਗੋਇਲ ਨੇ ਮਿਲ ਕਰਮਚਾਰੀਆਂ ਦੀ ਮੰਗ ਨੂੰ ਸਵੀਕਾਰ ਕਰਦੇ ਹੋਏ ਮਿੱਲ ਦੇ ਮੌਜੂਦਾ ਅਤੇ ਰਿਟਾਇਰਡ ਕਰਮਚਾਰੀਆਂ ਦੀ ਬਕਾਇਆ ਰਾਸ਼ੀ ਦਾ ਤੁਰੰਤ ਭੁਗਤਾਨ ਕਰਨ ਦਾ ਭਰੋਸਾ ਦਿੱਤਾ ।
ਇਹ ਵੀ ਪੜ੍ਹੋ : ਕਾਂਗਰਸ ਸਰਕਾਰ ਸਮੇਂ ਚੰਡੀਗੜ੍ਹ ਬੈਠੇ ਅਫਸਰਾਂ ਨਾਲ ਸੈਟਿੰਗ ਕਰ ਕੇ ਖਾਧੇ ਗਏ ਸਮਾਰਟ ਸਿਟੀ ਦੇ ਪੈਸੇ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਭਿਆਨਕ ਹਾਦਸੇ ਨੇ ਖੋਹ ਲਈਆਂ ਦੋ ਘਰਾਂ ਦੀਆਂ ਖ਼ੁਸ਼ੀਆਂ, ਜੀਜਾ-ਸਾਲੇਹਾਰ ਦੀ ਦਰਦਨਾਕ ਮੌਤ
NEXT STORY