ਜਲੰਧਰ (ਵਿਸ਼ੇਸ਼)–ਇੰਡੋ-ਅਮਰੀਕਨ ਫਰੈਂਡਜ਼ ਗਰੁੱਪ ਦੇ ਚੇਅਰਮੈਨ ਰਮਨ ਦੱਤ ਨੇ ਕਿਹਾ ਕਿ ਇਹ ਲੜਾਈ ਕਿਸੇ ਇਕ ਅਖਬਾਰ ਦੀ ਨਹੀਂ, ਸਗੋਂ ਸੱਚ ਬੋਲਣ ਦੇ ਅਧਿਕਾਰ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੀ ਹੈ। ਉਨ੍ਹਾਂ ਕਿਹਾ, ‘ਦੇਖਨਾ ਹੈ ਜ਼ੋਰ ਕਿਤਨਾ ਬਾਜ਼ੂ-ਏ-ਕਾਤਿਲ ਮੇਂ ਹੈ’ ਕਿਉਂਕਿ ਜਦੋਂ ਆਵਾਜ਼ ਸੱਚ ਦੀ ਹੁੰਦੀ ਹੈ ਤਾਂ ਉਹ ਡਰ ਨਾਲ ਨਹੀਂ, ਸਗੋਂ ਹਿੰਮਤ ਨਾਲ ਅੱਗੇ ਵਧਦੀ ਹੈ। ਸੱਚ ਨੂੰ ਡਰਾ ਕੇ ਜਾਂ ਦਬਾਅ ਬਣਾ ਕੇ ਹਮੇਸ਼ਾ ਲਈ ਖਾਮੋਸ਼ ਨਹੀਂ ਕੀਤਾ ਜਾ ਸਕਦਾ।
ਇਹ ਵੀ ਪੜ੍ਹੋ: ਨਵਜੋਤ ਕੌਰ ਸਿੱਧੂ ਦੀ ਭਾਜਪਾ 'ਚ ਵਾਪਸੀ ਨੂੰ ਲੈ ਕੇ ਮਨੋਰੰਜਨ ਕਾਲੀਆ ਦਾ ਵੱਡਾ ਬਿਆਨ
ਰਮਨ ਦੱਤ ਨੇ 'ਪੰਜਾਬ ਕੇਸਰੀ ਗਰੁੱਪ' ’ਤੇ ਕੀਤੀ ਗਈ ਜੀ. ਐੱਸ. ਟੀ. ਛਾਪੇਮਾਰੀ ’ਤੇ ਗੰਭੀਰ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀਆਂ ਕਾਰਵਾਈਆਂ ਲੋਕਤਤਰ ਅਤੇ ਪ੍ਰੈੱਸ ਦੀ ਆਜ਼ਾਦੀ ਵਿਚ ਭਰੋਸਾ ਰੱਖਣ ਵਾਲੇ ਹਰ ਨਾਗਿਰਕ ਲਈ ਚਿੰਤਾ ਦਾ ਵਿਸ਼ਾ ਹਨ। ਇਕ ਆਜ਼ਾਦ ਅਖਬਾਰ ਸਿਰਫ਼ ਇਕ ਪ੍ਰਕਾਸ਼ਨ ਨਹੀਂ, ਸਗੋਂ ਜਨਤਾ ਦੀ ਆਵਾਜ਼ ਹੁੰਦੀ ਹੈ। ਕਿਸੇ ਵੀ ਤਰ੍ਹਾਂ ਦਾ ਦਬਾਅ ਤੇ ਡਰ ਲੰਮੇ ਸਮੇਂ ਤਕ ਸੱਚਾਈ ਨੂੰ ਦਬਾਅ ਨਹੀਂ ਸਕਦਾ।
ਉਨ੍ਹਾਂ ਕਿਹਾ ਕਿ ਇਹ ਪਹਿਲਾਂ ਮੌਕਾ ਨਹੀਂ ਹੈ, ਜਦੋਂ 'ਪੰਜਾਬ ਕੇਸਰੀ ਗਰੁੱਪ' 'ਤੇ ਇਸ ਤਰ੍ਹਾਂ ਦਾ ਦਬਾਅ ਬਣਾਇਆ ਗਿਆ ਹੋਵੇ। ਇਸ ਤੋਂ ਪਹਿਲਾਂ ਵੀ ਪ੍ਰਦੂਸ਼ਣ ਨਾਲ ਜੁੜੇ ਮਾਮਲਿਆਂ ਦਾ ਹਵਾਲਾ ਦੇ ਕੇ 'ਪੰਜਾਬ ਕੇਸਰੀ ਗਰੁੱਪ' ਦੀ ਇਕ ਪ੍ਰਾਪਰਟੀ ਨੂੰ ਸੀਲ ਕਰਨ ਦੀ ਕਾਰਵਾਈ ਕੀਤੀ ਗਈ ਸੀ। ਉਸ ਸਮੇਂ ਮਾਣਯੋਗ ਸਰਬਉੱਚ ਅਦਾਲਤ ਦੇ ਦਖ਼ਲ ਦੇ ਬਾਅਦ ਹੀ ਨਿਆਂ ਸੰਭਵ ਹੋ ਸਕਿਆ, ਜਦੋਂ ਕੋਰਟ ਨੇ ਕਾਰਵਾਈ ’ਤੇ ਰੋਕ ਲਗਾਉਂਦੇ ਹੋਏ ਸਪੱਸ਼ਟ ਨਿਰਦੇਸ਼ ਦਿੱਤੇ ਕਿ 'ਪੰਜਾਬ ਕੇਸਰੀ ਗਰੁੱਪ' ਨੂੰ ਬੰਦ ਨਾ ਕੀਤਾ ਜਾਵੇ। ਰਮਨ ਦੱਤ ਨੇ ਕਿਹਾ ਕਿ ਭਾਰਤ ਦੀ ਅਸਲੀ ਤਾਕਤ ਇਸ ਦਾ ਸੰਵਿਧਾਨ ਹੈ, ਜਿਸ ਵਿਚ ਪ੍ਰਗਟਾਵੇ ਦੀ ਆਜ਼ਾਦੀ ਨੂੰ ਮੌਲਿਕ ਅਧਿਕਾਰ ਦਾ ਦਰਜਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਭਗਵੰਤ ਮਾਨ ਨੇ ਪੰਜਾਬ ਨੂੰ ਪੁਲਸ ਸਟੇਟ 'ਚ ਬਦਲਿਆ: ਸੁਖਪਾਲ ਖਹਿਰਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
SBI 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਨਿਕਲੀਆਂ ਭਰਤੀਆਂ
NEXT STORY