ਕਪੂਰਥਲਾ (ਭੂਸ਼ਣ)-ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ’ਚ ਬੀਤੀ ਰਾਤ ਸੀ. ਆਰ. ਪੀ. ਐੱਫ. ਵੱਲੋਂ ਚਲਾਈ ਗਈ ਚੈਕਿੰਗ ਮੁਹਿੰਮ ਦੌਰਾਨ 11 ਮੋਬਾਇਲ ਫੋਨ ਅਤੇ 11 ਸਿਮ ਕਾਰਡ ਬਰਾਮਦ ਹੋਏ ਹਨ। ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਇਕ ਮਹਿਲਾ ਹਵਾਲਾਤੀ ਸਮੇਤ 6 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਏ. ਡੀ. ਜੀ. ਪੀ. ਜੇਲ੍ਹ ਪ੍ਰਵੀਨ ਸਿਨਹਾ ਦੇ ਹੁਕਮਾਂ ’ਤੇ ਸੂਬਾ ਭਰ ਦੀਆਂ ਜੇਲ੍ਹਾਂ ’ਚ ਚੱਲ ਰਹੀ ਵਿਸ਼ੇਸ਼ ਚੈਕਿੰਗ ਮੁਹਿੰਮ ਦੇ ਤਹਿਤ ਸੁਪਰਡੈਂਟ ਜੇਲ੍ਹ ਬਲਜੀਤ ਸਿੰਘ ਘੁੰਮਣ ਦੀ ਨਿਗਰਾਨੀ ’ਚ ਸੀ. ਆਰ. ਪੀ. ਐੱਫ. ਦੀਆਂ ਟੀਮਾਂ ਨੇ ਵੱਖ-ਵੱਖ ਬੈਰਕਾਂ ’ਚ ਚੈਕਿੰਗ ਮੁਹਿੰਮ ਚਲਾਈ।
ਇਹ ਵੀ ਪੜ੍ਹੋ: ਜਲੰਧਰ ’ਚ ਨਾਬਾਲਗ ਕੁੜੀ ਨੂੰ ਅਗਵਾ ਕਰਕੇ ਕੀਤਾ ਜਬਰ-ਜ਼ਿਨਾਹ, ਨਸ਼ੇ ਦੀ ਹਾਲਤ ’ਚ ਛੱਡ ਕੇ ਹੋਏ ਫਰਾਰ
ਇਸ ਦੌਰਾਨ ਬੈਰਕ ਨੰਬਰ 2 ਦੇ ਕਮਰਾ ਨੰਬਰ 4 ’ਚ ਬੰਦ ਹਵਾਲਾਤੀਆਂ ਸੁਖਵਿੰਦਰ ਸਿੰਘ ਉਰਫ਼ ਸੋਨੂੰ ਪੁੱਤਰ ਭਗਵਾਨ ਸਿੰਘ ਵਾਸੀ ਪਿੰਡ ਛੰਨਾ ਸ਼ੇਰ ਸਿੰਘ ਥਾਣਾ ਤਲਵੰਡੀ ਚੌਧਰੀਆਂ ਕਪੂਰਥਲਾ, ਕਿਸ਼ਨ ਸਿੰਘ ਉਰਫ਼ ਦੌਲਤ ਪੁੱਤਰ ਗੁਰਦੇਵ ਸਿੰਘ ਵਾਸੀ ਮਾਛੀਵਾਲ ਥਾਣਾ ਗੰਗਾਨਗਰ ਰਾਜਸਥਾਨ, ਸੁਰਜੀਤ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਸ਼ੇਰਪੁਰ ਟੁੱਬਾ ਥਾਣਾ ਧਰਮਕੋਟ ਜ਼ਿਲਾ ਮੋਗਾ, ਇੰਦਰਜੀਤ ਸਿੰਘ ਉਰਫ਼ ਬੌਬੀ ਪੁੱਤਰ ਜਸਬੀਰ ਸਿੰਘ ਵਾਸੀ ਲੱਖਣ ਖੁਰਦ ਥਾਣਾ ਸਦਰ ਕਪੂਰਥਲਾ, ਕਪਿਲ ਅਰੋੜਾ ਪੁੱਤਰ ਮਨੋਹਰ ਲਾਲ ਅਰੋਡ਼ਾ ਵਾਸੀ ਗਲੀ ਨੰਬਰ 16 ਮਹਾਵੀਰ ਨਗਰ ਵਿਕਾਸਪੁਰੀ ਦਿੱਲੀ ਤੇ ਮੀਨਾ ਰਾਣੀ ਉਰਫ ਵੀਨਾ ਪਤਨੀ ਮੰਗਾ ਵਾਸੀ ਪਿੰਡ ਬਾਬਲ ਕੇ ਜਲੰਧਰ ਤੋਂ 6 ਮੋਬਾਇਲ ਫੋਨ ਅਤੇ 6 ਸਿਮ ਕਾਰਡ ਬਰਾਮਦ ਹੋਏ ਹਨ।
ਇਹ ਵੀ ਪੜ੍ਹੋ: ਜਲੰਧਰ: ਗੈਂਗਰੇਪ ਮਾਮਲੇ 'ਚ ਖੁੱਲ੍ਹੀਆਂ ਹੈਰਾਨੀਜਨਕ ਪਰਤਾਂ, ਕੋਰੋਨਾ ਕਾਲ ’ਚ ਆਸ਼ੀਸ਼ ਨੇ ‘ਗੰਦੇ ਧੰਦੇ’ ਦੀ ਇੰਝ ਵਧਾਈ ਕਮਾਈ
ਉੱਥੇ ਹੀ 5 ਮੋਬਾਇਲ ਫੋਨ ਅਤੇ 5 ਸਿਮ ਕਾਰਡ ਲਾਵਾਰਿਸ ਮਿਲੇ। ਸਾਰੇ 6 ਮੁਲਜ਼ਮਾਂ ਨੂੰ ਪੁੱਛਗਿੱਛ ਦੇ ਲਈ ਜਲਦ ਹੀ ਪ੍ਰੋਡਕਸ਼ਨ ਵਾਰੰਟ ’ਤੇ ਥਾਣਾ ਕੋਤਵਾਲੀ ਲਿਆਂਦਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਜੇਲ ਦੇ ਅੰਦਰ ਮੋਬਾਇਲ ਫੋਨ ਪਹੁੰਚਾਉਣ ਵਾਲੇ ਲੋਕਾਂ ਦਾ ਖ਼ੁਲਾਸਾ ਹੋ ਸਕੇ।
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਗੁਰਦੁਆਰਾ ਦਮਦਮਾ ਸਾਹਿਬ ਦੇ ਨੇੜੇ ਨੌਜਵਾਨ ਦੀ ਭੇਤਭਰੀ ਹਾਲਾਤ ’ਚ ਮਿਲੀ ਲਾਸ਼
NEXT STORY