ਹੁਸ਼ਿਆਰਪੁਰ/ ਚੱਬੇਵਾਲ (ਵੈੱਬ ਡੈਸਕ, ਗੁਰਮੀਤ, ਵਰਿੰਦਰ ਪੰਡਿਤ, ਘੁੰਮਣ)-ਵਿਧਾਨ ਸਭਾ ਹਲਕਾ ਚੱਬੇਵਾਲ ਦੀ ਜ਼ਿਮਨੀ ਚੋਣ ਲਈ ਸਵੇਰ ਤੋਂ ਜਾਰੀ ਵੋਟਿੰਗ ਦੀ ਪ੍ਰਕਿਰਿਆ ਸ਼ਾਮ 6 ਵਜੇ ਖ਼ਤਮ ਹੋਈ। ਪਾਰਦਰਸ਼ੀ, ਆਜ਼ਾਦਾਨਾ ਅਤੇ ਸ਼ਾਂਤਮਈ ਢੰਗ ਨਾਲ ਵੋਟਿੰਗ ਪ੍ਰਕਿਰਿਆ ਮੁਕੰਮਲ ਕਰਵਾਉਣ ਲਈ ਹਰ ਪੱਖੋਂ ਢੁੱਕਵੇਂ ਇੰਤਜ਼ਾਮ ਕੀਤੇ ਗਏ ਸਨ। ਉਥੇ ਹੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਵੱਲੋਂ ਬੂਥਾਂ 'ਤੇ ਜਾ ਕੇ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਬੜੀ ਸ਼ਾਂਤੀਪੂਰਨ ਢੰਗ ਨਾਲ ਦੇ ਨਾਲ ਵੋਟਿੰਗ ਚੱਲ ਰਹੀ ਹੈ। ਉਨ੍ਹਾਂ ਵੱਧ ਤੋਂ ਵੱਧ ਹਲਕੇ ਦੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਵੀ ਕੀਤੀ। ਹਲਕਾ ਚੱਬੇਵਾਲ ਵਿਚ ਕੁੱਲ 53.05 ਫ਼ੀਸਦੀ ਵੋਟਿੰਗ ਹੋਈ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਵਿਧਾਨ ਸਭਾ ਹਲਕਾ ਚੱਬੇਵਾਲ ਦੀ ਜ਼ਿਮਨੀ ਚੋਣ ਦੌਰਾਨ ਮੁਕੰਮਲ ਤੌਰ ’ਤੇ ਸ਼ਾਂਤਮਈ ਢੰਗ ਨਾਲ ਵੋਟਿੰਗ ਲਈ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵੋਟਿੰਗ ਪ੍ਰਕਿਰਿਆ ਦੌਰਾਨ ਕਿਸੇ ਤਰ੍ਹਾਂ ਦੀ ਕੋਈ ਸ਼ਿਕਾਇਤ ਸਾਹਮਣੇ ਨਹੀਂ ਆਈ।
ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਅਤੇ ਹਲਕੇ ਦੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਵੋਟਿੰਗ ਪ੍ਰਕਿਰਿਆ ਮੁਕੰਮਲ ਕਰਵਾਉਣ ਲਈ ਤਾਇਨਾਤ ਚੋਣ ਅਮਲੇ ਅਤੇ ਸੁਰੱਖਿਆ ਕਰਮੀਆਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਚੋਣ ਅਮਲੇ ਵੱਲੋਂ ਈ. ਵੀ. ਐੱਮਜ਼. ਗਿਣਤੀ ਕੇਂਦਰ ਵਿਖੇ ਜਮ੍ਹਾ ਕਰਵਾਈਆਂ ਜਾ ਰਹੀਆਂ ਹਨ। ਵੋਟਾਂ ਦੀ ਗਿਣਤੀ 23 ਨਵੰਬਰ (ਸ਼ਨੀਵਾਰ) ਨੂੰ ਸਥਾਨਕ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਟ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰ ਵਿਖੇ ਲੋੜੀਂਦੇ ਇੰਤਜ਼ਾਮਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ ਤਾਂ ਜੋ ਵੋਟਾਂ ਦੀ ਗਿਣਤੀ ਵੀ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਲਕੇ ਦੇ ਕੁੱਲ੍ਹ 205 ਪੋਲਿੰਗ ਸਟੇਸ਼ਨਾਂ ’ਤੇ ਪੂਰੀ ਤਰ੍ਹਾਂ ਸ਼ਾਂਤਮਈ ਢੰਗ ਨਾਲ ਵੋਟਾਂ ਪਈਆਂ। ਜ਼ਿਕਰਯੋਗ ਹੈ ਕਿ ਸਵੇਰੇ 9 ਵਜੇ ਤੱਕ 4.15 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ ਸੀ, ਜਿਹੜੀ ਕਿ 11 ਵਜੇ 12.71 ਫ਼ੀਸਦੀ, ਦੁਪਹਿਰ 1 ਵਜੇ 27.95 ਫ਼ੀਸਦੀ ਅਤੇ ਸ਼ਾਮ 3 ਵਜੇ 40.25 ਫ਼ੀਸਦੀ ਸੀ। ਇਸੇ ਤਰ੍ਹਾਂ ਸ਼ਾਮ 5 ਵਜੇ ਤੱਕ 53.05 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਚੱਬੇਵਾਲ ਹਲਕੇ ਵਿਚ ਕੁੱਲ੍ਹ 205 ਪੋਲਿੰਗ ਸਟੇਸ਼ਨ ਬਣਾਏ ਗਏ ਸਨ, ਜਿਨ੍ਹਾਂ ਵਿਚ 1,59,432 ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਰਹੇ ਸਨ। ਇਨ੍ਹਾਂ ਵਿਚ 83,704 ਪੁਰਸ਼, 75,724 ਮਹਿਲਾ ਅਤੇ 4 ਟਰਾਂਸਜੈਂਡਰ ਵੋਟਰ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਇਕ ਟੀਮ ਵਿਚ 4 ਮੈਂਬਰ ਸ਼ਾਮਲ ਹਨ, ਜਿਨ੍ਹਾਂ ਵਿਚ ਪ੍ਰੀਜਾਈਡਿੰਗ ਅਫ਼ਸਰ, ਸਹਾਇਕ ਪ੍ਰੀਜਾਈਡਿੰਗ ਅਤੇ ਦੋ ਪੋਲਿੰਗ ਅਫ਼ਸਰ ਹਨ। 205 ਪੋਲਿੰਗ ਸਟੇਸ਼ਨਾਂ ਲਈ 205 ਟੀਮਾਂ ਨੂੰ ਲਾਇਆ ਗਿਆ ਹੈ। ਇਕ ਟੀਮ ਵਿਚ 4 ਮੈਂਬਰ ਸ਼ਾਮਲ ਹਨ, ਜਿਨ੍ਹਾਂ ਵਿਚ ਪ੍ਰੀਜਾਈਡਿੰਗ ਅਫਸਰ, ਸਹਾਇਕ ਪ੍ਰੀਜਾਈਡਿੰਗ ਅਤੇ ਦੋ ਪੋਲਿੰਗ ਅਫ਼ਸਰ ਹਨ।
9 ਵਜੇ ਤੱਕ 4.15 ਫ਼ੀਸਦੀ ਪੋਲਿੰਗ ਹੋਈ
11 ਵਜੇ ਤੱਕ ਹਲਕਾ ਚੱਬੇਵਾਲ 'ਚ 20.76 ਫ਼ੀਸਦੀ ਹੋਈ ਪੋਲਿੰਗ
1 ਵਜੇ ਤੱਕ 27.95 ਫ਼ੀਸਦੀ ਹੋਈ ਪੋਲਿੰਗ
3 ਵਜੇ ਤੱਕ 40.25 ਫ਼ੀਸਦੀ ਹੋਈ ਪੋਲਿੰਗ
5 ਵਜੇ ਤੱਕ 53.05 ਫ਼ੀਸਦੀ ਹੋਈ ਪੋਲਿੰਗ
ਸੁਰੱਖਿਆ ਪ੍ਰਬੰਧਾਂ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਕਿਹਾ ਕਿ ਪੁਖ਼ਤਾ ਇੰਤਜ਼ਾਮ ਹੇਠ ਪੂਰਨ ਤੌਰ ’ਤੇ ਸ਼ਾਂਤਮਈ ਢੰਗ ਨਾਲ ਚੋਣ ਅਮਲ ਮੁਕੰਮਲ ਹੋਇਆ ਹੈ, ਜਿਸ ਲਈ ਸਮੂਹ ਵੋਟਰ ਅਤੇ ਤਾਇਨਾਤ ਅਮਲਾ ਵਧਾਈ ਦਾ ਪਾਤਰ ਹੈ। ਉਨ੍ਹਾਂ ਦੱਸਿਆ ਕਿ ਹਲਕੇ ਅੰਦਰ ਪੋਲਿੰਗ ਸਟੇਸ਼ਨਾਂ ਅਤੇ ਹੋਰ ਡਿਊਟੀਆਂ ’ਤੇ 700 ਦੇ ਕਰੀਬ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ ਅਤੇ ਇਸ ਤੋਂ ਇਲਾਵਾ ਹੋਰਨਾਂ ਵੱਖ-ਵੱਖ ਥਾਵਾਂ ’ਤੇ ਵੀ ਢੁੱਕਵੀਂ ਗਿਣਤੀ ਵਿਚ ਪੁਲਿਸ ਫੋਰਸ ਲਗਾਈ ਗਈ ਸੀ। ਉਨ੍ਹਾਂ ਦੱਸਿਆ ਕਿ ਵੋਟਿੰਗ ਦੌਰਾਨ ਹਲਕੇ ਅੰਦਰ ਅਮਨ-ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਠੀਕ-ਠਾਕ ਰਹੀ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਸ਼ਿਕਾਇਤ ਨਹੀਂ ਆਈ।
ਇਹ ਵੀ ਪੜ੍ਹੋ- ਵੋਟਿੰਗ ਵਿਚਾਲੇ ਰਾਜਾ ਵੜਿੰਗ ਤੇ ਅੰਮ੍ਰਿਤਾ ਵੜਿੰਗ ਨੇ ਗੁਰੂ ਘਰ ਟੇਕਿਆ ਮੱਥਾ, ਲਿਖਿਆ 'ਵਾਹਿਗੁਰੂ ਮਿਹਰ ਕਰੇ'
ਇਨ੍ਹਾਂ ਵਿਚਾਲੇ ਹੋ ਰਿਹਾ ਮੁਕਾਬਲਾ
ਇਸ ਵਾਰ ਚੱਬੇਵਾਲ ਹਲਕੇ ਵਿਚ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਲੋਕ ਸਭਾ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਦੇ ਪੁੱਤਰ ਇਸ਼ਾਂਕ ਚੱਬੇਵਾਲ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਇਸ਼ਾਂਕ ਚੱਬੇਵਾਲ ਪੇਸ਼ੇ ਤੋਂ ਡਾਕਟਰ ਹਨ। ਇਸ਼ਾਂਕ ਚੱਬੇਵਾਲ ਦੇ ਪਿਤਾ ਰਾਜਕੁਮਾਰ ਚੱਬੇਵਾਲ 2024 ਦੀਆਂ ਲੋਕ ਸਭਾ ਚੋਣਾਂ ਵੇਲੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ ਅਤੇ ਚੋਣ ਜਿੱਤ ਕੇ ਲੋਕ ਸਭਾ ਪਹੁੰਚੇ ਸਨ।
ਰਾਜ ਕੁਮਾਰ ਚੱਬੇਵਾਲ 2022 ਦੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਵੱਲੋਂ ਜਿੱਤ ਕੇ ਵਿਧਾਇਕ ਬਣੇ ਸਨ ਅਤੇ ਹੁਣ ਇਸੇ ਸੀਟ 'ਤੇ ਉਨ੍ਹਾਂ ਦੇ ਬੇਟਾ ਚੋਣ ਮੈਦਾਨ ਵਿੱਚ ਹਨ। ਉਥੇ ਹੀ ਰਾਖਵੀਂ ਸੀਟ ਚੱਬੇਵਾਲ 'ਤੇ ਕਾਂਗਰਸ ਨੇ ਐਡਵੋਕੇਟ ਰਣਜੀਤ ਕੁਮਾਰ ਨੂੰ ਮੈਦਾਨ ਵਿੱਚ ਉਤਾਰਿਆ ਹੈ ਉਥੇ ਹੀ ਭਾਜਪਾ ਵੱਲੋਂ ਸੋਹਣ ਸਿੰਘ ਠੰਢਲ ਚੋਣ ਮੈਦਾਨ ਵਿਚ ਹਨ, ਜਿਨ੍ਹਾਂ ਨਾਲ ਇਸ਼ਾਂਕ ਕੁਮਾਰ ਚੱਬੇਵਾਲ ਡਟ ਕੇ ਸਾਹਮਣਾ ਕਰ ਰਹੇ ਹਨ।
ਉਥੇ ਹੀ ਜ਼ਿਲ੍ਹੇ ਵਿਚ ਲੋਕਲ ਛੁੱਟੀ ਵੀ ਐਲਾਨੀ ਗਈ ਹੈ, ਜਿਸ ਦੌਰਾਨ ਸਰਕਾਰੀ ਦਫ਼ਤਰ, ਬੋਰਡਾਂ, ਕਾਰਪੋਰੇਸ਼ਨਾਂ, ਵਿੱਦਿਅਕ ਅਦਾਰੇ ਬੰਦ ਰਹਿਣਗੇ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਉਹ ਵੋਟਰ, ਜਿਹੜੇ ਰਜਿਸਟਰਡ ਫੈਕਟਰੀਆਂ ਆਦਿ ਵਿਚ ਕੰਮ ਕਰਦੇ ਹਨ, ਲਈ ਪੇਡ ਛੁੱਟੀ ਐਲਾਨੀ ਗਈ ਹੈ। ਇਸੇ ਤਰ੍ਹਾਂ ਜ਼ਿਲ੍ਹੇ ਦੀਆਂ ਉਦਯੋਗਿਕ ਇਕਾਈਆਂ ਸੋਨਾਲੀਕਾ, ਹਾਕਿੰਸ, ਕੁਆਂਟਮ ਪੇਪਰ ਮਿੱਲ ਆਦਿ ਵੱਲੋਂ ਵੀ ਚੱਬੇਵਾਲ ਦੇ ਉਨ੍ਹਾਂ ਵੋਟਰਾਂ, ਜਿਹੜੇ ਇਨ੍ਹਾਂ ਇਕਾਈਆਂ ’ਚ ਕੰਮ ਕਰਦੇ ਹਨ, ਲਈ ਪੇਡ ਛੁੱਟੀ ਐਲਾਨੀ ਗਈ ਹੈ।
ਇਹ ਵੀ ਪੜ੍ਹੋ-300 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਅਹਿਮ ਖ਼ਬਰ, ਜਾਰੀ ਹੋ ਗਏ ਸਖ਼ਤ ਹੁਕਮ
ਵੋਟਿੰਗ ਦੇ ਮੱਦੇਨਜ਼ਰ 1500 ਦੇ ਕਰੀਬ ਸੁਰੱਖਿਆ ਕਰਮੀ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 650 ਚੱਬੇਵਾਲ ਹਲਕੇ ਵਿਚ ਡਿਊਟੀ ’ਤੇ ਰਹਿਣਗੇ। ਪੁਲਸ ਫੋਰਸ ਗਸ਼ਤ, ਨਾਕਿਆਂ, ਨਾਈਟ ਡੋਮੀਨੇਸ਼ਨ ਅਤੇ ਚੈਕਿੰਗ ਲਈ ਵੀ ਤਾਇਨਾਤ ਕੀਤੀ ਗਈ ਹੈ। ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਹਲਕੇ ਵਿਚ 25 ਸੰਵੇਦਨਸ਼ੀਨ ਥਾਵਾਂ ਦੀ ਸ਼ਨਾਖਤ ਕੀਤੀ ਗਈ ਹੈ, ਜਿੱਥੇ ਸੁਰੱਖਿਆਂ ਪੱਖੋਂ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਿਆਸੀ ਪਾਰਟੀਆਂ ਨੂੰ ਪੋਲਿੰਗ ਸਟੇਸ਼ਨ ਤੋਂ 200 ਮੀਟਰ ਦੂਰੀ ’ਤੇ ਆਪਣੇ ਪੋਲਿੰਗ ਬੂਥ ਲਾਉਣ ਦੀ ਹਦਾਇਤ ਕੀਤੀ ਗਈ ਹੈ।
ਇਹ ਵੀ ਪੜ੍ਹੋ- ਮੁਆਫ਼ੀ ਮੰਗਣ ਦੇ ਬਾਵਜੂਦ ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਮੁੜ ਭੇਜਿਆ ਜਾਵੇਗਾ ਨੋਟਿਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਜ਼ਿਮਨੀ ਚੋਣਾਂ Live : ਸ਼ਾਮ 5 ਵਜੇ ਤੱਕ ਕੁੱਲ 59.67 ਫ਼ੀਸਦੀ ਵੋਟਿੰਗ, ਜਾਣੋ ਪਲ-ਪਲ ਦੀ ਅਪਡੇਟ (ਵੀਡੀਓ)
NEXT STORY