ਬਠਿੰਡਾ (ਵਰਮਾ) - ਕੇਂਦਰੀ ਜੇਲ੍ਹ ਬਠਿੰਡਾ ’ਚ ਬੰਦ ਗੈਂਗਸਟਰ ਅਕੁਲ ਖੱਤਰੀ ਵਲੋਂ ਵੀਰਵਾਰ ਦੇਰ ਸ਼ਾਮ ਜੇਲ੍ਹ ਦੀ ਦੂਜੀ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲੈਣ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਛਾਲ ਮਾਰਨ ਨਾਲ ਗੈਂਗਸਟਰ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ। ਜ਼ਖ਼ਮੀ ਹਾਲਤ ’ਚ ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਫਿਲਹਾਲ ਜੇਲ੍ਹ ਪ੍ਰਸ਼ਾਸਨ ਖ਼ੁਦਕੁਸ਼ੀ ਦੀ ਕੋਸ਼ਿਸ਼ ਤੋਂ ਇਨਕਾਰ ਕਰ ਰਿਹਾ ਹੈ, ਜਦਕਿ ਪੁਲਸ ਨੂੰ ਦਿੱਤੀ ਗਈ ਜਾਣਕਾਰੀ ’ਚ ਇਸ ਨੂੰ ਹਾਦਸਾ ਦੱਸਿਆ ਜਾ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ - ਚੋਣ ਪ੍ਰਚਾਰ ’ਚ ਚਮਕਿਆ ਸ਼ਾਲ ਦਾ ਸਟਾਇਲ, ਕੁੜਤੇ-ਪਜਾਮੇ ਨਾਲ ਮੈਚਿੰਗ ਸ਼ਾਲ ਲੈਣ ’ਚ ਸਿੱਧੂ ਸਭ ਤੋਂ ਅੱਗੇ (ਤਸਵੀਰਾਂ)
ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਵਿਚ ਸ਼ਾਮ ਸਮੇਂ ਸਾਰੇ ਕੈਦੀ ਪੀ.ਸੀ.ਓ. ਤੋਂ ਆਪੋ-ਆਪਣੇ ਪਰਿਵਾਰਾਂ ਨਾਲ ਗੱਲ ਕਰਨ ਲਈ ਲਾਈਨ ਵਿਚ ਖੜ੍ਹੇ ਸਨ। ਜਦੋਂ ਗੈਂਗਸਟਰ ਅਕੁਲ ਖੱਤਰੀ ਦਾ ਨੰਬਰ ਆਇਆ ਤਾਂ ਜੇਲ੍ਹ ਪ੍ਰਸ਼ਾਸਨ ਨੇ ਸਮਾਂ ਖ਼ਤਮ ਹੋਣ ਦੀ ਗੱਲ ਕਹਿ ਕੇ ਉਸ ਨੂੰ ਫ਼ੋਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ। ਇਸ ਤੋਂ ਗੁੱਸੇ ’ਚ ਆ ਕੇ ਖੱਤਰੀ ਨੇ ਜੇਲ੍ਹ ਦੀ ਦੂਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ, ਜਿਸ ਨਾਲ ਉਸ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ। ਉਸ ਨੂੰ ਸਿਵਲ ਹਸਪਤਾਲ ’ਚ ਇਲਾਜ ਲਈ ਪਹੁੰਚਾਇਆ ਗਿਆ, ਜਿੱਥੇ ਡਾਕਟਰ ਵਿਜੇ ਮਿੱਤਲ ਨੇ ਉਸ ਨੂੰ ਅੱਧੀ ਰਾਤ ਨੂੰ ਸਿਵਲ ਹਸਪਤਾਲ ਤੋਂ ਮੈਡੀਕਲ ਕਾਲਜ ਫਰੀਦਕੋਟ ਲਈ ਰੈਫਰ ਕਰ ਦਿੱਤਾ ਗਿਆ।
ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ: 2 ਮਹੀਨੇ ਪਹਿਲਾਂ ਵਿਆਹੀ ਕੁੜੀ ਦਾ ਸਹੁਰੇ ਪਰਿਵਾਰ ਵਲੋਂ ਕਤਲ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ
ਥਾਣਾ ਇੰਚਾਰਜ ਵਰੁਣ ਨੇ ਦੱਸਿਆ ਕਿ ਉਨ੍ਹਾਂ ਨੂੰ ਜੇਲ੍ਹ ਤੋਂ ਇਕ ਚਿੱਠੀ ਮਿਲੀ ਹੈ, ਜਿਸ ’ਚ ਲਿਖਿਆ ਹੈ ਕਿ ਗੈਂਗਸਟਰ ਅਕੁਲ ਖੱਤਰੀ ਵਾਲੀਬਾਲ ਖੇਡਦੇ ਸਮੇਂ ਡਿੱਗ ਗਿਆ, ਜਿਸ ਕਾਰਨ ਉਸ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ ਹਨ। ਦੂਜੇ ਪਾਸੇ ਸਰਕਾਰੀ ਹਸਪਤਾਲ ’ਚ ਗੈਂਗਸਟਰ ਦੇ ਨਾਂ ’ਤੇ ਦਾਖਲ ਹੋ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਦਾ ਮਾਮਲਾ ਦਰਜ ਹੋਇਆ ਹੈ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਵੱਡੀ ਵਾਰਦਾਤ: ਪੈਸੇ ਨਾ ਦੇਣ ’ਤੇ ਨਸ਼ੇੜੀ ਪੁੱਤ ਨੇ ਪਿਓ ’ਤੇ ਕੀਤਾ ਹਮਲਾ, ਵੱਢਿਆ ਗੁੱਟ
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਅਜਨਾਲਾ ਦਾ ਰਹਿਣ ਵਾਲਾ ਅਕੁਲ ਖੱਤਰੀ ਏ-ਕਲਾਸ ਦਾ ਗੈਂਗਸਟਰ ਹੈ। ਕਰੀਬ ਪੰਜ ਸਾਲ ਪਹਿਲਾਂ ਉਹ ਕਤਲ, ਫਿਰੌਤੀ ਮੰਗਣ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਜੱਗੂ ਗੈਂਗ ਨਾਲ ਜੁੜਿਆ ਹੋਇਆ ਸੀ। ਉਸ ਨੂੰ ਇਕ ਹੋਰ ਗੈਂਗਸਟਰ ਬੰਬੀਹਾ ਗਰੁੱਪ ਨੇ ਅਗਵਾ ਕਰਕੇ ਢਿੱਡ ਵਿਚ ਗੋਲੀ ਮਾਰ ਦਿੱਤੀ ਸੀ ਪਰ ਉਹ ਬਚ ਗਿਆ ਸੀ। ਜੱਗੂ ਨੇ ਬੰਬੀਹਾ ਗੈਂਗ ਤੋਂ ਜੇਲ੍ਹ ’ਚੋਂ ਛੁਡਵਾਉਣ ਬਾਰੇ ਫੇਸਬੁੱਕ ’ਤੇ ਪੋਸਟ ਪਾਈ ਸੀ।
ਪੜ੍ਹੋ ਇਹ ਵੀ ਖ਼ਬਰ - ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ: ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ ’ਚ ਆਉਣਗੇ 1-1 ਹਜ਼ਾਰ ਰੁਪਏ
ਵਿਧਾਨ ਸਭਾ ਚੋਣਾਂ : ਭਾਜਪਾ ਦੇ ਹੋਰਡਿੰਗ ’ਚ ਪੰਜਾਬ ਦੇ ਇਨ੍ਹਾਂ ਚਿਹਰਿਆਂ ਨੂੰ ਨਹੀਂ ਮਿਲੀ ਜਗ੍ਹਾ
NEXT STORY