ਫਿਰੋਜ਼ਪੁਰ (ਪਰਮਜੀਤ ਸੋਢੀ) : ਕੇਂਦਰੀ ਜੇਲ੍ਹ ਫਿਰੋਜ਼ਪੁਰ ’ਚ ਤਲਾਸ਼ੀ ਦੌਰਾਨ 15 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ ਹੈ। ਇਸ ਸਬੰਧ ’ਚ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਇਕ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸਰਵਨ ਸਿੰਘ ਨੇ ਦੱਸਿਆ ਕਿ ਪੱਤਰ ਨੰਬਰ 1489 ਰਾਹੀਂ ਗਗਨਦੀਪ ਸ਼ਰਮਾ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਮਿਤੀ 2 ਮਾਰਚ 2025 ਨੂੰ ਹਵਾਲਾਤੀ ਬਲਜਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਉਜਾ ਵਾਲੀ ਜ਼ਿਲ੍ਹਾ ਫਾਜ਼ਿਲਕਾ ਹਾਲ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੀ ਸ਼ੱਕ ਦੀ ਬਿਨਾਅ ’ਤੇ ਤਲਾਸ਼ੀ ਕੀਤੀ ਗਈ।
ਤਲਾਸ਼ੀ ਦੌਰਾਨ ਇਸ ਕੋਲੋਂ 15 ਗ੍ਰਾਮ ਨਸ਼ੀਲਾ ਜਾਪਦਾ ਪਦਾਰਥ ਬਰਾਮਦ ਹੋਇਆ। ਪੁਲਿਸ ਨੇ ਦੱਸਿਆ ਕਿ ਉਕਤ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
Punjab ਵਾਸੀਆਂ ਲਈ ਅਹਿਮ ਖ਼ਬਰ, ਸਰਕਾਰ ਨੇ ਅਧਿਕਾਰੀਆਂ ਨੂੰ ਜਾਰੀ ਹੋਏ ਨਵੇਂ ਹੁਕਮ
NEXT STORY