ਲੁਧਿਆਣਾ (ਸਿਆਲ) : ਸੈਂਟਰਲ ਜੇਲ੍ਹ ’ਚ ਤਲਾਸ਼ੀ ਦੌਰਾਨ ਹਵਾਲਾਤੀ ਤੋਂ 1 ਗ੍ਰਾਮ ਹੈਰੋਇਨ ਅਤੇ 1 ਮੋਬਾਇਲ ਬਰਾਮਦ ਕੀਤਾ ਗਿਆ ਹੈ। ਇਸ ’ਤੇ ਪੁਲਸ ਨੇ ਸਹਾਇਕ ਸੁਪਰੀਡੈਂਟ ਹਰਬੰਸ ਸਿੰਘ ਦੀ ਸ਼ਿਕਾਇਤ ’ਤੇ ਮੁਲਜ਼ਮ ਹਵਾਲਾਤੀ ਸੁਖਬੀਰ ਸਿੰਘ ਉਰਫ਼ ਸੁੱਖੀ ਖਿਲਾਫ ਐੱਨ. ਡੀ. ਪੀ. ਐੱਸ. ਅਤੇ ਪ੍ਰਿਜ਼ਨ ਐਕਟ ਦੀ ਧਾਰਾ ਦਾ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਸ ਜਾਂਚ ਅਧਿਕਾਰੀ ਜਨਕ ਰਾਜ ਨੇ ਦੱਸਿਆ ਕਿ ਉਕਤ ਕਾਰਵਾਈ ਭੇਜੇ ਗਏ ਪੱਤਰ ਦੇ ਆਧਾਰ ’ਤੇ ਕੀਤੀ ਗਈ। ਮੁਲਜ਼ਮ ਹਵਾਲਾਤੀ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ ਅਤੇ ਇਹ ਪਤਾ ਕੀਤਾ ਜਾਵੇਗਾ ਕਿ ਕਿਨ੍ਹਾਂ ਹਾਲਾਤ ’ਚ ਮੁਲਜ਼ਮ ਹਵਾਲਾਤੀ ਤੱਕ ਹੈਰੋਇਨ ਅਤੇ ਮੋਬਾਇਲ ਪੁੱਜਾ।
ਹੁੰਮਸ ਭਰੀ ਗਰਮੀ ਦੌਰਾਨ ਮੌਸਮ ਨੂੰ ਲੈ ਕੇ ਆਈ ਤਾਜ਼ਾ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
NEXT STORY