ਅੰਮ੍ਰਿਤਸਰ (ਸਰਬਜੀਤ): ਕੇਂਦਰੀ ਰੱਖਿਆ ਰਾਜ ਮੰਤਰੀ ਸੰਜੇ ਸੇਠ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ 'ਚ ਮੱਥਾ ਟੇਕ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ, ਉੱਥੇ ਹੀ ਗੁਰੂ ਘਰ ਵਿਖੇ ਇਲਾਹੀ ਬਾਣੀ ਦਾ ਕੀਰਤਨ ਵੀ ਸੁਣਿਆ। ਇਸ ਉਪਰੰਤ ਸੂਚਨਾ ਕੇਂਦਰ ਵਿਖੇ ਐੱਸ.ਜੀ.ਪੀ.ਸੀ. ਦੇ ਅਧਿਕਾਰੀਆਂ ਵੱਲੋਂ ਕੇਂਦਰੀ ਰਾਜ ਮੰਤਰੀ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਬਦਲਿਆ ਜਾਵੇਗਾ SGPC ਪ੍ਰਧਾਨ! ਧਾਮੀ ਦੀ ਜਗ੍ਹਾ ਇਸ ਆਗੂ ਨੂੰ ਸੌਂਪੀ ਜਾ ਸਕਦੀ ਹੈ ਜ਼ਿੰਮੇਵਾਰੀ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ 50 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਆਉਂਦੇ ਹਨ ਅਤੇ ਇੱਥੇ ਆ ਕੇ ਮਨ ਨੂੰ ਬੜੀ ਸ਼ਾਂਤੀ ਮਿਲਦੀ ਹੈ, ਉਨ੍ਹਾਂ ਕਿਹਾ ਕਿ ਅੱਜ ਪਰਮਾਤਮਾ ਦੇ ਇਸ ਘਰ ਵਿਚ ਅਰਦਾਸ ਕਰਕੇ ਆਸ਼ੀਰਵਾਦ ਲਿਆ ਹੈ ਕਿ ਅਸੀਂ ਹੋਰ ਮਿਹਨਤ ਕਰਕੇ ਦੇਸ਼ ਨੂੰ ਅੱਗੇ ਵਧਾਈਏ ਤੇ ਅਰਦਾਸ ਕਰਦੇ ਹਾਂ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਉਮਰ ਹੋਰ ਲੰਬੀ ਹੋਵੇ। ਉਹ ਦੇਸ਼ ਨੂੰ ਹੋਰ ਬੁਲੰਦੀਆਂ 'ਤੇ ਲੈ ਕੇ ਜਾਣ ਤੇ ਪੰਜਾਬ 'ਚ ਵੱਧ ਤੋਂ ਵੱਧ ਵਿਕਾਸ ਕਰਵਾਉਣ। ਇਸ ਦੇ ਨਾਲ ਹੀ ਜਦੋਂ ਪੱਤਰਕਾਰਾਂ ਵੱਲੋਂ ਕਿਸਾਨਾਂ ਦੇ ਮੁੱਦੇ 'ਤੇ ਸਵਾਲ ਪੁੱਛਿਆ ਤਾਂ ਉਨ੍ਹਾਂ ਨੇ ਚੁੱਪੀ ਧਾਰ ਲਈ। ਉਨ੍ਹਾਂ ਨੇ ਕਿਹਾ ਕਿ ਅੱਜ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਆਏ ਹਨ ਇਸ ਤੋਂ ਇਲਾਵਾ ਕੋਈ ਵੀ ਗੱਲਬਾਤ ਨਹੀਂ ਕਰਨਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਦੀਆਂ ਲੱਗੀਆਂ ਮੌਜਾਂ, ਜਿੱਤ ਲਏ 2,11,42,495 ਰੁਪਏ ਦੇ ਇਨਾਮ
ਦੱਸਣਯੋਗ ਹੈ ਕਿ ਬੀਤੇ ਦਿਨੀਂ ਕੇਂਦਰੀ ਰੱਖਿਆ ਰਾਜ ਮੰਤਰੀ ਸੰਜੇ ਸੇਠ ਪੰਜਾਬ ਦੌਰੇ 'ਤੇ ਸਨ ਅਤੇ ਉਨ੍ਹਾਂ ਵੱਲੋਂ ਕਾਦੀਆਂ ਵਿਖੇ ਇਕ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ ਗਈ, ਜਿਸ ਤੋਂ ਬਾਅਦ ਉਹ ਪਰਮਾਤਮਾ ਦਾ ਸ਼ੁਕਰਾਨਾ ਕਰਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਏ ਅਤੇ ਰਾਤ ਨੂੰ ਫਲਾਈਟ ਲੈ ਉਹ ਨਵੀਂ ਦਿੱਲੀ ਲਈ ਰਵਾਨਾ ਹੋ ਗਏ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਹੱਡ ਚੀਰਵੀਂ ਠੰਡ ਨੂੰ ਲੈ ਕੇ ਵੱਡੀ Update, ਮੌਸਮ ਵਿਭਾਗ ਨੇ ਕਰ 'ਤਾ Alert
NEXT STORY