ਫਿਰੋਜ਼ਪੁਰ (ਕੁਮਾਰ) - ਫਿਰੋਜ਼ਪੁਰ ਕੇਂਦਰੀ ਜੇਲ ਦੇ ਸਰਕਾਰੀ ਹਸਪਤਾਲ 'ਚ ਤਾਇਨਾਤ ਇਕ ਲੈਬ ਟੈਕਨੀਸ਼ੀਅਨ ਨੂੰ 50 ਗ੍ਰਾਮ ਹੈਰੋਇਨ ਬਰਾਮਦ ਹੋਣ ਦੇ ਦੋਸ਼ 'ਚ ਕਾਬੂ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਕਾਬੂ ਕੀਤੇ ਗਏ ਲੈਬ ਟੈਕਨੀਸ਼ੀਅਨ ਨੂੰ ਥਾਣਾ ਸਿਟੀ ਦੀ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਉਕਤ ਲੈਬ ਟੈਕਨੀਸ਼ੀਅਨ ਰੋਜ਼ਾਨਾ ਸਿਵਲ ਹਸਪਤਾਲ ਤੋਂ ਜੇਲ ਹਸਪਤਾਲ 'ਚ ਬੰਦ ਹਵਾਲਾਤੀਆਂ ਦੇ ਮੈਡੀਕਲ ਟੈਸਟ ਕਰਨ ਲਈ ਕੇਂਦਰੀ ਜੇਲ ਫਿਰੋਜ਼ਪੁਰ ਆਉਂਦਾ ਸੀ। ਜੇਲ ਅਧਿਕਾਰੀਆਂ ਵਲੋਂ ਸ਼ੱਕ ਦੇ ਆਧਾਰ 'ਤੇ ਉਸ ਦੀ ਤਲਾਸ਼ੀ ਲੈਣ 'ਤੇ ਉਸ ਤੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਦੇ ਤਹਿਤ ਉਸ ਨੂੰ ਕਾਬੂ ਕਰ ਲਿਆ। ਬਰਾਮਦ ਹੋਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 25 ਲੱਖ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ। ਦੱਸ ਦੇਈਏ ਕਿ ਜੇਲ ਅਧਿਕਾਰੀਆਂ ਵਲੋਂ ਕਾਬੂ ਕੀਤੇ ਗਏ ਲੈਬ ਟੈਕਨੀਸ਼ੀਅਨ ਨੂੰ ਲਿਖਤੀ ਸ਼ਿਤਕਾਇਤ ਦੇ ਤਹਿਤ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ, ਜਿਸ ਦੇ ਖਿਲਾਫ ਪੁਲਸ ਵਲੋਂ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾਵੇਗੀ।
ਰੋਪੜ: ਚੰਡੀਗੜ੍ਹ ਮਾਰਗ 'ਤੇ ਪਲਟੀ ਬੱਸ, ਵਾਲ-ਵਾਲ ਬਚੀਆਂ ਸਵਾਰੀਆਂ (ਤਸਵੀਰਾਂ)
NEXT STORY