ਲੁਧਿਆਣਾ (ਸੇਠੀ): ਸੈਂਟਰਲ GST ਲੁਧਿਆਣਾ ਨੇ ਵੀਰਵਾਰ ਨੂੰ ਦੱਸਿਆ ਕਿ ਉਸ ਨੇ ਆਡੀਓ-ਵੀਡੀਓ ਪ੍ਰੋਡਕਸ਼ਨ ਦੇ ਖੇਤਰ ਵਿਚ ਕਈ ਫ਼ਰਮਾਂ ਦੇ ਖ਼ਿਲਾਫ਼ ਜਾਂਚ ਕੀਤੀ ਹੈ ਤੇ 62 ਕਰੋੜ ਰੁਪਏ ਦੀ GST ਚੋਰੀ ਦਾ ਪਰਦਾਫ਼ਾਸ਼ ਕਰਦਿਆਂ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਮੁੱਢਲੀ ਜਾਂਚ ਵਿਚ ਲੱਗਦਾ ਹੈ ਕਿ ਇਨ੍ਹਾਂ ਫ਼ਰਮਾਂ ਨੇ ਵਿਦੇਸ਼ੀ ਸੰਸਥਾਵਾਂ ਤੋਂ 342 ਕਰੋੜ ਰੁਪਏ ਦੀਆਂ ਸੇਵਾਵਾਂ ਲਈਆਂ ਹਨ ਤੇ ਜੀ. ਐੱਸ. ਟੀ. ਚੋਰੀ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਜ਼ਿਲ੍ਹੇ ਦਾ ਬਦਲਿਆ ਜਾਵੇਗਾ ਨਾਂ? 'ਆਪ' ਵਿਧਾਇਕ ਨੇ CM ਮਾਨ ਕੋਲ ਚੁੱਕਿਆ ਮੁੱਦਾ
ਜਾਂਚ ਵਿਚ ਇਹ ਵੀ ਪਤਾ ਚੱਲਿਆ ਹੈ ਕਿ ਉਨ੍ਹਾਂ ਨੇ ਜੀ. ਐੱਸ. ਟੀ. ਕਾਨੂੰਨਾਂ ਦੇ ਮੁਤਾਬਕ ਕਿਸੇ ਵੀ ਲੋੜੀਂਦੀ ਕਾਗਜ਼ੀ ਪ੍ਰਕਿਰਿਆ ਦਾ ਪਾਲਣ ਨਹੀਂ ਕੀਤਾ, ਜੋ ਟੈਕਸ ਚੋਰੀ ਨੂੰ ਦਰਸਾਉਂਦਾ ਹੈ। ਇਨ੍ਹਾਂ ਫ਼ਰਮਾਂ ਨੂੰ ਬਣਾਉਣ ਵਾਲੇ ਅਤੇ ਚਲਾਉਣ ਵਾਲਿਆਂ ਵਿਚ ਸ਼ਾਮਲ 2 ਲੋਕਾਂ ਨੂੰ ਬੁੱਧਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਮਾਮਲੇ ਵਿਚ ਹੁਣ ਤਕ ਹੋਈਆਂ 2 ਗ੍ਰਿਫ਼ਤਾਰੀਆਂ ਦੇ ਨਾਲ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ: ਦੁਕਾਨਾਂ ਤੇ ਪਲਾਟਾਂ ਬਾਰੇ ਮਾਨ ਸਰਕਾਰ ਦਾ ਵੱਡਾ ਐਲਾਨ
ਇਸੇ ਤਰ੍ਹਾਂ ਦੇ ਇਕ ਮਾਮਲੇ ਵਿਚ, CGST ਲੁਧਿਆਣਾ ਨੇ ਪਿਛਲੇ ਹਫ਼ਤੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਮੰਡੀ ਗੋਬਿੰਦਗੜ੍ਹ ਵਿਖੇ ਕਈ ਤਲਾਸ਼ੀ ਮੁਹਿੰਮਾਂ ਚਲਾਈਆਂ ਅਤੇ ਪੰਜ ਫਰਮਾਂ ਦੀ ਵਰਤੋਂ ਕਰਕੇ ਲੋਹਾ ਅਤੇ ਸਟੀਲ ਖੇਤਰ ਵਿਚ ਧੋਖਾਧੜੀ ਵਾਲੇ ਇਨਪੁੱਟ ਟੈਕਸ ਕ੍ਰੈਡਿਟ (ਆਈ.ਟੀ.ਸੀ.) ਪ੍ਰਾਪਤ ਕਰਨ ਅਤੇ ਪਾਸ ਕਰਨ ਵਿਚ ਸ਼ਾਮਲ ਇਕ ਗਿਰੋਹ ਦਾ ਪਰਦਾਫਾਸ਼ ਕੀਤਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇੱਟਾਂ ਦੇ ਭੱਠੇ 'ਤੇ ਕੰਮ ਕਰਦਾ ਪੰਜਾਬੀ ਮੁੰਡਾ ਕਰ ਗਿਆ UGC ਨੈੱਟ ਪਾਸ
NEXT STORY