ਫਰੀਦਕੋਟ (ਰਾਜਨ) : ਕੇਂਦਰੀ ਜੇਲ੍ਹ ਫਰੀਦਕੋਟ ਵਿਚ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੀ ਗਈ ਤਲਾਸ਼ੀ ਦੌਰਾਨ ਵੱਖ-ਵੱਖ ਬੰਦੀਆਂ ਕੋਲੋਂ 20 ਮੋਬਾਈਲ ਫੋਨ ਅਤੇ 30 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਦੇ ਦੋ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਸਬੰਧੀ ਥਾਣਾ ਸਿਟੀ ਫਰੀਦਕੋਟ ਪੁਲਸ ਨੇ 11 ਵਿਅਕਤੀਆਂ ਖ਼ਿਲਾਫ਼ ਸਬੰਧਿਤ ਧਾਰਾਵਾਂ ਤਹਿਤ ਮੁਕੱਦਮੇ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਫਰੀਦਕੋਟ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਵੱਲੋਂ ਜੇਲ੍ਹ ਗਾਰਦ ਦੇ ਨਾਲ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਜੇਲ੍ਹ ਅੰਦਰੋਂ ਵੱਖ-ਵੱਖ ਬੰਦੀਆਂ ਕੋਲੋਂ 20 ਮੋਬਾਈਲ ਫੋਨ ਬਰਾਮਦ ਕੀਤੇ ਗਏ। ਇਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵੱਲੋਂ ਮਾਮਲੇ ਸਬੰਧੀ ਪੁਲਸ ਨੂੰ ਸੂਚਿਤ ਕੀਤਾ ਗਿਆ।
ਇਸ ਮਾਮਲੇ ਵਿਚ ਬਲਜੀਤ ਸਿੰਘ ਵਾਸੀ ਸੰਜੇ ਨਗਰ (ਜ਼ਿਲ੍ਹਾ ਫਰੀਦਕੋਟ), ਮੰਗਲਦੀਪ ਸਿੰਘ ਵਾਸੀ ਅਰਨੀਵਾਲਾ (ਜ਼ਿਲ੍ਹਾ ਫਾਜ਼ਿਲਕਾ), ਲਵਪ੍ਰੀਤ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ (ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ), ਜਸਵਿੰਦਰ ਸਿੰਘ ਵਾਸੀ ਸ਼ੇਰਪੁਰ ਤਾਇਬਾ (ਜ਼ਿਲ੍ਹਾ ਸਾਊਥ ਮੋਗਾ), ਅਮਨਦੀਪ ਸਿੰਘ ਵਾਸੀ ਸੁਕਦਚੱਕ (ਜ਼ਿਲ੍ਹਾ ਫਾਜ਼ਿਲਕਾ), ਗੋਲਡੀ ਵਾਸੀ ਚਕਰਵਾਲੇ ਝੁੱਗੇ (ਜ਼ਿਲ੍ਹਾ ਫਾਜ਼ਿਲਕਾ), ਤੀਰਥ ਸਿੰਘ ਵਾਸੀ ਐਗੜ (ਮੁਬਾਰਕਪੁਰ) (ਜ਼ਿਲ੍ਹਾ ਸਾਊਥ ਮੋਗਾ), ਹਰਮਿੰਦਰ ਹਿੰਦ ਸਿੰਘ ਵਾਸੀ ਜੈ ਸਿੰਘ ਵਾਲਾ (ਜ਼ਿਲ੍ਹਾ ਮੋਗਾ), ਜਸਕਰਨ ਸਿੰਘ ਵਾਸੀ ਪਾਲਾ ਸਿੰਘ ਰੋਡ, ਧਰਮਕੋਟ (ਜ਼ਿਲ੍ਹਾ ਮੋਗਾ) ਅਤੇ ਪ੍ਰਿਤਪਾਲ ਸਿੰਘ ਵਾਸੀ ਅਰਨੀਵਾਲਾ (ਜ਼ਿਲ੍ਹਾ ਫਾਜ਼ਿਲਕਾ) ਦੇ ਨਾਮ ਸ਼ਾਮਲ ਹਨ।
ਇਸੇ ਤਰ੍ਹਾਂ ਜੇਲ੍ਹ ਗਾਰਦ ਵੱਲੋਂ ਇਕ ਬੰਦੀ ਦੀ ਤਲਾਸ਼ੀ ਲੈਣ ਦੌਰਾਨ ਉਸ ਕੋਲੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਇਸ ਸਬੰਧੀ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਸਿਟੀ ਫਰੀਦਕੋਟ ਪੁਲਸ ਨੇ ਗੁਰਜੀਤ ਸਿੰਘ ਵਾਸੀ ਨੇੜੇ ਖੂਨੀ ਮਸੀਤ, ਪੁਰਾਣਾ ਮੋਗਾ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਦੀਆਂ ਸਬੰਧਿਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ। ਪੁਲਸ ਵੱਲੋਂ ਬਰਾਮਦ ਕੀਤੇ ਗਏ ਮੋਬਾਈਲ ਫੋਨ ਅਤੇ ਨਸ਼ੀਲੀਆਂ ਗੋਲੀਆਂ ਕਬਜ਼ੇ ਵਿੱਚ ਲੈ ਲਈਆਂ ਗਈਆਂ ਹਨ। ਪੁਲਸ ਵੱਲੋਂ ਇਹ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਮੋਬਾਈਲ ਫੋਨ ਅਤੇ ਨਸ਼ੀਲੀਆਂ ਗੋਲੀਆਂ ਜੇਲ੍ਹ ਅੰਦਰ ਕਿਵੇਂ ਪਹੁੰਚੇ। ਪੁਲਸ ਵੱਲੋਂ ਦੋਵਾਂ ਮੁਕੱਦਮਿਆਂ ਸਬੰਧੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
NEXT STORY