ਤਰਨਤਾਰਨ (ਰਮਨ) : ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹਾਈਟੈਕ ਕੇਂਦਰੀ ਜੇਲ ਸ੍ਰੀ ਗੋਇੰਦਵਾਲ ਸਾਹਿਬ ਅੰਦਰੋਂ ਜੇਲ੍ਹ ਪ੍ਰਸ਼ਾਸਨ ਵਲੋਂ ਚਲਾਈ ਤਲਾਸ਼ੀ ਮੁਹਿੰ ਦੌਰਾਨ 5 ਮੋਬਾਇਲ ਫੋਨ, 2 ਸਿਮਾਂ, 1 ਡਾਟਾ ਕੇਬਲ,3 ਜੁਗਾੜੂ ਚਾਰਜਰ, 1 ਹੈੱਡ ਫੋਨ, 3 ਈਅਰ ਫੋਨ, 40 ਬੀੜੀਆਂ ਬਰਾਮਦ ਹੋਈਆਂ। ਇਸ ਬਾਬਤ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕਰਦੇ ਹੋਏ ਅਤੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਘੱਟਗਿਣਤੀ ਵਰਗ ਦੀ ਭਲਾਈ ਲਈ ਕੀਤਾ ਵੱਡਾ ਉਪਰਾਲਾ
ਜਾਣਕਾਰੀ ਦਿੰਦੇ ਹੋਏ ਐੱਸ. ਪੀ. ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਕਿਹਦੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਸਾਜਨ ਸਿੰਘ ਅਤੇ ਕਿਰਪਾਲ ਸਿੰਘ ਵਲੋਂ ਪੁਲਸ ਨੂੰ ਦਿੱਤੀਆਂ ਸ਼ਿਕਾਇਤਾਂ ’ਚ ਦੱਸਿਆ ਗਿਆ ਹੈ ਕਿ ਮਿਤੀ 7 ਫਰਵਰੀ ਨੂੰ ਚਲਾਏ ਗਏ ਤਲਾਸ਼ੀ ਮੁਹਿੰਮ ਦੌਰਾਨ ਜੇਲ੍ਹ ’ਚ ਬੰਦ ਕੈਦੀ ਪ੍ਰਿਤਪਾਲ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਰਾਮਪੁਰ ਭੂਤਵਿੰਡ ਜ਼ਿਲਾ ਤਰਨ ਤਾਰਨ, ਆਸ਼ੀਸ਼ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਰਾਜਾਸਾਂਸੀ ਜ਼ਿਲ੍ਹਾ ਅੰਮ੍ਰਿਤਸਰ ਅਤੇ ਭਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਮੱਲ੍ਹੀਆਂ ਅੰਮ੍ਰਿਤਸਰ ਪਾਸੋਂ 5 ਮੋਬਾਇਲ ਫੋਨ, 2 ਸਿਮਾਂ, 1 ਡਾਟਾ ਕੇਬਲ, 3 ਜੁਗਾੜੂ ਚਾਰਜਰ, 1 ਹੈੱਡ ਫੋਨ, 3 ਈਅਰ ਫੋਨ, 40 ਬੀੜੀਆਂ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮਾਂ ਤੋਂ ਇਲਾਵਾ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ''ਠੰਡੇ ਆਂਡਿਆਂ'' ਤੋਂ ਪਿਆ ਕਲੇਸ਼, ਦਰਜਨ ਭਰ ਨੌਜਵਾਨਾਂ ਨੇ ਰੇਹੜੀ ਵਾਲੇ ''ਤੇ ਕੀਤਾ ਹਮਲਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਤੇਜ਼ਧਾਰ ਹਥਿਆਰਾਂ ਨਾਲ ਡਰਾ ਕੇ ਨੌਜਵਾਨ ਤੋਂ ਖੋਹਿਆ ਮੋਟਰਸਾਈਕਲ, ਕੇਸ ਦਰਜ
NEXT STORY