ਲੁਧਿਆਣਾ (ਸਿਆਲ) : ਤਾਜਪੁਰ ਰੋਡ ਦੀ ਸੈਂਟਰਲ ਜੇਲ੍ਹ ’ਚ ਇਕ ਕੈਦੀ ਨੇ ਸ਼ੱਕੀ ਹਾਲਾਤ ’ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜੇਲ੍ਹ ਅਧਿਕਾਰੀ ਮੁਤਾਬਕ ਉਕਤ ਹਵਾਲਾਤੀ ਨੇ ਬੈਰਕ ’ਚ ਐਗਜ਼ਾਸਟ ਫੈਨ ਨਾਲ ਪਰਨਾ ਬੰਨ੍ਹ ਕੇ ਫਾਹਾ ਲਗਾ ਲਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਕੈਦੀ ਲਵਪ੍ਰੀਤ ਸਿੰਘ ਨਸ਼ਾ ਸਮੱਗਲਿੰਗ ਦੇ ਮਾਮਲੇ ’ਚ 22 ਸਾਲ ਦੀ ਕੈਦ ਭੁਗਤ ਰਿਹਾ ਸੀ। ਕੈਦੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ।
ਇਹ ਵੀ ਪੜ੍ਹੋ : ਅੱਧ ਵਿਚਾਲੇ ਲਟਕੇ ਵਿਕਾਸ ਕਾਰਜਾਂ ਲਈ ਜ਼ਿੰਮੇਵਾਰ ਠੇਕੇਦਾਰਾਂ ’ਤੇ ਹੋਵੇਗੀ ਕਾਰਵਾਈ
ਜੁਡੀਸ਼ੀਅਲ ਮੈਜਿਸਟ੍ਰੇਟ ਦੀ ਹਾਜ਼ਰੀ ’ਚ ਡਾਕਟਰਾਂ ਦੇ ਇਕ ਪੈਨਲ ਵਲੋਂ ਪੋਸਟਮਾਰਟਮ ਕੀਤਾ ਜਾਵੇਗਾ। ਮੈਡੀਕਲ ਰਿਪੋਰਟ ਆਉਣ ’ਤੇ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ। ਜੇਲ ਪ੍ਰਸ਼ਾਸਨ ਵੀ ਘਟਨਾ ਦੀ ਜਾਂਚ ਕਰ ਰਿਹਾ ਹੈ। ਬੈਰਕ ਦੇ ਕੈਦੀਆਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੈਸੇ ਮੰਗਣ ਦੇ ਦੋਸ਼ ’ਚ ਪੀ. ਪੀ. ਸੀ. ਬੀ. ਦਾ ਐਕਸੀਅਨ ਸਸਪੈਂਡ, ਪਰ ਨਾਜਾਇਜ਼ ਯੂਨਿਟਾਂ ’ਤੇ ਨਹੀਂ ਲੱਗੀ ਲਗਾਮ
NEXT STORY