ਲੁਧਿਆਣਾ : ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਦਰਮਿਆਨ ਹੀ ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਚੱਕਾ ਜਾਮ ਦਾ ਸੱਦਾ ਦਿੱਤਾ ਗਿਆ ਸੀ।
ਇਸ ਦੌਰਾਨ ਲੁਧਿਆਣਾ-ਫਿਰੋਜ਼ਪੁਰ ਹਾਈਵੇਅ ਨੂੰ ਕਿਸਾਨਾਂ ਵੱਲੋਂ ਪੂਰੀ ਤਰ੍ਹਾਂ ਬੰਦ ਕੀਤਾ ਗਿਆ ਹੈ ਅਤੇ ਵੱਡੀ ਗਿਣਤੀ 'ਚ ਕਿਸਾਨ ਇੱਥੇ ਮੌਜੂਦ ਹਨ।
ਇਹ ਵੀ ਪੜ੍ਹੋ : ਫਰੀਦਕੋਟ 'ਚ ਰੂਹ ਕੰਬਾਊ ਵਾਰਦਾਤ, ਵਿਅਕਤੀ ਨੇ ਪਤਨੀ ਤੇ ਬੱਚਿਆਂ ਸਮੇਤ ਖ਼ੁਦ ਨੂੰ ਮਾਰੀ ਗੋਲੀ
ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ 'ਤੇ ਸੈਂਕੜਿਆਂ ਦੀ ਗਿਣਤੀ 'ਚ ਪੁੱਜੇ ਕਿਸਾਨਾਂ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਇਹ ਚੱਕਾ ਜਾਮ ਦੁਪਹਿਰ 3 ਵਜੇ ਤੱਕ ਰਹੇਗਾ। ਦੱਸਣਯੋਗ ਹੈ ਕਿ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਸੰਘਰਸ਼ ਲਗਾਤਾਰ ਜਾਰੀ ਹੈ।
ਇਹ ਵੀ ਪੜ੍ਹੋ : ਕੇਂਦਰ ਖ਼ਿਲਾਫ਼ ਲੰਬੀ ਹੈ ਕਿਸਾਨਾਂ ਦੀ ਲੜਾਈ, ਚੁਕਾਉਣੀ ਪਵੇਗੀ ਵੱਡੀ ਕੀਮਤ : ਸੁਨੀਲ ਜਾਖੜ
ਇਸ ਸੰਘਰਸ਼ ਦਰਮਿਆਨ ਜਿੱਥੇ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ ਹੈ ਅਤੇ ਆਪਣੀ ਜ਼ਿੱਦ 'ਤੇ ਅੜੀ ਬੈਠੀ ਹੈ, ਉੱਥੇ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ, ਉਹ ਵਾਪਸ ਨਹੀਂ ਪਰਤਣਗੇ ਅਤੇ ਅੰਦੋਲਨ ਇੰਝ ਹੀ ਜਾਰੀ ਰਹੇਗਾ।
ਨੋਟ : ਪੂਰੇ ਦੇਸ਼ ਸਮੇਤ ਪੰਜਾਬ 'ਚ ਕੀਤੇ ਗਏ ਚੱਕਾ ਜਾਮ ਬਾਰੇ ਦਿਓ ਆਪਣੀ ਰਾਏ
ਸੰਗਰੂਰ ’ਚ ਡਟੀਆਂ ਕਿਸਾਨ ਜਥੇਬੰਦੀਆਂ, ਅੰਦੋਲਨਕਾਰੀਆਂ ਦੀ ਰਿਹਾਈ ਲਈ ਕੀਤਾ ‘ਚੱਕਾ ਜਾਮ’
NEXT STORY