ਚੰਡੀਗੜ੍ਹ (ਵੈੱਬ ਡੈਸਕ, ਰਮਨਜੀਤ, ਅੰਕੁਰ) : ਪੰਜਾਬ 'ਚ ਹੜ੍ਹਾਂ ਨੇ ਆਮ ਜਨ-ਜੀਵਨ ਨੂੰ ਬੁਰੀ ਤਰ੍ਹਾਂ ਤਹਿਸ-ਨਹਿਸ ਕਰ ਦਿੱਤਾ ਹੈ। ਪੰਜਾਬ ਸਰਕਾਰ ਵਲੋਂ ਜਿੱਥੇ ਹੜ ਪੀੜਤਾਂ ਲੋਕਾਂ ਲਈ ਵੱਡੇ ਐਲਾਨ ਕੀਤੇ ਗਏ ਹਨ, ਉੱਥੇ ਹੀ ਹੁਣ ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਨੇ ਵੀ ਸੂਬੇ 'ਚ ਹੜ੍ਹਾਂ ਨੂੰ 'ਬਹੁਤ ਗੰਭੀਰ ਆਫ਼ਤ' ਮੰਨਿਆ ਹੈ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਹੁਣ ਸੂਬੇ ਨੂੰ ਕੇਂਦਰ ਤੋਂ ਵਾਧੂ ਫੰਡ ਅਤੇ ਕਰਜ਼ੇ ਮਿਲ ਸਕਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਰੂਹ ਕੰਬਾਊ ਹਾਦਸਾ : ਡਰਿੱਲ ਮਸ਼ੀਨ 'ਚ ਫਸਿਆ ਔਰਤ ਦੀ ਸਾੜੀ ਦਾ ਪੱਲਾ ਤੇ ਫਿਰ...
ਸੂਤਰਾਂ ਦੇ ਮੁਤਾਬਕ ਮੁੜ ਵਸੇਬੇ ਦੇ ਕੰਮਾਂ 'ਚ ਕੇਂਦਰ ਸਰਕਾਰ ਦੀ ਹਿੱਸੇਦਾਰੀ ਵੀ ਵਧੇਗੀ ਅਤੇ ਪੰਜਾਬ ਨੂੰ ਲੰਬੇ ਸਮੇਂ ਲਈ 590 ਕਰੋੜ ਦਾ ਕਰਜ਼ਾ ਮਿਲ ਸਕਦਾ ਹੈ। ਇਹ ਫੰਡ ਐੱਸ. ਡੀ. ਆਰ. ਐੱਫ. ਤਹਿਤ ਮਿਲ ਸਕਦਾ ਹੈ। ਇਸ ਤੋਂ ਇਲਾਵਾ ਜਿਹੜੇ ਘਰਾਂ ਦਾ ਹੜ੍ਹਾਂ ਕਾਰਨ ਬਹੁਤ ਜ਼ਿਆਦਾ ਨੁਕਸਾਨ ਹੋ ਗਿਆ ਹੈ, ਉਨ੍ਹਾਂ ਘਰਾਂ ਲਈ ਵੀ ਮੁਆਵਜ਼ਾ ਵੱਧ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ਸਕੀਮ ਦਾ ਲਾਹਾ ਲੈਣ ਲਈ ਇਹ ਹਨ ਸ਼ਰਤਾਂ (ਵੀਡੀਓ)
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਕੇਂਦਰ ਨੂੰ ਪੰਜਾਬ 'ਚ ਆਏ ਭਿਆਨਕ ਹੜ੍ਹਾਂ ਨੂੰ ਬਹੁਤ 'ਗੰਭੀਰ ਆਫ਼ਤ ਐਲਾਨਣ' ਲਈ ਲਿਖਿਆ ਸੀ, ਜਿਸ ਨੂੰ ਹੁਣ ਕੇਂਦਰ ਨੇ ਸਵੀਕਾਰ ਕਰ ਲਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ 'ਚ ਭਾਰੀ ਮੀਂਹ ਅਤੇ ਹੜ੍ਹਾਂ ਮਗਰੋਂ ਸੂਬਾ ਸਰਕਾਰ ਵਲੋਂ ਪੰਜਾਬ ਨੂੰ 'ਆਫ਼ਤ ਪ੍ਰਭਾਵਿਤ ਸੂਬਾ' ਐਲਾਨਿਆ ਗਿਆ ਸੀ ਅਤੇ ਰਾਹਤ ਕੰਮਾਂ 'ਚ ਤੇਜ਼ੀ ਲਿਆਂਦੀ ਗਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਨਾਲ ਅੱਜ ਵੀ ਕਿਸਾਨ ਅੰਦੋਲਨ ਵਾਲੀ ਖੁੰਦਕ ਰੱਖਦੇ ਹਨ ਪੀ. ਐੱਮ. ਮੋਦੀ : ਹਰਪਾਲ ਚੀਮਾ
NEXT STORY