ਰੂਪਨਗਰ (ਵਿਜੇ)- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਹਾਲ ਹੀ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਮਹੱਤਵਪੂਰਨ ਮੀਟਿੰਗ ਵਿਚ ਦੇਸ਼ ਦੇ ਘੱਟ ਗਿਣਤੀ ਵਰਗ ਨਾਲ ਸਬੰਧਤ ਕਈ ਜ਼ਰੂਰੀ ਮਸਲਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੁਲਾਕਾਤ ਦੌਰਾਨ ਇਕਬਾਲ ਸਿੰਘ ਲਾਲਪੁਰਾ ਨੇ ਘੱਟ ਗਿਣਤੀ ਭਾਈਚਾਰਿਆਂ ਦੀ ਮੌਜੂਦਾ ਸਥਿਤੀ ਅਤੇ ਉਨ੍ਹਾਂ ਦੀਆਂ ਕੁਝ ਸਮੱਸਿਆਵਾਂ ਨੂੰ ਸਾਹਮਣੇ ਰੱਖਿਆ।
ਉਨ੍ਹਾਂ ਨੇ ਸਿੱਖਿਆ, ਰੋਜ਼ਗਾਰ, ਸਿਹਤ ਸੇਵਾਵਾਂ ਅਤੇ ਸਮਾਜਿਕ ਸੁਰੱਖਿਆ ਵਰਗੇ ਖੇਤਰਾਂ ਵਿਚ ਘੱਟ ਗਿਣਤੀਆਂ ਨੂੰ ਹੋਣ ਵਾਲੀਆਂ ਮੁਸ਼ਕਿਲਾਂ ’ਤੇ ਚਾਨਣਾ ਪਾਇਆ। ਇਸ ਤੋਂ ਇਲਾਵਾ ਉਨ੍ਹਾਂ ਨੇ ਘੱਟ ਗਿਣਤੀ ਵਰਗ ਦੇ ਵਿਕਾਸ ਲਈ ਕਮਿਸ਼ਨ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ ਅਤੇ ਪਹਿਲ ਬਾਰੇ ਜਾਣਕਾਰੀ ਦਿੱਤੀ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਕਬਾਲ ਸਿੰਘ ਲਾਲਪੁਰਾ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਿਆ ਅਤੇ ਯਕੀਨ ਦਵਾਇਆ ਕਿ ਸਰਕਾਰ ਘੱਟ ਗਿਣਤੀ ਭਾਈਚਾਰਿਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ ਦੀ Live Update: ਵੋਟਿੰਗ ਲਗਾਤਾਰ ਜਾਰੀ, 9 ਵਜੇ ਤੱਕ 10.30 ਫ਼ੀਸਦੀ ਹੋਈ ਵੋਟਿੰਗ
ਉਨ੍ਹਾਂ ਕਿਹਾ ਕਿ ਸਰਕਾਰ ਘੱਟ ਗਿਣਤੀ ਵਰਗ ਦੇ ਭਲੇ ਲਈ ਹਰ ਸੰਭਵ ਕਦਮ ਚੁੱਕੇਗੀ ਅਤੇ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਲਈ ਵੱਖ-ਵੱਖ ਯੋਜਨਾਵਾਂ ਅਤੇ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ। ਇਸ ਮੌਕੇ ਦੋਵੇਂ ਆਗੂਆਂ ਨੇ ਘੱਟ ਗਿਣਤੀ ਵਰਗ ਲਈ ਚੱਲ ਰਹੀਆਂ ਵੱਖ-ਵੱਖ ਯੋਜਨਾਵਾਂ ਦੀ ਸਮੀਖਿਆ ਕੀਤੀ। ਅਮਿਤ ਸ਼ਾਹ ਨੇ ਕਿਹਾ ਕਿ ਘੱਟ ਗਿਣਤੀ ਵਰਗ ਦੇ ਵਿਕਾਸ ਲਈ ਸਰਕਾਰ ਨਿਰੰਤਰ ਯਤਨਸ਼ੀਲ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ। ਮੁਲਾਕਾਤ ਦੇ ਅਖੀਰ ਵਿਚ ਇਕਬਾਲ ਸਿੰਘ ਲਾਲਪੁਰਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਅਤੇ ਆਸ਼ਾ ਜਤਾਈ ਕਿ ਸਰਕਾਰ ਦੇ ਯਤਨਾਂ ਨਾਲ ਘੱਟ ਗਿਣਤੀ ਵਰਗ ਦੀ ਸਥਿਤੀ ਵਿਚ ਹੋਰ ਸੁਧਾਰ ਹੋਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ
NEXT STORY