ਲੁਧਿਆਣਾ (ਗਣੇਸ਼)- ਲੁਧਿਆਣਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਬੀਤੀ ਦੇਰ ਸ਼ਾਮ ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਵਿਚਾਲੇ ਝੜਪ ਹੋ ਗਈ। ਲੜਾਈ ਦੌਰਾਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ। ਜ਼ਖਮੀ ਵਿਅਕਤੀ ਦੀ ਹਾਲਤ ਗੰਭੀਰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਹੈ।
ਜਾਣਕਾਰੀ ਦਿੰਦਿਆਂ ਜ਼ਖਮੀ ਜੋਤੀ ਨੇ ਦੱਸਿਆ ਕਿ ਉਸ 'ਤੇ ਪਿਛਲੇ ਹਫਤੇ ਇਕ ਵਿਅਕਤੀ ਦਾ ਕਤਲ ਕੀਤਾ ਸੀ, ਜਿਸ ਕਾਰਨ ਉਹ ਹੁਣ ਜੇਲ੍ਹ ਵਿੱਚ ਹੈ। ਇਸ ਦੌਰਾਨ ਉਹ ਆਪਣੀ ਬੈਰਕ ਵਿੱਚ ਬੈਠਾ ਸੀ। ਫਿਰ ਕੁਝ ਲੋਕ ਆਏ ਅਤੇ ਉਸ ਨਾਲ ਕੁੱਟਮਾਰ ਕਰਨ ਲੱਗੇ। ਹਮਲਾਵਰਾਂ ਕੋਲ ਸੂਏ ਸਨ ਤੇ ਉਨ੍ਹਾਂ ਨੇ ਉਸ 'ਤੇ ਤਿੱਖੇ ਸੂਇਆਂ ਨਾਲ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ- ਪੰਜਾਬ 'ਚ ਮੁੜ ਵੱਡੀ ਵਾਰਦਾਤ, ਮੋਟਰ 'ਤੇ ਬੈਠੇ ਕਿਸਾਨ ਦਾ ਤਾਬ.ੜਤੋੜ ਗੋ.ਲ਼ੀਆਂ ਵਰ੍ਹਾ ਕੇ ਕਰ'ਤਾ ਕ.ਤਲ
ਜੋਤੀ ਨੇ ਅੱਗੇ ਦੱਸਿਆ ਕਿ ਉਸ 'ਤੇ ਹਮਲਾ ਕਰਨ ਵਾਲੇ ਲੋਕਾਂ ਨਾਲ ਉਸ ਦੀ ਪੁਰਾਣੀ ਰੰਜਿਸ਼ ਹੈ। ਉਨ੍ਹਾਂ ਨੇ ਉਸ 'ਤੇ ਅਚਾਨਕ ਹਮਲਾ ਕਰ ਦਿੱਤਾ ਅਤੇ ਉਸ ਦੇ ਸਰੀਰ 'ਤੇ ਕਈ ਥਾਵਾਂ 'ਤੇ ਸੂਏ ਮਾਰ ਕੇ ਛੱਡ ਦਿੱਤਾ। ਉਸ ਦੀ ਹਾਲਤ ਠੀਕ ਨਾ ਹੋਣ ਕਾਰਨ ਉਸ ਨੂੰ ਰੈਫਰ ਕਰ ਦਿੱਤਾ ਗਿਆ ਹੈ। ਜੋਤੀ ਨੇ ਦੱਸਿਆ ਕਿ ਜੇਲ੍ਹ ਵਿੱਚ ਸੂਇਆਂ ਜਾਂ ਚਮਚਿਆਂ ਨਾਲ ਮਾਰਿਆ ਜਾਣਾ ਕੈਦੀਆਂ ਦਾ ਆਮ ਵਰਤਾਰਾ ਬਣ ਗਿਆ ਹੈ। ਉਸ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜੇਲ੍ਹਾਂ 'ਚ ਸੁਰੱਖਿਆ ਨੂੰ ਮਜ਼ਬੂਤ ਕੀਤਾ ਜਾਵੇ।
ਇਹ ਵੀ ਪੜ੍ਹੋ- ਪਹਿਲਾਂ ਕੁੜੀ ਨੂੰ ਨਸ਼ੀਲੀ ਚੀਜ਼ ਖੁਆ ਟੱਪੀਆਂ ਹੱਦਾਂ, ਫ਼ਿਰ ਅਜਿਹੀ ਹਾਲਤ 'ਚ ਸੁੰਨਸਾਨ ਜਗ੍ਹਾ 'ਤੇ ਛੱਡ ਹੋਇਆ ਫਰਾਰ ਕਿ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਪੁਲਸ ਤੇ ਬਦਮਾਸ਼ ਵਿਚਾਲੇ ਹੋਇਆ ਐਨਕਾ.ਊਂਟਰ, ਦੋਵਾਂ ਪਾਸਿਓਂ ਚੱਲ ਗਈਆਂ ਗੋ.ਲ਼ੀਆਂ
NEXT STORY