ਫ਼ਰੀਦਕੋਟ (ਰਾਜਨ) : ਕੇਂਦਰੀ ਜੇਲ੍ਹ ਫ਼ਰੀਦਕੋਟ ਵਿਚ ਜੇਲ ਪ੍ਰਸ਼ਾਸਨ ਵੱਲੋਂ ਕੀਤੀ ਗਈ ਅਚਨਚੇਤ ਤਲਾਸ਼ੀ ਦੌਰਾਨ ਵੱਖ-ਵੱਖ ਬੈਰਕਾਂ ਵਿਚੋਂ 3 ਮੋਬਾਈਲ ਅਤੇ ਇਕ ਚਾਰਜਰ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ’ਤੇ ਥਾਣਾ ਸਿਟੀ ਫ਼ਰੀਦਕੋਟ ਪੁਲਸ ਨੇ 8 ਹਵਾਲਾਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਵੱਲੋਂ ਥਾਣਾ ਸਿਟੀ ਫ਼ਰੀਦਕੋਟ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਗਿਆ ਕਿ ਜੇਲ੍ਹ ਗਾਰਦ ਨੂੰ ਨਾਲ ਲੈ ਕੇ ਜੇਲ੍ਹ ਦੀਆਂ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਜੇਲ੍ਹ ਅੰਦਰ ਬੰਦ ਹਵਾਲਾਤੀਆਂ ਕੋਲੋਂ 3 ਮੋਬਾਈਲ ਅਤੇ ਇਕ ਚਾਰਜਰ ਬਰਾਮਦ ਹੋਏ।
ਪੁਲਸ ਵੱਲੋਂ ਦਰਜ ਕੀਤੇ ਮੁਕੱਦਮੇ ਅਨੁਸਾਰ ਨਾਮਜ਼ਦ ਹਵਾਲਾਤੀਆਂ ਦੀ ਪਛਾਣ ਮਨਪ੍ਰੀਤ ਸਿੰਘ ਵਾਸੀ ਸੋਨੀਪਤ (ਹਰਿਆਣਾ), ਹਰਜੀਤ ਸਿੰਘ ਵਾਸੀ ਸਾਧਾਂਵਾਲੀ ਬਸਤੀ ਜ਼ਿਲ੍ਹਾ ਮੋਗਾ, ਮਨਪ੍ਰੀਤ ਸਿੰਘ ਵਾਸੀ ਕੇਂਦਰੀ ਜੇਲ ਜ਼ਿਲਾ ਫ਼ਰੀਦਕੋਟ, ਸਤਨਾਮ ਸਿੰਘ ਸੇਠੀ ਵਾਸੀ ਬਾਘਾਪੁਰਾਣਾ ਜ਼ਿਲਾ ਮੋਗਾ, ਯੋਗਰਾਜ ਸ਼ਰਮਾ ਵਾਸੀ ਗੋਬਿੰਦਗੜ੍ਹ ਬਸਤੀ ਜ਼ਿਲਾ ਮੋਗਾ, ਹਰਮਿੰਦਰ ਸਿੰਘ ਵਾਸੀ ਜੈ ਸਿੰਘ ਵਾਲਾ ਜ਼ਿਲਾ ਮੋਗਾ, ਜਸ਼ਨਪ੍ਰੀਤ ਸਿੰਘ ਅਤੇ ਸੁਖਦੀਪ ਸਿੰਘ ਵਾਸੀ ਚੰਦ ਪੁਰਾਣਾ, ਲੰਗੇਆਣਾ, ਜ਼ਿਲਾ ਮੋਗਾ ਵਜੋਂ ਹੋਈ ਹੈ।
ਪੁਲਸ ਨੇ ਬਰਾਮਦ ਕੀਤੇ 3 ਮੋਬਾਈਲ ਫੋਨ ਅਤੇ ਇਕ ਚਾਰਜਰ ਨੂੰ ਕਬਜ਼ੇ ਵਿਚ ਲੈ ਕੇ ਉਕਤ ਸਾਰੇ ਹਵਾਲਾਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਗੁਰਪਾਲ ਸਿੰਘ ਵੱਲੋਂ ਮੁਕੱਦਮੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਸਚਿਨ ਪਾਇਲਟ ਦੇ ਆਉਣ ਨਾਲ ਪੰਜਾਬ ਕਾਂਗਰਸ ’ਚ ਨਵੀਂ ਉਮੀਦ ਜਾਗੀ : ਚਰਨਜੀਤ ਚੰਨੀ
NEXT STORY