ਰਾਮ ਤੀਰਥ (ਸੂਰੀ) - ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਦਾ ਹਿੱਸਾ ਰਹੇ ਚੈਨਪੁਰ ਦੇ ਕਿਸਾਨ ਬਚਿੱਤਰ ਸਿੰਘ (40 ਸਾਲ) ਪੁੱਤਰ ਫਕੀਰ ਸਿੰਘ ਦਾ ਸੰਖੇਪ ਬੀਮਾਰੀ ਪਿੱਛੋਂ ਦਿਹਾਂਤ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੈਨਪੁਰ ਦੇ ਇਕ ਕਿਸਾਨ ਸਾਹਿਬ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਏਕਤਾ ਨਾਲ ਬਹੁਤ ਲੰਮੇ ਸਮੇਂ ਤੋਂ ਜੁੜਿਆ ਹੋਇਆ ਸੀ। ਉਕਤ ਕਿਸਾਨ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ’ਚ ਵੱਧ-ਚੜ੍ਹ ਕੇ ਹਿੱਸਾ ਲੈਂਦਾ ਸੀ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਕਾਰ ਲੁੱਟਣ ਆਏ ਲੁਟੇਰਿਆਂ ਨੇ ਗੋਲੀਆਂ ਮਾਰ ਕੀਤਾ ਨੌਜਵਾਨ ਦਾ ਕਤਲ (ਵੀਡੀਓ)
ਉਨ੍ਹਾਂ ਨੇ ਦੱਸਿਆ ਕਿ ਕਿਸਾਨ ਬਚਿੱਤਰ ਸਿੰਘ ਪਿਛਲੇ ਕੁਝ ਸਮੇਂ ਤੋਂ ਬੀਮਾਰ ਚੱਲ ਰਿਹਾ ਸੀ। ਬੀਤੇ ਦਿਨ ਉਹ ਆਪਣੇ ਪਿੱਛੇ ਪਤਨੀ ਮਨਜੀਤ ਕੌਰ, ਪੁੱਤਰੀ ਅਕਾਸ਼ਦੀਪ ਕੌਰ ਅਤੇ ਪੁੱਤਰ ਜਸਕਰਨ ਸਿੰਘ ਨੂੰ ਛੱਡ ਕੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਿਆ। ਪਿੰਡ ਚੈਨਪੁਰ ਦੇ ਸ਼ਮਸ਼ਾਨਘਾਟ ’ਚ ਬਚਿੱਤਰ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਪੰਜਾਬ ਨੂੰ ਲੈ ਕੇ ਗੰਭੀਰ ਹੋਈ ਕੇਂਦਰ ਸਰਕਾਰ : ਹੁਣ ਨਹੀਂ ਹੋਵੇਗਾ ‘ਤੇਰਾ DGP, ਮੇਰਾ DGP’
ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਖ਼ਬਰ, ਮਨਜ਼ੂਰ ਕੀਤਾ ਜਾ ਸਕਦੈ 'ਨਵਜੋਤ ਸਿੱਧੂ' ਦਾ ਅਸਤੀਫ਼ਾ
NEXT STORY